ਐਲੋਨ ਮਸਕ ਨਵੇਂ ਸਾਲ ਮੌਕੇ ਮਾਈਕ੍ਰੋਬਲਾਗਿੰਗ ਸਾਈਟ ਟਵਿਟਰ ਦੇ ਯੂਜ਼ਰਸ ਲਈ ਇਕ ਵੱਡਾ ਤੋਹਫ਼ਾ ਲੈ ਕੇ ਆ ਰਹੇ ਹਨ। ਟਵਿਟਰ ਦੇ ਮਾਲਕ ਬਣਨ ਤੋਂ ਬਾਅਦ ਐਲੋਨ ਮਸਕ ਵੱਲੋਂ ਲਗਾਤਾਰ ਨਵੇਂ ਬਦਲਾਅ ਕੀਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਜਨਵਰੀ 2023 ‘ਚ ਟਵਿਟਰ ਵਿਚ ਨਵੇਂ ਫੀਚਰ ਦੇਖਣ ਨੂੰ ਮਿਲ ਸਕਦੇ ਹਨ। ਪਿਛਲੇ ਦੋ ਮਹੀਨਿਆਂ ਵਿੱਚ, ਟਵਿਟਰ ਵਿਚ ਕਈ ਨਵੇਂ ਫੀਚਰ ਆਏ ਹਨ, ਜਿਸ ਵਿੱਚ ਟਵਿੱਟਰ ਬਲੂ ਵੀ ਸ਼ਾਮਲ ਹੈ। ਲੋਕਾਂ ਨੇ ਇਸਦੀ ਬਹੁਤ ਆਲੋਚਨਾ ਵੀ ਕੀਤੀ ਹੈ।
ਜਾਣਕਾਰੀ ਅਨੁਸਾਰ ਨਵੇਂ ਸਾਲ ‘ਚ ਟਵਿਟਰ ‘ਤੇ ਇਕ ਨਵਾਂ ਨੈਵੀਗੇਸ਼ਨ ਫੀਚਰ ਆ ਰਿਹਾ ਹੈ। ਇਸ ਨੈਵੀਗੇਸ਼ਨ ਫੀਚਰ ਦੀ ਮਦਦ ਨਾਲ, ਯੂਜ਼ਰਸ ਸਿਫ਼ਾਰਿਸ਼ ਕੀਤੇ ਗਏ, ਫਾਲੋ ਟਵੀਟ ਅਤੇ ਹੋਰ ਵਿਸ਼ਿਆਂ ਦੀ ਸਮੱਗਰੀ ਨੂੰ ਆਸਾਨੀ ਨਾਲ ਦੇਖ ਸਕਣਗੇ। ਇਸ ਫੀਚਰ ਸਬੰਧੀ ਜਾਣਕਾਰੀ ਐਲੋਨ ਮਸਕ ਨੇ ਇੱਕ ਟਵੀਟ ਦੇ ਜਵਾਬ ਵਿੱਚ ਦਿੱਤਾ ਸੀ। ਉਨ੍ਹਾਂ ਕਿਹਾ ਕਿ ਟਵਿੱਟਰ ਦੇ AI ਵਿੱਚ ਕਈ ਬਦਲਾਅ ਕੀਤੇ ਜਾ ਰਹੇ ਹਨ, ਜਿਸ ਤੋਂ ਬਾਅਦ ਸਿਫਾਰਸ਼ ਕੀਤੇ ਗਏ, ਟਵੀਟਸ ਅਤੇ ਹੋਰ ਸਮੱਗਰੀ ਨੂੰ ਦੇਖਣਾ ਮਜ਼ੇਦਾਰ ਹੋਵੇਗਾ।
ਇਹ ਵੀ ਪੜ੍ਹੋ : ਮੋਹਾਲੀ : ਨਵੇਂ ਸਾਲ ਦੇ ਜਸ਼ਨਾਂ ‘ਤੇ ਪੁਲਿਸ ਹੋਈ ਸਖਤ, ਰਾਤ 1 ਵਜੇ ਤੋਂ ਬਾਅਦ ਬੰਦ ਹੋਣਗੇ ਕਲੱਬ
ਦੱਸ ਦੇਈਏ ਕਿ ਹਾਲ ਹੀ ‘ਚ ਟਵਿਟਰ ਦੇ ਕਰੀਬ 40 ਕਰੋੜ ਯੂਜ਼ਰਸ ਦਾ ਡਾਟਾ ਲੀਕ ਹੋਇਆ ਸੀ। ਡਾਟਾ ਲੀਕ ਹੋਣ ਤੋਂ ਬਾਅਦ ਇਸ ਨੂੰ ਡਾਰਕ ਵੈੱਬ ‘ਤੇ ਵਿਕਰੀ ਲਈ ਉਪਲੱਬਧ ਕਰ ਦਿੱਤਾ ਗਿਆ ਹੈ। ਚਰੀ ਹੋਏ ਡੇਟਾ ਵਿੱਚ ਉਪਭੋਗਤਾਵਾਂ ਦੇ ਨਾਮ, ਈਮੇਲ ਆਈਡੀ, ਫਾਲੋਅਰਜ਼ ਦੀ ਗਿਣਤੀ ਅਤੇ ਉਪਭੋਗਤਾਵਾਂ ਦੇ ਫੋਨ ਨੰਬਰ ਵੀ ਸ਼ਾਮਲ ਹਨ।
ਵੀਡੀਓ ਲਈ ਕਲਿੱਕ ਕਰੋ -: