ਸ਼ਨੀਵਾਰ ਦੇਰ ਰਾਤ ਉਤਰਾਖੰਡ ਦੇ ਉੱਤਰਕਾਸ਼ੀ ਵਿੱਚ ਇੱਕ ਮਗਰੋਂ ਇੱਕ ਚਾਰ ਵਾਰ ਹਲਕੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸ ਮਗਰੋਂ ਦਹਿਸ਼ਤ ਵਿੱਚ ਆਏ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਮਿਲੀ ਜਾਣਕਾਰੀ ਮੁਤਾਬਕ ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 2.5 ਮਾਪੀ ਗਈ। ਰਾਤ 12 ਵਜੇ ਤੋਂ 1.00 ਵਜੇ ਵਿਚਾਲੇ ਇਹ ਝਟਕੇ ਮਹਿਸੂਸ ਕੀਤੇ ਗੇ।
ਮਿਲ ਰਹੀ ਜਾਣਕਾਰੀ ਮੁਤਾਬਕ ਕਿਤੋਂ ਵੀ ਕੋਈ ਅਣਸੁਖਾਵੀਂ ਸੂਚਨਾ ਨਹੀਂ ਮਿਲੀ ਹੈ। ਜ਼ਿਲ੍ਹਾ ਐਮਰਜੈਂਸੀ ਆਪ੍ਰੇਸ਼ਨ ਸੈਂਟਰ ਸਾਰੀਆਂ ਤਹਿਸੀਲਾਂ ਤੋਂ ਸੰਪਰਕ ਬਣਾਏ ਹੋਏ ਹਨ। ਦੱਸ ਦੇਈਏ ਕਿ ਭੂਚਾਲ ਦੇ ਝਟਕੇ ਮਹਸਿਸੂ ਹੋਣ ਤੋਂ ਬਾਅਦ ਲੋਕ ਆਪਣੇ ਗਰਾਂ ਤੋਂ ਬਾਹਰ ਆ ਗਏ ਅਤੇ ਪੂਰੀ ਰਾਤ ਸੜਕਾਂ ‘ਤੇ ਬਿਤਾਈ। ਦੱਸ ਦੇਈਏ ਕਿ ਉਤਰਕਾਸ਼ੀ ਭੂਚਾਲ ਦੇ ਨਜ਼ਰੀਏ ਤੋਂ ਕਾਫੀ ਸੰਵੇਦਨਸ਼ੀਲ ਹੈ ਤੇ ਜ਼ੋਨ 5 ਵਿੱਚ ਆਉਂਦਾ ਹੈ।
ਇਹ ਵੀ ਪੜ੍ਹੋ : ਪੱਲੇਦਾਰੀ ਕਰਨ ਨੂੰ ਮਜਬੂਰ ਸਾਬਕਾ ਹਾਕੀ ਖਿਡਾਰੀ ਨੂੰ CM ਮਾਨ ਨੇ ਦਿੱਤੀ ਕੋਚ ਦੀ ਨੌਕਰੀ
ਜ਼ਿਕਰਯੋਗ ਹੈ ਕਿ ਪਿਛਲੇ ਇੱਕ ਮਹੀਨੇ ਵਿੱਚ 6 ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਹਾਲ ਹੀ ਵਿੱਚ ਬਾਗੇਸ਼ਵਰ ਤੇ ਪੌੜੀ ਵਿੱਚ ਵੀ ਭੂਚਾਲ ਆਇਆ ਸੀ। ਮਾਹਰਾਂ ਦਾ ਕਹਿਣਾ ਹੈ ਕਿ ਹਲੇਕ ਭੂਚਾਲ ਦੇ ਝਟਕਿਆਂ ਦਾ ਮਤਲਬ ਹੈ ਕਿ ਧਰਤੀ ਤੋਂ ਐਨਰਜੀ ਰਿਲੀਜ਼ ਹੋ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਭੂਚਾਲ ਦੀ ਭਵਿੱਖਬਾਣੀ ਤਾਂ ਨਹੀਂ ਕੀਤੀ ਜਾ ਸਕਦੀ, ਪਰ ਇੰਨਾ ਜ਼ਰੂਰ ਹੈ ਕਿ ਉਤਰਾਖੰਡ ਵਿੱਚ ਇੱਕ ਵੱਡਾ ਭੂਚਾਲ ਆ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -: