ਇਸ ਵੇਲੇ ਪੂਰੀ ਦੁਨੀਆ ਨੂੰ ਕੋਰੋਨਾ ਦਾ ਨਵਾਂ ਰੂਪ ਓਮੀਕਰੋਨ ਆਪਣੀ ਲਪੇਟ ਵਿੱਚ ਲੈ ਰਿਹਾ ਹੈ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਵਿਡ ਵੈਕਸੀਨ ਲਾਈ ਜਾ ਰਹੀ ਹੈ, ਇਸ ਦੇ ਨਾਲ ਹੀ ਬਚਾਅ ਲਈ ਸਿਹਤ ਮਾਹਰਾਂ ਵੱਲੋਂ ਕੋਰੋਨਾ ਵੈਕਸੀਨ ਦੀ ਬੂਸਟਰ ਡੋਜ਼ ਯਾਨੀ ਤੀਜੀ ਖੁਰਾਕ ਲੈਣ ਲਈ ਵੀ ਕਿਹਾ ਜਾ ਰਿਹਾ ਹੈ। ਪਰ ਇਸ ਦੌਰਾਨ ਡੇਨਮਾਰਕ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆਈ ਹੈ।
ਡੇਨਮਾਰਕ ਵਿੱਚ 90% ਕੋਰੋਨਾ ਦੇ ਨਵੇਂ ਰੂਪ ਓਮੀਕਰੋਨ ਦੀ ਲਪੇਟ ਵਿੱਚ ਉਹ ਲੋਕ ਆਏ ਹਨ ਜਿਨ੍ਹਾਂ ਨੇ ਕੋਵਿਡ ਵੈਕਸੀਨ ਦੀਆਂ ਦੋਵੇਂ ਖੁਰਾਕਾਂ ਜਾਂ ਬੂਸਟਰ ਡੋਜ਼ ਲਈ ਸੀ। ਉਥੋਂ ਸਾਹਮਣੇ ਆਈਆਂ ਰਿਪੋਰਟਾਂ ਮੁਤਾਬਕ ਵੈਕਸੀਨ ਦੀ ਜ਼ਿਆਦਾ ਡੋਜ਼ ਨਾਲ ਇਮਿਊਨ ਸਿਸਟਮ ਕਮਜ਼ੋਰ ਹੋ ਰਿਹਾ ਹੈ।
ਡੇਨਮਾਰਕ ਦੇ ਸਿਹਤ ਮੰਤਰਾਲੇ, ਸਟੇਟਨਜ਼ ਸੀਰਮ ਇੰਸਟੀਚਿਊਟ (ਐਸਐਸਆਈ) ਦੀ ਇੱਕ ਰਿਪੋਰਟ ਮੁਤਾਬਕ ਓਮੀਕਰੋਨ ਵਾਇਰਸ ਦੀ ਲਪੇਟ ਵਿੱਚ ਲਗਭਗ 90 ਫੀਸਦੀ ਲੋਕਾਂ ਨੂੰ ਕੋਰੋਨਾ ਦੀਆਂ ਦੋਵੇਂ ਖੁਰਾਕਾਂ ਜਾਂ ਬੂਸਟਰ ਡੋਜ਼ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਇਸ ਦੇ ਬਾਵਜੂਦ ਇਨਫੈਕਸ਼ਨ ਦਾ ਖ਼ਤਰਾ ਟਲਦਾ ਨਜ਼ਰ ਨਹੀਂ ਆ ਰਿਹਾ ਹੈ। ਡੇਨਮਾਰਕ ‘ਚ ਓਮੀਕਰੋਨ ਦੇ 41 ਹਜ਼ਾਰ 342 ਮਰੀਜ਼ਾਂ ‘ਚੋਂ 29 ਹਜ਼ਾਰ 781 ਅਜਿਹੇ ਹਨ, ਜਿਨ੍ਹਾਂ ਨੇ ਟੀਕੇ ਦੀਆਂ ਦੋਵੇਂ ਖੁਰਾਕਾਂ ਲਈਆਂ ਹੋਈਆਂ ਹਨ।
ਇਸ ਦੇ ਨਾਲ ਹੀ 7,330 ਲੋਕ ਅਜਿਹੇ ਹਨ ਜਿਨ੍ਹਾਂ ਨੇ ਆਪਣੀ ਬੂਸਟਰ ਡੋਜ਼ ਵੀ ਪੂਰੀ ਕਰ ਲਈ ਹੈ, ਜਦਕਿ 731 ਨੇ ਪਹਿਲੀ ਖੁਰਾਕ ਲਈ ਹੈ। ਰਿਪੋਰਟ ਮੁਤਾਬਕ ਜ਼ਿਆਦਾ ਡੋਜ਼ ਲੈਣ ਕਾਰਨ ਲੋਕਾਂ ਦਾ ਇਮਿਊਨ ਸਿਸਟਮ ਕਮਜ਼ੋਰ ਹੋ ਰਿਹਾ ਹੈ ਅਤੇ ਇਹ ਕੰਮ ਨਹੀਂ ਕਰ ਰਿਹਾ ਹੈ।