ਮਹਾਰਾਸ਼ਟਰ ਦੇ ਪੁਣੇ ‘ਚ ਐਤਵਾਰ ਦੇਰ ਰਾਤ ਇਕ ਵੈਨਿਟੀ ਵੈਨ ਦੀ ਬ੍ਰੇਕ ਫੇਲ ਹੋ ਗਈ। ਇਸ ਤੋਂ ਬਾਅਦ ਵੈਨ ਨੇ ਕਰੀਬ 7 ਵਾਹਨਾਂ ਨੂੰ ਟੱਕਰ ਮਾਰ ਦਿੱਤੀ ਅਤੇ ਅਖੀਰ ਇਕ ਟੈਂਪੂ ਨਾਲ ਟਕਰਾ ਕੇ ਰੁਕ ਗਈ। ਇਸ ਦੌਰਾਨ ਕਾਰ ਸਵਾਰ ਇਕ ਵਿਅਕਤੀ ਅਤੇ ਬਾਈਕ ਸਵਾਰ ਔਰਤ ਦੀ ਮੌਤ ਹੋ ਗਈ, ਜਦਕਿ 5 ਹੋਰ ਜ਼ਖਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ‘ਤੇ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚ ਗਈ।
ਜਾਣਕਾਰੀ ਅਨੁਸਾਰ ਦੇਰ ਰਾਤ ਟਾਈਮ ਟਰੈਵਲਜ਼ ਦੀ ਬੱਸ ਐਨਆਰਬੀਐਮ ਰੋਡ ’ਤੇ ਸਥਿਤ ਜੋਤੀ ਹੋਟਲ ਤੋਂ ਜਾ ਰਹੀ ਸੀ। ਇਸ ਦੌਰਾਨ ਵੈਨਿਟੀ ਵੈਨ ਦੀ ਬ੍ਰੇਕ ਫੇਲ ਹੋ ਗਈ, ਜਿਸ ਤੋਂ ਬਾਅਦ ਡਰਾਈਵਰ ਨੇ ਉੱਚੀ-ਉੱਚੀ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ ਅਤੇ ਲੋਕਾਂ ਨੂੰ ਹਟਣ ਲਈ ਕਿਹਾ। ਭੀੜ-ਭੜੱਕੇ ਵਾਲੀ ਸੜਕ ‘ਤੇ ਕੁਝ ਲੋਕ ਉਥੋਂ ਚਲੇ ਗਏ ਪਰ ਕੁਝ ਵਾਹਨ ਇਸ ਦੀ ਲਪੇਟ ‘ਚ ਆ ਗਏ।
ਇਹ ਵੀ ਪੜ੍ਹੋ : ਜ਼ੀਰਕਪੁਰ ‘ਚ ਪੂਲ ਪਾਰਟੀ ਦੌਰਾਨ ਵਿਵਾਦ, ਅਣਪਛਾਤੇ ਨੌਜਵਾਨਾਂ ਨੇ ਕੀਤੀ ਫਾਇਰਿੰਗ, ਦੋ ਜ਼ਖਮੀ
ਦੱਸਿਆ ਜਾ ਰਿਹਾ ਹੈ ਕਿ ਵੈਨ ਨੇ ਇੱਕ BMW, 3 ਕਾਰਾਂ, ਇੱਕ ਰਿਕਸ਼ਾ ਅਤੇ ਇੱਕ ਬਾਈਕ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਉਹ ਇੱਕ ਟੈਂਪੂ ਨਾਲ ਟਕਰਾ ਗਈ ਅਤੇ 500 ਮੀਟਰ ਅੱਗੇ ਜਾ ਕੇ ਰੁਕ ਗਈ। ਇਸ ਮਗਰੋਂ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਮੌਕੇ ‘ਤੇ ਪਹੁੰਚੀ ਪੁਲਿਸ ਮੁਤਾਬਕ ਇਹ ਘਟਨਾ ਪੈਲੇਸ ਆਰਚਰਡ ਸੋਸਾਇਟੀ, NIBS-ਆਂਦਰੀ ਰੋਡ, ਕੋਧਵਾ ਵਿਖੇ ਵਾਪਰੀ। ਵੈਨ ਚਾਲਕ ਦੀ ਪਛਾਣ ਮੈਨੂਦੀਨ ਮਹਿਬੂਬ ਵੱਜੋਂ ਹੋਈ ਹੈ। ਫਿਲਹਾਲ ਪੁਲਿਸ ਨੇ ਵੈਨ ਡਰਾਈਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: