ਪਟਿਆਲਾ ਵਿਖੇ ਵੱਡਾ ਹਾਦਸਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੋਂ ਦੇ ਕਸਬਾ ਸ਼ੁਤਰਾਣਾ ਵਿਖੇ ਬੀਤੀ ਰਾਤ ਗੈਸ ਸਿਲੰਡਰਾਂ ਨਾਲ ਭਰੀ ਹੋਈ ਪਿਕਅੱਪ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਨਹਿਰ ਵਿਚ ਡਿੱਗੇ ਸਿਲੰਡਰਾਂ ਦੀ ਤੇਜ਼ੀ ਨਾਲ ਇਕ ਵੀਡੀਓ ਵੀ ਵਾਇਰਲ ਹੋ ਰਹੀ ਹੈ। ਉਥੇ ਹੀ ਗੱਡੀ ਦਾ ਡਰਾਈਵਰ ਲਾਪਤਾ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਵਿਚ ਡਰਾਈਵਰ ਪਾਣੀ ਦੇ ਤੇਜ਼ ਵਹਾਅ ਵਿਚ ਲਾਪਤਾ ਹੋ ਗਿਆ ਹੈ, ਜਿਸ ਦੀ ਪੁਲਿਸ ਅਤੇ ਪਰਿਵਾਰ ਵੱਲੋਂ ਗੋਤਾਖੋਰਾਂ ਦੀ ਮਦਦ ਨਾਲ ਭਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਪਾਤੜਾਂ ਦੀ ਗੈਸ ਏਜੰਸੀ ਦੀ ਗੈਸ ਸਿਲੰਡਰਾਂ ਵਾਲੀ ਗੱਡੀ ਭਾਖੜਾ ਨਹਿਰ ਦੀ ਪਟੜੀ ‘ਤੇ ਖਨੌਰੀ ਤੋਂ ਸ਼ੁਤਰਾਣਾ ਕਸਬੇ ਵੱਲ ਆ ਰਹੀ ਸੀ ਤਾਂ ਪਿੰਡ ਨਾਈਵਾਲਾ ਨੇੜੇ ਗੱਡੀ ਬੈਕ ਕਰਦੇ ਸਮੇਂ ਅਚਾਨਕ ਗੱਡੀ ਭਾਖੜਾ ਨਹਿਰ ਵਿਚ ਡਿੱਗ ਗਈ। ਲਾਪਤਾ ਡਰਾਈਵਰ ਦੀ ਪਛਾਣ ਗੁਰਦਿੱਤ ਸਿੰਘ ਵਜੋਂ ਹੋਈ ਹੈ। ਸੂਚਨਾ ਮਿਲਦੇ ਹੀ ਸ਼ੁਤਰਾਣਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਗੋਤਾਖੋਰਾਂ ਦੀ ਮਦਦ ਨਾਲ ਗੱਡੀ ਤਾਂ ਬਰਾਮਦ ਕਰ ਲਈ ਹੈ ਪਰ ਗੁਰਦਿੱਤ ਸਿੰਘ ਲਾਪਤਾ ਦੱਸਿਆ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ –