ਲੁਧਿਆਣਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਭਿਆਨਕ ਹਾਦਸਾ ਵਾਪਰਿਆ ਹੈ। ਬ੍ਰੇਜ਼ਾ ਕਾਰ ਅੱਗੇ ਅਚਾਨਕ ਆਵਾਰਾ ਪਸ਼ੂ ਆ ਗਿਆ ਤੇ ਉਹ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾਉਣ ਮਗਰੋਂ ਪਲਟ ਗਈ।
ਹਾਦਸੇ ‘ਚ ਕਾਰ ਸਵਾਰ ਪਤੀ-ਪਤਨੀ ਸਣੇ 3 ਲੋਕ ਜ਼ਖਮੀ ਹੋ ਗਏ ਹਨ। ਹਾਲਾਂਕਿ ਜ਼ਖਮੀਆਂ ਨੂੰ ਰਾਹਗੀਰਾਂ ਵੱਲੋਂ ਗੱਡੀ ਵਿਚੋਂ ਕੱਢ ਲਿਆ ਗਿਆ ਹੈ ਤੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਤੇ ਸੜਕ ਸੁਰੱਖਿਆ ਬਲ ਤੇ ਐਂਬੂਲੈਂਸ ਵੀ ਮੌਕੇ ‘ਤੇ ਪਹੁੰਚੀ ਤੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਇਹ ਵੀ ਪੜ੍ਹੋ : Ex DGP ਦੇ ਪੁੱਤ ਦੀ ਦੁਆ-ਏ-ਮਗਫਿਰਤ ਅੱਜ, ਅਕੀਲ ਦੀ ਮੌ/ਤ ਮਗਰੋਂ ਪਹਿਲੀ ਵਾਰ ਪੰਜਾਬ ਆਏਗਾ ਪਰਿਵਾਰ
ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਅਤੇ ਉਨ੍ਹਾਂ ਦੀ ਪਤਨੀ ਸਮਰਾਲਾ ਤੋਂ ਕੁਰਾਲੀ ਜਾ ਰਹੇ ਸਨ। ਦੋਵੇਂ ਸਮਰਾਲਾ ਦੇ ਰਹਿਣ ਵਾਲੇ ਹਨ। ਡਰਾਈਵਰ ਗੱਡੀ ਚਲਾ ਰਿਹਾ ਸੀ ਤੇ ਖਮਾਣੋਂ ਸਕੂਲ ਨੇੜੇ ਇਕ ਆਵਾਰਾ ਪਸ਼ੂ ਉਨ੍ਹਾਂ ਦੀ ਗੱਡੀ ਦੇ ਸਾਹਮਣੇ ਆ ਗਿਆ। ਜਾਨਵਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਗੱਡੀ ਕੰਟਰੋਲ ਗੁਆ ਬੈਠੀ ਤੇ ਡਿਵਾਈਡਰ ਨਾਲ ਜਾ ਟਕਰਾਈ। ਮੌਕੇ ਉਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ASI ਸੁਖਰਾਜ ਸਿੰਘ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਸੂਚਨਾ ਮਿਲਦਿਆਂ ਹੀ 5 ਮਿੰਟਾਂ ਵਿਚ ਉਹ ਮੌਕੇ ਉਤੇ ਪਹੁੰਚ ਗਏ ਤੇ ਜ਼ਖਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਤੁਰੰਤ ਹਸਪਤਾਲ ਪਹੁੰਚਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:
























