ਨਵਾਂਸ਼ਹਿਰ ਦੇ ਬੰਗਾ ਤੋਂ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਦੇਖ ਕੇ ਇੰਝ ਲੱਗਦਾ ਹੈ ਕਿ ਬਦਮਾਸ਼ਾਂ ਦੇ ਮਨਾਂ ਵਿਚੋਂ ਪੁਲਿਸ ਤੇ ਕਾਨੂੰਨ ਦਾ ਡਰ ਖਤਮ ਹੁੰਦਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਖੁੱਲ੍ਹੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ। ਕੁਝ ਅਣਪਛਾਤਿਆਂ ਵੱਲੋਂ ਘਰ ਦੇ ਬਾਹਰ ਖੜ੍ਹੀ ਕਾਰ ਦੀ ਭੰਨ-ਤੋੜ ਕੀਤੀ ਜਾਂਦੀ ਹੈ। ਨੌਜਵਾਨਾਂ ਦੇ ਹੱਥਾਂ ਵਿਚ ਡਾਂਗਾਂ ਤੇ ਸੋਟੇ ਫੜੇ ਹੋਏ ਹਨ। ਜਿਨ੍ਹਾਂ ਨਾਲ ਗੱਡੀ ਦੀ ਭੰਨਤੋੜ ਕਰ ਰਹੇ ਤੇ ਘਰ ਵਲ ਇਸ਼ਾਰਾ ਕਰਕੇ ਗਾਲੀ-ਗਲੋਚ ਵੀ ਕਰ ਰਹੇ ਹਨ। ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਹੈ।
CCTV ਵਿਚ ਕੈਦ ਹੋਈ ਘਟਨਾ ਵਿਚ 3 ਨੌਜਵਾਨ ਨਜ਼ਰ ਆ ਰਹੇ ਹਨ ਤੇ ਤਿੰਨਾਂ ਵੱਲੋਂ ਗੱਡੀ ਦੀ ਭੰਨਤੋੜ ਦੀ ਤਸਵੀਰ ਸਾਹਮਣੇ ਆਈ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਅੱਗੇ ਦੀ ਜਾਂਚ ਜਾਰੀ ਹੈ। ਪੁਲਿਸ ਵੱਲੋਂ CCTV ਫੁਟੇਜ ਖੰਗਾਲੀ ਜਾ ਰਹੀ ਹੈ ਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਆਖਿਰਕਾਰ ਨੌਜਵਾਨ ਅਜਿਹਾ ਕਿਉਂ ਕਰ ਰਹੇ ਹਨ ਤੇ ਇਹ ਕੌਣ ਹਨ ਤਾਂ ਜੋ ਉਨ੍ਹਾਂ ਨੂੰ ਫੜਿਆ ਜਾ ਸਕੇ ਤੇ ਬਣਦੀ ਕਾਰਵਾਈ ਕੀਤੀ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -:
























