ਪਿਛਲੇ ਦਿਨੀਂ ਡਿਪਟੀ ਕਮਿਸ਼ਨਰ ਵੱਲੋਂ 538 ਲਾਇਸੈਂਸ ਰੱਦ ਕਰ ਦਿੱਤੇ ਗਏ। ਇਸ ਵਿਚ ਕਾਰਨ ਵੱਖ-ਵੱਖ ਸਨ ਪਰ ਹੁਣ ਜ਼ਿਲ੍ਹਾ ਪ੍ਰਸ਼ਾਸਨ ਨੇ ਗਨ ਕਲਚਰ ਖਿਲਾਫ ਸਖਤੀ ਤੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਇਸ ਵਿਚ ਅਧਿਕਾਰੀਆਂ ਨੂੰ ਲਾਇਸੈਂਸ ਨੂੰ ਲੈ ਕੇ ਵੈਰੀਫਿਕੇਸ਼ਨ ਸਖਤ ਕਰਨ ਦੀ ਗੱਲ ਕੀਤੀ ਗਈ ਹੈ।
ਅਧਿਕਾਰੀਆਂ ਨੇ ਇਸ ਗੱਲ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਹੁਣ ਜਿੰਨੇ ਵੀ ਗਨ ਲਾਇਸੈਂਸ ਲਈ ਅਰਜ਼ੀਆਂ ਮੰਗੀਆਂ ਜਾਣਗੀਆਂ, ਉਨ੍ਹਾਂ ਦੇ ਸਾਰੇ ਦਸਤਾਵੇਜ਼ਾਂ ਦੀ ਗੰਭੀਰਤਾ ਨਾਲ ਜਾਂਚ ਹੋਵੇਗੀ। ਜੇਕਰ ਕਿਸੇ ਅਰਜ਼ੀਕਰਤਾ ਨੂੰ ਧਮਕੀ ਮਿਲੀ ਹੈ ਤਾਂ ਪਹਿਲਾਂ ਉਸ ਦੀ ਵੈਰੀਫਿਕੇਸ਼ਨ ਹੋਵੇਗੀ। ਹਥਿਆਰ ਹੈਂਡਲ ਕਰਨ ਦੀ ਕਿੰਨੀ ਯੋਗਤਾ ਹੈ, ਇਸ ਸਬੰਧੀ ਜਾਂਚ ਕੀਤੀ ਜਾਵੇਗੀ।
ਜੇਕਰ ਕਿਸੇ ਵਿਅਕਤੀ ਨੂੰ ਪ੍ਰਸ਼ਾਸਨ ਤੋਂ ਲਾਇਸੈਂਸ ਦੀ ਮਨਜ਼ੂਰੀ ਮਿਲ ਜਾਂਦੀ ਹੈ ਤਾਂ ਉਸ ਨੂੰ ਪੰਜਾਬ ਪੁਲਿਸ ਦੇ ਅੰਡਰ ਹਥਿਆਰ ਰੱਖਣ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਹਥਿਆਰ ਨੂੰ ਕਿਸ ਤਰ੍ਹਾਂ ਰੱਖਣਾ ਹੈ ਤੇ ਉਸ ਨੂੰ ਕਿਥੇ ਰੱਖਣਾ ਹੈ, ਇਨ੍ਹਾਂ ਸਾਰੀਆਂ ਗੱਲਾਂ ਦੀ ਟ੍ਰੇਨਿੰਗ ਦਿੱਤੀ ਜਾਂਦੀ ਹੈ। ਜਦੋਂ ਕਿ ਟ੍ਰੇਨਿੰਗ ਦੌਰਾਨ ਅਧਿਕਾਰੀਆਂ ਵੱਲੋਂ ਜਾਰੀ ਹੋਣ ਵਾਲੀ ਰਿਪੋਰਟ ਨੂੰ ਵੀ ਬਾਰੀਕੀ ਨਾਲ ਦੇਖਿਆ ਜਾਵੇਗਾ ਕਿ ਜਿਸ ਵਿਅਕਤੀ ਨੂੰ ਲਾਇਸੈਂਸ ਜਾਰੀ ਕੀਤਾ ਜਾ ਰਿਹਾ ਹੈ, ਕੀ ਉਹ ਹਥਿਆਰ ਰੱਖਣ ਦੇ ਵੀ ਯੋਗ ਹੈ ਵੀ ਜਾਂ ਨਹੀਂ ।
ਇਹ ਵੀ ਪੜ੍ਹੋ : ਮੌਸਮ ਨੇ ਫਿਰ ਤੋਂ ਲਈ ਕਰਵਟ! ਪੰਜਾਬ, ਹਰਿਆਣਾ ‘ਚ ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਪੈਣ ਦੀ ਸੰਭਾਵਨਾ
ਜ਼ਿਲ੍ਹਾ ਪ੍ਰਸ਼ਾਸਨ ਨੇ ਪਿਛਲੇ ਦਿਨੀਂ ਗਨ ਕਲਚਰ ਨੂੰ ਲੈ ਕੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਤੇ ਜੋ ਲਾਇਸੈਂਸ ਰੱਦ ਕੀਤੇ ਹਨ, ਉਨ੍ਹਾਂ ਦੇ ਸਾਰੇ ਪਹਿਲੂਆਂ ਦੀ ਜਾਂਚ ਕਰਨ ਲਈ ਕਿਹਾ। ਹੁਣ ਲਾਇਸੈਂਸ ਲੈਣ ਤੋਂ ਪਹਿਲਾਂ ਜੋ ਗਰਾਊਂਡ ਬਣਾਈ ਜਾਵੇਗੀ, ਉਸ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾਵੇਗੀ। ਜੇਕਰ ਅਰਜ਼ੀਕਰਤਾ ਜਾਨ ਨੂੰ ਖਤਰਾ ਦੱਸਦਾ ਹੈ ਤਾਂ ਉਸ ਦਾ ਵੀ ਪੁਖਤਾ ਸਬੂਤ ਦੇਣਾ ਹੋਵੇਗਾ। ਜੇਕਰ ਪੁਲਿਸ ਵੈਰੀਫਿਕੇਸ਼ਨ ਵਿਚ ਲਾਇਸੈਂਸ ਹਾਸਲ ਕਰਨ ਲਈ ਤੱਥ ਸਹੀ ਨਾ ਪਾਏ ਗਏ ਤਾਂ ਲਾਇਸੈਂਸ ਅਪਲਾਈ ਕਰਨ ਵਾਲੇ ਵਿਅਕਤੀ ਖਿਲਾਫ ਕਾਰਵਾਈ ਵੀ ਹੋਵੇਗੀ। ਦੂਜੇ ਪਾਸੇ ਇਮੀਗ੍ਰੇਸ਼ਨ ਦੇ ਨਵੇਂ ਲਾਇਸੈਂਸ ਨੂੰ ਲੈ ਕੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਹਨ।
ਵਧੀਕ ਡਿਪਟੀ ਕਮਿਸ਼ਨਰ ਮੇਜਰ ਡਾ. ਅਮਿਤ ਮਹਾਜਨ ਦਾ ਕਹਿਣਾ ਹੈ ਕਿ ਨਵੇਂ ਲਾਇਸੈਂਸ ਲਈ ਜਦੋਂ ਅਰਜ਼ੀਆਂ ਮਿਲਣਗੀਆਂ ਤਾਂ ਰਿਪੋਰਟ ਦੀ ਡੂੰਘਾਈ ਨਾਲ ਜਾਂਚ ਹੋਵੇਗੀ। ਸਭ ਤੋਂ ਪਹਿਲਾਂ ਮੈਡੀਕਲ, ਫਿਰ ਅਰਜ਼ੀਕਰਤਾ ਨੂੰ ਮਿਲਣ ਵਾਲੀ ਧਮਕੀ ਹਰ ਤਰ੍ਹਾਂ ਦੀ ਰਿਪੋਰਟ ਤਲਬ ਕੀਤੀ ਜਾਵੇਗੀ। ਇਸ ਦੇ ਬਾਅਦ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: