ਭਾਰਤ ਦੇ ਵਧਦੇ ਪ੍ਰਭਾਵ ਦਾ ਹੀ ਅਸਰ ਹੈ ਕਿ ਦੁਨੀਆ ਦੇ ਕਈ ਦੇਸ਼ਾਂ ਦੀ ਦਿਲਚਸਪੀ ਭਾਰਤ ਪ੍ਰਤੀ ਵਧੀ ਹੈ। ਇਸ ਕਾਰਨ ਅਗਲੇ ਕੁਝ ਮਹੀਨਿਆਂ ‘ਚ ਦੁਨੀਆ ਦੇ ਕਈ ਰਾਸ਼ਟਰ ਮੁਖੀ ਅਤੇ ਸਿਆਸਤਦਾਨ ਭਾਰਤ ਦਾ ਦੌਰਾ ਕਰਨਗੇ। ਇਨ੍ਹਾਂ ਵਿਚ ਜਰਮਨੀ ਦੇ ਚਾਂਸਲਰ ਓਲਾਫ ਸ਼ੋਲਜ਼, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੇ ਨਾਂ ਪ੍ਰਮੁੱਖ ਦਸੇ ਜਾ ਰਹੇ ਹਨ। ਇਨ੍ਹਾਂ ਨੇਤਾਵਾਂ ਦੀ ਫੇਰੀ ਦਾ ਮਕਸਦ ਦੋਹਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ਕਰਨਾ, ਊਰਜਾ, ਵਪਾਰ, ਤਕਨਾਲੋਜੀ, ਰੱਖਿਆ ਉਤਪਾਦਨ, ਸਿਹਤ ਸੰਭਾਲ ਖੇਤਰ ‘ਚ ਆਪਸੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਹੈ।
ਜਾਣਕਾਰੀ ਅਨੁਸਾਰ ਜਰਮਨ ਦੇ ਚਾਂਸਲਰ ਸ਼ੋਲਜ਼ ਫਰਵਰੀ ਦੇ ਅੰਤ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ। ਇਸ ਦੇ ਨਾਲ ਹੀ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਮਾਰਚ ਵਿੱਚ ਭਾਰਤ ਆਉਣਗੇ। ਫਰਾਂਸ ਦੇ ਰਾਸ਼ਟਰਪਤੀ ਵੀ ਮਾਰਚ ਵਿਚ ਭਾਰਤ ਦਾ ਦੌਰਾ ਕਰ ਸਕਦੇ ਹਨ ਪਰ ਉਨ੍ਹਾਂ ਦੇ ਦੌਰੇ ਦੀਆਂ ਤਰੀਕਾਂ ਅਜੇ ਤੈਅ ਨਹੀਂ ਹੋਈਆਂ ਹਨ। ਇਨ੍ਹਾਂ ਤੋਂ ਇਲਾਵਾ ਮਿਸਰ ਦੇ ਰਾਸ਼ਟਰਪਤੀ ਅਬਦੇਲ ਫਤਾਹ ਅਲ-ਸੀਸੀ ਵੀ ਇਸ ਮਹੀਨੇ ਭਾਰਤ ਆਉਣਗੇ ਅਤੇ ਗਣਤੰਤਰ ਦਿਵਸ ਪਰੇਡ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ।
ਇਹ ਵੀ ਪੜ੍ਹੋ : ਮਾਨ ਸਰਕਾਰ ਦਾ ਐਲਾਨ: ਹੁਣ ਆਂਗਣਵਾੜੀ ਕੇਂਦਰਾਂ ‘ਚ ‘ਮਾਰਕਫੈੱਡ’ ਕਰੇਗਾ ਰਾਸ਼ਨ ਦੀ ਸਪਲਾਈ
G-20 ਦੇਸ਼ਾਂ ਦੇ ਵਿਦੇਸ਼ ਮੰਤਰੀ ਵੀ ਨਵੀਂ ਦਿੱਲੀ ਵਿੱਚ ਵਿਦੇਸ਼ ਮੰਤਰੀਆਂ ਦੀ ਇੱਕ ਅਹਿਮ ਮੀਟਿੰਗ ਵਿੱਚ ਸ਼ਾਮਲ ਹੋਣ ਲਈ 1 ਅਤੇ 2 ਮਾਰਚ ਨੂੰ ਭਾਰਤ ਪਹੁੰਚਣਗੇ। ਇਸ ਦੇ ਨਾਲ ਹੀ 2 ਅਤੇ 4 ਮਾਰਚ ਨੂੰ ‘ਰਾਇਸੀਨਾ ਡਾਇਲਾਗ’ ਦਾ ਆਯੋਜਨ ਕੀਤਾ ਜਾਣਾ ਹੈ, ਜਿਸ ‘ਚ ਹਿੱਸਾ ਲੈਣ ਲਈ ਕਈ ਵਿਦੇਸ਼ ਮੰਤਰੀ ਵੀ ਭਾਰਤ ਆਉਣਗੇ। ਇਨ੍ਹਾਂ ਤੋਂ ਇਲਾਵਾ ਨੇਪਾਲ ਦੇ PM ਪੁਸ਼ਪਾ ਕੁਮਾਰ ਦਹਿਲ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਅਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਬਿਨ ਅਬਦੁਲ ਅਜ਼ੀਜ਼ ਅਲ ਸਾਊਦ ਵੀ ਅਗਲੇ ਕੁਝ ਮਹੀਨਿਆਂ ਵਿੱਚ ਭਾਰਤ ਦਾ ਦੌਰਾ ਕਰ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੱਸ ਦੇਈਏ ਰਾਜ ਦੇ ਮੁਖੀ ਵਜੋਂ ਜਰਮਨੀ ਦੇ ਚਾਂਸਲਰ ਓਲਾਫ ਸਕੋਲਜ਼ ਦੀ ਇਹ ਪਹਿਲੀ ਭਾਰਤ ਯਾਤਰਾ ਹੋਵੇਗੀ। ਪ੍ਰਧਾਨ ਮੰਤਰੀ ਮੋਦੀ ਨਾਲ ਉਨ੍ਹਾਂ ਦੀ ਮੁਲਾਕਾਤ ‘ਚ ਹਿੰਦ ਪ੍ਰਸ਼ਾਂਤ ਮਹਾਸਾਗਰ ‘ਚ ਚੀਨ ਦੀ ਵਧਦੀ ਚੁਣੌਤੀ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ‘ਤੇ ਚਰਚਾ ਹੋ ਸਕਦੀ ਹੈ। ਚੀਨ ਦੀ ਚੁਣੌਤੀ ਨਾਲ ਨਜਿੱਠਣ ਲਈ ਸਹਿਯੋਗ ਵਧਾਉਣ ਲਈ ਆਸਟ੍ਰੇਲੀਆ ਅਤੇ ਫਰਾਂਸ ਦੇ ਦੇਸ਼ਾਂ ਦੇ ਮੁਖੀਆਂ ਨਾਲ ਵੀ ਗੱਲਬਾਤ ਹੋ ਸਕਦੀ ਹੈ।