ਥਾਰ ਵਾਲੀ ਮਹਿਲਾ ਕਾਂਸਟੇਬਲ ਇਕ ਵਾਰ ਫਿਰ ਤੋਂ ਬੁਰਾ ਫਸੀ ਹੈ ਤੇ ਅਮਨਦੀਪ ਕੌਰ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਜਾਣਕਾਰੀ ਮੁਤਾਬਕ ਹੁਣ ਵਿਜੀਲੈਂਸ ਵੱਲੋਂ ਉਸ ਨੂੰ ਮੁੜ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਮੁਤਾਬਕ ਅਮਨਦੀਪ ਕੌਰ ਦੀ ਕਰੋੜਾਂ ਦੀ ਕੋਠੀ ਸਣੇ ਜਾਇਦਾਦ ਨੂੰ ਫ੍ਰੀਜ ਕਰ ਦਿੱਤਾ ਗਿਆ ਹੈ। ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਦੀ 1 ਕਰੋੜ 35 ਲੱਖ ਦੀ ਪ੍ਰਾਪਰਟੀ ਫ੍ਰੀਜ ਕੀਤੀ ਗਈ ਹੈ। ਅਮਨਦੀਪ ਕੌਰ ਖਿਲਾਫ NDPS ਐਕਟ ਤਹਿਤ ਮਾਮਲਾ ਦਰਜ ਹੈ।

ਦੱਸ ਦੇਈਏ ਕਿ 2 ਅਪ੍ਰੈਲ ਨੂੰ ਅਮਨਦੀਪ ਕੌਰ ਨੂੰ ਉਸ ਵੇਲੇ ਫੜਿਆ ਗਿਆ ਸੀ ਜਦ ਉਹ ਆਪਣੀ ਥਾਰ ਗੱਡੀ ’ਚ ਜਾ ਰਹੀ ਸੀ ਤੇ ਏ.ਐਨ.ਟੀ.ਐੱਫ. ਦੀ ਟੀਮ ਨੇ ਉਸ ਦੀ ਗੱਡੀ ’ਚੋਂ 17 ਗ੍ਰਾਮ ਹੈਰੋਇਨ ਬਰਾਮਦ ਕੀਤੀ ਸੀ। ਇਸ ਮਾਮਲੇ ‘ਚ ਥਾਣਾ ਕੈਨਾਲ ’ਚ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕੀਤਾ ਗਿਆ ਸੀ। ਇਹ ਵੀ ਖਬਰ ਹੈ ਕਿ ਅਮਨਦੀਪ ਆਪਣੇ ਇਕ ਹੋਰ ਸਾਥੀ ਬਲਵਿੰਦਰ ਨਾਲ ਮਿਲ ਕੇ ਚਿੱਟੇ ਦਾ ਕਾਰੋਬਾਰ ਕਰਦੀ ਹੈ। ਉਸ ਤੋਂ ਬਾਅਦ ਪੁਲਿਸ ਨੇ ਬਲਵਿੰਦਰ ਸਿੰਘ ਨੂੰ ਨਾਮਜ਼ਦ ਕਰ ਲਿਆ ਤੇ ਉਸ ਦੀ ਗ੍ਰਿਫਤਾਰੀ ਵੀ 2 ਦਿਨ ਬਾਅਦ ਕਰ ਲਈ ਗਈ ਸੀ।
ਵੀਡੀਓ ਲਈ ਕਲਿੱਕ ਕਰੋ -:
























