Vigilance arrests 5 including : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਮੋਹਾਲੀ ਵਿੱਚ ਇੱਕ ਨਾਇਬ ਤਹਿਸੀਲਦਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਪੈਸਿਆਂ ਦੇ ਬਦਲੇ ਪਿੰਡ ਦੀ ਸਾਂਝੀ ਜ਼ਮੀਨ ਨੂੰ ਆਪਣੇ ਜਾਣ- ਪਛਾਣ ਦੇ ਲੋਕਾਂ ਦੇ ਨਾਂ ’ਤੇ ਕਰ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਵਿੱਚ ਤਹਿਸੀਲਦਾਰ ਵਰਿੰਦਰ ਪਾਲ ਧੂਤ ਸਣੇ ਪੰਜ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚ ਕਾਨੂੰਗੋ ਰਘੁਬੀਹ ਸਿੰਘ, ਪਟਵਾਰੀ ਇਕਬਾਲ ਸਿੰਘ, ਨੰਬਰਦਾਰ ਗੁਰਨਾਮ ਸਿੰਘ ਅਤੇ ਪ੍ਰਾਪਰਟੀ ਡੀਲਰ ਸ਼ਾਮ ਲਾਲ ਸ਼ਾਮਲ ਹਨ। ਵਿਜੀਲੈਂਸ ਵੱਲੋਂ 2017 ਤੋਂ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਮੁਲਜ਼ਮਾਂ ਨੇ ਜ਼ਮੀਨ ਦੇ ਜਾਅਲੀ ਦਸਤਾਵੇਜ਼ ਤਿਆਰ ਕੀਤੇ ਸਨ ਅਤੇ ਪੈਸਿਆਂ ਦੇ ਦੇ ਬਦਲੇ ਆਪਣੇ ਜਾਣ- ਪਛਾਣ ਦੇ ਲੋਕਾਂ ਦੇ ਨਾਂ ’ਤੇ ਪਿੰਡ ਦੀ ਸਾਂਝੀ ਜ਼ਮੀਨ ਰਜਿਸਟਰ ਕਰਵਾ ਦਿੱਤੀ। ਪਿੰਡ ਦੀ ਸਾਂਝੀ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕਰਨ ’ਤੇ 11 ਬੁਕਿੰਗ ਕਰਨ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਵਿੱਚ ਸੋਮਵਾਰ ਨੂੰ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਵਿਜੀਲੈਂਸ ਬਿਊਰੋ 2017 ਤੋਂ ਇਸ ਕੇਸ ਦੀ ਪੜਤਾਲ ਕਰ ਰਹੀ ਸੀ।