ਪੰਜਾਬ ਵਿਜੀਲੈਂਸ ਬਿਊਰੋ ਨੇ ਗੁਰਦਾਸਪੁਰ ਜ਼ਿਲ੍ਹੇ ਦੇ ਅਲੀਵਾਲ ਪਾਵਰ ਸਟੇਸ਼ਨ ਵਿਚ ਤਾਇਨਾਤ ਪੀਐੱਸਪੀਸੀਐੱਲ ਦੇ ਜੂਨੀਅਰ ਇੰਜੀਨੀਅਰ ਕ੍ਰਿਪਾ ਸਿੰਘ ਨੂੰ 10 ਹਜ਼ਾਰ ਦੀ ਰਿਸ਼ਵਤ ਮੰਗਣ ਤੇ ਸਵੀਕਾਰ ਕਰਨ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਦੇ ਇਕ ਬੁਲਾਰੇ ਨੇ ਅੱਜ ਇਥੇ ਖੁਲਾਸਾ ਕਰਦੇ ਹੋਏ ਦੱਸਿਆ ਕਿ ਮੁਲਜ਼ਮ ਜੇਈ ਨੂੰ ਗੁਰਦਾਸਪੁਰ ਦੇ ਪਿੰਡ ਢਡਿਆਲਾ ਵਾਸੀ ਸੁਖਜੀਤ ਸਿੰਘ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ।
ਵੇਰਵਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਥਾਣਾ ਅੰਮ੍ਰਿਤਸਰ ਰੇਂਜ ਵਿਚ ਸ਼ਿਕਾਇਤ ਦਰਜ ਕਰਾਈ ਸੀ ਕਿ ਜੇਈ ਕ੍ਰਿਪਾ ਸਿੰਘ ਨੇ ਨਵਾਂ ਟਰਾਂਸਫਾਰਮਰ ਲਗਾਉਣ ਲਈ 20 ਹਜ਼ਾਰ ਦੀ ਰਿਸ਼ਵਤ ਮੰਗੀ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਸ਼ੁਰੂਆਤੀ ਜਾਂਚ ਦੇ ਬਾਅਦ ਵਿਜੀਲੈਂਸ ਪੁਲਿਸ ਸਟੇਸ਼ਨ, ਅੰਮ੍ਰਿਤਸਰ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਤੇ ਦੋ ਅਧਿਕਾਰਕ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਸਵੀਕਾਰ ਕਰਦੇ ਹੋਏ ਮੁਲਜ਼ਮ ਜੇਈ ਨੂੰ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ : ‘ਆਪ’ MLA ਮਾਣੂੰਕੇ ਕੋਠੀ ਵਿਵਾਦ : ਕਰਮ ਸਿੰਘ ਦੀ ਪਾਵਰ ਆਫ ਅਟਾਰਨੀ ਨਿਕਲੀ ਜਾਅਲੀ, ਅਸ਼ੋਕ ਕੁਮਾਰ ‘ਤੇ FIR
ਇਸ ਸਬੰਧੀ ਮੁਲਜ਼ਮ ਜੇਈ ਦੇ ਖਿਲਾਫ ਅੰਮ੍ਰਿਤਸਰ ਰੇਂਜ ਦੇ ਵੀਬੀ ਥਾਣੇ ਵਿਚ ਭ੍ਰਿਸ਼ਟਾਚਾਰ ਰੋਕੂ ਅਧਿਨਿਯਮ ਤਹਿਤ ਮਾਮਲਾ ਦਰਜ ਕੀਤਾ ਹੈ। ਮਾਮਲੇ ਵਿਚ ਅੱਗੇ ਦੀ ਜਾਂਚ ਚੱਲ ਰਹੀ ਸੀ।
ਵੀਡੀਓ ਲਈ ਕਲਿੱਕ ਕਰੋ -: