Vigilance arrests land branch : ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ ਨਗਰ ਨਿਗਮ ਦੇ ਲੈਂਡ ਬ੍ਰਾਂਚ ਦੇ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਨੂੰ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ। ਜਾਣਕਾਰੀ ਮੁਤਾਬਕ ਤ੍ਰਿਪੜੀ ਵਿਖੇ ਜਸਪ੍ਰੀਤ ਸਿੰਘ ਵਾਸੀ ਨੰਦਪੁਰ ਕੇਸੋਂ ਨਾਂ ਦੇ ਵਿਅਕਤੀ ਨੇ ਇੰਸਪੈਕਟਰ ਖਿਲਾਫ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਵਿੱਚ ਉਸ ਨੇ ਦੱਸਿਆ ਕਿ ਉਹ ਇੱਕ ਮੈਡੀਕਲ ਸਟੋਰ ਬਣਾ ਰਿਹਾ ਸੀ।
ਨਗਰ ਨਿਗਮ ਦੇ ਲੈਂਡ ਬ੍ਰਾਂਚ ਦੇ ਇੰਸਪੈਕਟਰ ਸੁਨੀਲ ਕੁਮਾਰ ਗੁਲਾਟੀ ਵੱਲੋਂ ਇਸ ਵਿਅਕਤੀ ਕੋਲੋਂ ਇਹ ਮੈਡੀਕਲ ਬਣਵਾਉਣ ਬਦਲੇ ਪੈਸਿਆਂ ਦੀ ਮੰਗ ਕੀਤੀ ਗਈ। ਨਗਰ ਨਿਗਮ ਦੇ ਇਸ ਅਧਿਕਾਰੀ ਤੋਂ ਪ੍ਰੇਸ਼ਾਨ ਹੋਏ ਜਸਪ੍ਰੀਤ ਨਾਂ ਦੇ ਵਿਅਕਤੀ ਵੱਲੋਂ ਇਹ ਸੂਚਨਾ ਵਿਜੀਲੈਂਸ ਬਿਊਰੋ ਨੂੰ ਦਿੱਤੀ ਗਈ, ਜਿਸ ‘ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਵੱਲੋਂ ਪੱਚੀ ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਨਗਰ ਨਿਗਮ ਦੇ ਇਸ ਇੰਸਪੈਕਟਰ ਨੂੰ ਰੰਗੇ ਹੱਥੀਂ ਕਾਬੂ ਕੀਤਾ।