Vigilance arrests two former : ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਕਰੋੜਾਂ ਰੁਪਏ ਦੇ ਸਰਕਾਰੀ ਫੰਡਾਂ ਦੀ ਦੁਰਵਰਤੋਂ ਕਰਨ ਲਈ ਪੰਜਾਬ ਲੇਬਰ ਵੈਲਫੇਅਰ ਬੋਰਡ ਦੇ ਦੋ ਸਾਬਕਾ ਅਧਿਕਾਰੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਇੱਕ ਜਾਂਚ ਮੁਲਜ਼ਮ ਸੁੱਚਾ ਸਿੰਘ ਬੰਦੀ ਸਾਬਕਾ ਡਿਪਟੀ ਭਲਾਈ ਕਮਿਸ਼ਨਰ, ਲੇਬਰ ਵੈਲਫੇਅਰ ਬੋਰਡ ਅਤੇ ਜਗਦੀਪ ਸਿੰਘ ਸੈਣੀ, ਸਾਬਕਾ ਡਿਪਟੀ ਕੰਟਰੋਲਰ ਫਾਈਨਾਂਸ ਅਤੇ ਅਕਾਊਂਟਸ (ਡੀਸੀਐਫਏ) ਨੇ ਨੂੰ ਘਪਲਾ ਕਰਨ ਅਤੇ ਸਰਕਾਰੀ ਖਜ਼ਾਨੇ ਨੂੰ ਭਾਰੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ ਹੈ। ਇਸ ਬੋਰਡ ਦੀ ਅਕਾਉਂਟਸ ਅਸਿਸਟੈਂਟ ਹਿਨਾ ਨੂੰ ਵਿਜੀਲੈਂਸ ਬਿਊਰੋ ਨੇ ਪਹਿਲਾਂ ਇਸ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਹਿਨਾ ਨੇ ਦੋਵਾਂ ਉਪਰੋਕਤ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਸਰਕਾਰੀ ਖਜ਼ਾਨੇ ਨੂੰ ਇੰਟਰਨੈੱਟ ਬੈਕਿੰਗ ਦੁਆਰਾ 1,56,91,063 ਕਰੋੜ ਰੁਪਏ ਦਾ ਭਾਰੀ ਨੁਕਸਾਨ ਪਹੁੰਚਾਇਆ ਹੈ। .
ਉਸਨੇ ਅੱਗੇ ਦੱਸਿਆ ਕਿ ਹਿਨਾ, ਮਾਨਵ ਐਨਕਲੇਵ, ਖਰੜ ਦੀ ਵਸਨੀਕ ਨੇ ਇਹ ਸਾਰਾ ਪੈਸਾ ਇੰਟਰਨੈਟ ਬੈਂਕਿੰਗ ਦੀ ਵਰਤੋਂ ਰਾਹੀਂ ਆਪਣੇ ਰਿਸ਼ਤੇਦਾਰਾਂ ਦੇ ਖਾਤਿਆਂ ਵਿੱਚ ਅਤੇ ਆਪਣੇ ਖਾਤੇ ਵਿੱਚ ਟਰਾਂਸਫਰ ਕਰ ਦਿੱਤਾ ਸੀ। ਉਸਨੇ ਇਹ ਪੈਸਾ 172 ਵੱਖ-ਵੱਖ ਟ੍ਰਾਂਜੈਕਸ਼ਨਾਂ ਦੁਆਰਾ ਮਲਟੀਪਲ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤਾ। ਜਾਂਚ ਤੋਂ ਬਾਅਦ ਇਹ ਪਤਾ ਲੱਗਿਆ ਕਿ ਸੁੱਚਾ ਸਿੰਘ ਬਾਂਦੀ ਅਤੇ ਜਗਦੀਪ ਸਿੰਘ ਸੈਣੀ ਨੇ ਕਦੇ ਬੈਂਕ ਟਰਾਂਜ਼ੈਕਸ਼ਨ ਨਾਲ ਕੈਸ਼ ਬੁੱਕ ਨੂੰ ਕਰਾਸ-ਚੈੱਕ ਨਹੀਂ ਕੀਤਾ। ਇਸ ਲਈ, ਇਹ ਮੰਨਿਆ ਗਿਆ ਹੈ ਕਿ ਇਹ ਦੋਵੇਂ ਅਧਿਕਾਰੀ ਸਰਕਾਰੀ ਫੰਡਾਂ ਦੀ ਦੁਰਵਰਤੋਂ ਵਿਚ ਸ਼ਾਮਲ ਸਨ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਨੇ ਪਹਿਲਾਂ ਹੀ ਥਾਣਾ ਖਰੜ, ਐਸ.ਏ.ਐਸ.ਨਗਰ ਵਿਖੇ ਆਈਪੀਸੀ ਦੀ ਧਾਰਾ 409, 420, 465, 467, 468, 471, ਅਤੇ 120-ਬੀ ਖ਼ਿਲਾਫ਼ ਪਹਿਲਾਂ ਹੀ ਕੇਸ ਦਰਜ ਕਰ ਲਿਆ ਗਿਆ ਸੀ।