ਪੰਜਾਬ ਵਿਜੀਲੈਂਸ ਨੇ ਬਰਨਾਲਾ ਦੇ ਪਟਵਾਰੀ ਨੂੰ ਰਿਸ਼ਵਤ ਲੈਂਦੇ ਹੋਏ ਗ੍ਰਿਫਤਾਰ ਕੀਤਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸੇਵਾ ਕੇਂਦਰ ਦੇ ਉਪਰ ਬਣੇ ਪਟਵਾਰ ਖਾਨੇ ਨਾਲ ਵਿਜੀਲੈਂਸ ਦੀ ਟੀਮ ਨੇ ਪਟਵਾਰੀ ਜਤਿੰਦਰ ਸਿੰਘ ਨੂੰ 20,000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਦਬੋਚਿਆ। ਪਟਵਾਰੀ ਜ਼ਮੀਨ ਦਾ ਇੰਤਕਾਲ ਕਰਨ ਲਈ ਰਿਸ਼ਵਤ ਮੰਗ ਰਿਹਾ ਸੀ।
ਜਾਣਕਾਰੀ ਦਿੰਦੇ ਕਾਂਗਰਸੀ ਨੇਤਾ ਅਮਰਜੀਤ ਕਾਕਾ ਨੇ ਦੱਸਿਆ ਕਿ ਉਨ੍ਹਾਂ ਦੇ ਇਕ ਦੋਸਤ ਨੇ ਜਸਵਿੰਦਰ ਸਿੰਘ ਨੇ ਲਗਭਗ ਇਕ ਏਕੜ ਜ਼ਮੀਨ ਖਰੀਦੀ ਸੀ। ਉਸ ਦਾ ਇੰਤਕਾਲ ਕਰਨ ਲਈ 20,000 ਰੁਪਏ ਪਟਵਾਰੀ ਮੰਗ ਰਿਹਾ ਸੀ। ਇਸ ਦੀ ਸ਼ਿਕਾਇਤ ਉਨ੍ਹਾਂ ਨੇ ਵਿਜੀਲੈਂਸ ਨੂੰ ਦਿੱਤੀ। ਵਿਜੀਲੈਂਸ ਟੀਮ ਨੇ ਟ੍ਰੈਪ ਲਗਾ ਕੇ ਪਟਵਾਰੀ ਨੂੰ ਦਬੋਚ ਲਿਆ।
ਡੀਐੱਸਪੀ ਵਿਜੀਲੈਂਸ ਰਾਜਨ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਪਟਵਾਰੀ ‘ਤੇ ਕੁਰੱਪਸ਼ਨ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “























