ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਲਈ ਆਪਣੀਆਂ ਤਿਆਰੀਆਂ ਖਿੱਚ ਲਈਆਂ ਹਨ। ਉਹ ਆਪਣੀ ਪਾਰਟੀ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਸਿਆਸੀ ਆਗੂਆਂ ਤੇ ਸ਼ਖਸੀਅਤਾਂ ਨੂੰ ਸ਼ਾਮਲ ਕਰਨ ਵਿੱਚ ਲੱਗੇ ਹੋਏ ਹਨ। ਇਸੇ ਲੜੀ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ ਵੀ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਕਾਂਗਰਸ ਦੇ ਵੱਡੇ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਪਾਰਟੀ ਛੱਡ ਕੇ ਕੈਪਟਨ ਦੀ ਲੋਕ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਨਾਲ ਹੀ ਮਾਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਵੀ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਕੈਪਟਨ ਦੀ ਪਾਰਟੀ ਭਾਵੇਂ ਆਉਣ ਵਾਲੀਆਂ ਪੰਜਾਬ ਚੋਣਾਂ ਨਾ ਵੀ ਜਿੱਤੇ ਪਰ ਇੱਕ ਗੱਲ ਪੱਕੀ ਹੈ ਕਿ ਉਹ ਕਾਂਗਰਸ ਲਈ ਇੱਕ ਵੱਡੀ ਚੁਣੌਤੀ ਸਾਬਤ ਹੋਵੇਗੀ। ਸਿਆਸੀ ਮਾਹਰਾਂ ਦਾ ਮੰਨਣਾ ਹੈ ਕਿ ਇਸ ਪਾਰਟੀ ਨਾਲ ਵੱਡਾ ਕਾਂਗਰਸੀ ਵੋਟ ਬੈਂਕ ਟੁੱਟ ਸਕਦਾ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਕਾਂਗਰਸ ਨੂੰ ਇਕ ਹੋਰ ਝਟਕਾ, ਸੀਨੀਅਰ ਲੀਡਰ ‘ਪੰਜਾਬ ਲੋਕ ਕਾਂਗਰਸ’ ‘ਚ ਸ਼ਾਮਲ