ਅੱਜ 15 ਅਕਤੂਬਰ ਨੂੰ ਪੂਰੇ ਭਾਰਤ ‘ਚ ਦੁਸਹਿਰੇ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਹੈ। ਦੁਸਹਿਰਾ ਬੁਰਾਈ ਉੱਤੇ ਚੰਗਿਆਈ ਅਤੇ ਝੂਠ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ ਹੈ। ਇਸ ਨੂੰ ਵਿਜੈਦਸ਼ਮੀ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ, ਦੁਸਹਿਰਾ ਨਰਾਤਿਆਂ ਦੇ ਆਖਰੀ ਦਿਨ ਮਨਾਇਆ ਜਾਂਦਾ ਹੈ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਦੇਸ਼ ਵਾਸੀਆਂ ਨੂੰ ਵਿਜੈਦਸ਼ਮੀ ਦੇ ਮੌਕੇ ‘ਤੇ ਵਧਾਈ ਦਿੱਤੀ ਹੈ। ਪੀਐਮ ਮੋਦੀ ਨੇ ਟਵੀਟ ਕਰ ਕਿਹਾ, ‘ਵਿਜੈਦਸ਼ਮੀ ਦੇ ਖਾਸ ਮੌਕੇ ‘ਤੇ ਸਾਰਿਆਂ ਨੂੰ ਸ਼ੁਭਕਾਮਨਾਵਾਂ।”
ਦੱਸ ਦੇਈਏ ਪ੍ਰਧਾਨ ਮੰਤਰੀ ਅੱਜ ਵਿਜੈਦਸ਼ਮੀ ਦੇ ਸ਼ੁਭ ਮੌਕੇ ‘ਤੇ ਸੱਤ ਨਵੀਆਂ ਰੱਖਿਆ ਕੰਪਨੀਆਂ ਵੀ ਦੇਸ਼ ਨੂੰ ਸਮਰਪਿਤ ਕਰਨਗੇ।
ਇਸ ਦੇ ਨਾਲ ਹੀ, ਕੋਰੋਨਾ ਸੰਕਟ ਦੇ ਵਿਚਕਾਰ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਲੋਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ, “ਝੂਠ ਉੱਤੇ ਸੱਚ ਦੀ ਜਿੱਤ ਦਾ ਪ੍ਰਤੀਕ “ਵਿਜੇ ਦਸ਼ਮੀ” ਦੇ ਤਿਉਹਾਰ ‘ਤੇ ਸਾਰੇ ਦੇਸ਼ ਵਾਸੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ।
ਇਹ ਵੀ ਪੜ੍ਹੋ : ਬੰਗਲਾਦੇਸ਼ ‘ਚ ਹਿੰਦੂ ਮੰਦਰਾਂ ‘ਤੇ ਹੋਏ ਹਮਲੇ ਵਿੱਚ 4 ਲੋਕਾਂ ਦੀ ਹੋਈ ਮੌਤ, ਕਈ ਜ਼ਖਮੀ
ਇਸ ਦੇ ਨਾਲ ਹੀ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਵੀ ਪੂਰੇ ਦੇਸ਼ ਵਾਸੀਆਂ ਨੂੰ ਇਸ ਮੌਕੇ ਵਧਾਈ ਦਿੱਤੀ ਹੈ।