ਮੋਗਾ ਜ਼ਿਲ੍ਹੇ ਦੇ ਨੌਜਵਾਨ ਲਵਪ੍ਰੀਤ ਦੀ ਅਸਟ੍ਰੇਲੀਆ ਵਿੱਚ ਮੌਤ ਹੋ ਗਈ, ਜਿਸ ਨਾਲ ਪੂਰੇ ਪਿੰਡ ਵਿੱਚ ਸੋਗ ਦਾ ਮਾਹੌਲ ਹੈ। ਮਿਲੀ ਜਾਣਕਾਰੀ ਮੁਤਾਬਕ 23 ਸਾਲਾਂ ਲਵਪ੍ਰੀਤ ਸਿੰਘ ਗਿੱਲ ਪੁੱਤਰ ਹਰਬੰਸ ਸਿੰਘ ਗਿੱਲ (ਮੱਦਰ ਪਰਿਵਾਰ) ਪਿੰਡ ਬਹਿਰਾਮਕੇ ਦਾ ਰਹਿਣ ਵਾਲਾ ਸੀ, ਜਿਸ ਦੀ ਅਚਾਨਕ ਅਸਟ੍ਰੇਲੀਆ ਚ ਮੌਤ ਹੋ ਗਈ।
ਲਵਪ੍ਰੀਤ ਸਿਡਨੀ ਅਸਟ੍ਰੇਲੀਆ ‘ਚ ਪੜ੍ਹਾਈ ਕਰਨ ਅਤੇ ਰੋਜ਼ੀ-ਰੋਟੀ ਕਮਾਉਣ ਲਈ 3 ਸਾਲ ਪਹਿਲਾਂ ਗਿਆ ਸੀ। ਲਵਪ੍ਰੀਤ ਦੋ ਭੈਣਾ ਦਾ ਭਰਾ ਅਤੇ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ। ਇੱਕ ਭੈਣ ਤੇ ਪਿਤਾ ਲਵਪ੍ਰੀਤ ਦੇ ਕੋਲ ਅਸਟ੍ਰੇਲੀਆ ‘ਚ ਰਹਿੰਦੇ ਸਨ ਅਤੇ ਇੱਕ ਭੈਣ ਤੇ ਮਾਂ ਕੈਨੇਾ ‘ਚ ਰਹਿ ਰਹੇ ਸਨ।
ਇਸ ਦੁੱਖ ਦੀ ਘੜੀ ਵਿੱਚ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਜਿਲ੍ਹਾ ਮੋਗਾ ਦੇ ਪ੍ਰਧਾਨ ਅਤੇ ਕੌਮੀ ਜਨਰਲ ਸਕੱਤਰ ਪੰਜਾਬ ਸੁੱਖ ਗਿੱਲ ਤੋਤਾ ਸਿੰਘ ਵਾਲਾ ਨੇ ਜਾਣਕਾਰੀ ਦਿੰਦਿਆਂ ਲਵਪ੍ਰੀਤ ਦੀ ਮੌਤ ‘ਤੇ ਡੂੰਘਾ ਦੁੱਖ ਜ਼ਾਹਿਰ ਕੀਤਾ।
ਵੀਡੀਓ ਲਈ ਕਲਿੱਕ ਕਰੋ -: