ਚਾਈਨਾ ਡੋਰ ਕਰਕੇ ਕਈ ਕੀਮਤੀ ਜਾਨਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਇਸੇ ਨੂੰ ਲੈ ਕੇ ਹੁਣ ਪਿੰਡ ਵਾਸੀ ਵੀ ਜਾਗਰੂਕ ਹੋਏ ਹਨ ਤੇ ਚਾਈਨਾ ਡੋਰ ਕਰਕੇ ਵਾਪਰ ਰਹੇ ਹਾਦਸਿਆਂ ਮਗਰੋਂ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਨੇ ਅਹਿਮ ਫੈਸਲਾ ਲਿਆ ਹੈ। ਪਿੰਡ ਭੈਣੀ ਚੂਹੜ ਤੇ ਪਿੰਡ ਝਲੂਰ ਦੀ ਪੰਚਾਇਤ ਵੱਲੋਂ ਪਤੰਗ ਉਡਾਉਣ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਇਸੇ ਦੇ ਨਾਲ ਹੀ ਪੰਚਾਇਤ ਨੇ ਚਾਈਨਾ ਧਾਗਾ ਵੇਚਣ ਅਤੇ ਵਰਤਣ ਵਾਲਿਆਂ ਦੇ ਵਿਰੁੱਧ ਸਖ਼ਤ ਮਤਾ ਪਾਸ ਕਰਦਿਆਂ ਸਮਾਜਿਕ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਪੰਚਾਇਤ ਵੱਲੋਂ ਇਹ ਵੀ ਮਤਾ ਪਾਸ ਕੀਤਾ ਗਿਆ ਹੈ ਕਿ ਜੇਕਰ ਕੋਈ ਮਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਗੁਰਦਾਸਪੁਰ ‘ਚ ਵੱਡੀ ਵਾ.ਰਦਾ.ਤ, ਮੈਡੀਕਲ ਸਟੋਰ ਦੇ ਮਾਲਕ ਦਾ ਗੋ/ਲੀਆਂ ਮਾ/ਰ ਕੇ ਕ.ਤ.ਲ
ਦੱਸ ਦੇਈਏ ਕਿ ਸਾਲ 2017 ਵਿੱਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਚਾਈਨਾ ਡੋਰ ‘ਤੇ ਪੂਰੀ ਪਾਬੰਦੀ ਲਗਾਈ ਗਈ ਸੀ ਪਰ 8 ਸਾਲ ਬੀਤ ਜਾਣ ਦੇ ਬਾਵਜੂਦ ਵੀ ਇਸਦੀ ਖਰੀਦ-ਵੇਚ ‘ਤੇ ਰੋਕ ਨਹੀਂ ਲੱਗ ਸਕੀ, ਜਿਸ ਕਾਰਨ ਅਜਿਹੀਆਂ ਜਾਨਲੇਵਾ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ। ਇਸੇ ਦੇ ਮੱਦੇਨਜ਼ਰ ਬਠਿੰਡਾ ਤੇ ਸੰਗਰੂਰ ਦੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਮਤੇ ਪਾਸ ਕਰਕੇ ਇਸ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























