ਵਿਨੋਦ ਘਈ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ ਤੇ ਇਸ ਲਈ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਸੀਨੀਅਰ ਵਕੀਲ ਵਿਨੋਦ ਘਈ ਦੀ ਪੰਜਾਬ ਦੇ ਐਡਵੋਕੇਟ ਜਨਰਲ (ਏ. ਜੀ.) ਵਜੋਂ ਨਿਯੁਕਤੀ ’ਤੇ ਮੋਹਰ ਲਾ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਅਨਮੋਲ ਰਤਨ ਸਿੱਧੂ ਨੇ 19 ਜੁਲਾਈ ਨੂੰ ਹੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਅਨਮੋਲ ਰਤਨ ਸਿੱਧੂ ਨੂੰ ਆਮ ਆਦਮੀ ਪਾਰਟੀ ਵਾਲੀ ਪੰਜਾਬ ਸਰਕਾਰ ਨੇ ਮਾਰਚ ਵਿੱਚ ਅਡੀਸ਼ਨਲ ਜਨਰਲ ਦੇ ਅਹੁਦੇ ‘ਤੇ ਨਿਯੁਕਤ ਕੀਤਾ ਸੀ।
ਪੰਜਾਬ ਦੇ ਏ. ਜੀ. ਅਨਮੋਲ ਰਤਨ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਕੀਲ ਵਿਨੋਦ ਘਈ ਦੇ ਨਾਂ ’ਤੇ ਬਤੌਰ ਏ. ਜੀ. ਨਿਯੁਕਤੀ ਨੂੰ ਮਨਜ਼ੂਰੀ ਦੇ ਦਿੱਤੀ ਸੀ। ਇਸ ਨੂੰ ਲੈ ਕੇ ਫਾਈਲ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਭੇਜੀ ਗਈ ਸੀ ਜਿਸ ‘ਤੇ ਰਾਜਪਾਲ ਵੱਲੋਂ ਮੋਹਰ ਲਗਾ ਦਿੱਤੀ ਗਈ ਹੈ ਤੇ ਇਸ ਤੋਂ ਬਾਅਦ ਮੁੱਖ ਮੰਤਰੀ ਮਾਨ ਨੇ ਵੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: