ਸੁਧੀਰ ਸੂਰੀ ਦੇ ਕਤਲ ਮਾਮਲੇ ਵਿਚ ਸੰਦੀਪ ਸਿੰਘ ਖਾਲਸਾ ਦੇ ਹੱਕ ‘ਚ ਵਿਰਸਾ ਸਿੰਘ ਵਲਟੋਹਾ ਆਏ ਹਨ। ਅਕਾਲੀ ਆਗੂ ਵਲਟੋਹਾ ਨੇ ਪ੍ਰਸ਼ਾਸਨ ‘ਤੇ ਵੱਡੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੋਰਟ ਦੇ ਨਿਯਮਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਖਾਲਸਾ ਦਾ ਰਾਜਿੰਦਰਾ ਹਸਪਤਾਲ ‘ਚ ਮੈਡੀਕਲ ਕਿਉਂ ਨਹੀਂ ਕਰਵਾਇਆ ਗਿਆ । ਇਸ ਤੋਂ ਇਲਾਵਾ ਵਕੀਲਾਂ ਨਾਲ ਮੁਲਾਕਾਤ ਕਰਵਾਉਣ ਦੇ ਹੁਕਮ ਵੀ ਜਾਰੀ ਕੀਤੇ ਗਏ ਸਨ ਪਰ ਅਜੇ ਤੱਕ ਸੰਦੀਪ ਸਿੰਘ ਦੀ ਵਕੀਲਾਂ ਨਾਲ ਮੁਲਾਕਾਤ ਨਹੀਂ ਕਰਵਾਈ ਗਈ। ਨਾਲ ਹੀ ਸੰਨੀ ਨੂੰ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਵੀ ਨਹੀਂ ਲਾਗੂ ਕੀਤੇ ਗਏ ਸਨ।
ਇੰਨਾ ਹੀ ਨਹੀਂ ਬੀਤੇ ਦਿਨੀਂ ਵੀ ਸਿੱਖ ਜਥੇਬੰਦੀ ਵੱਲੋਂ ਇਕ ਰੋਸ ਮਾਰਚ ਕੀਤਾ ਗਿਆ ਸੀ ਤੇ ਉਨ੍ਹਾਂ ਵੱਲੋਂ ਜੇਲ੍ਹ ਦੇ ਬਾਹਰ ਧਰਨਾ ਲਗਾਉਣ ਦੀ ਗੱਲ ਵੀ ਕਹੀ ਗਈ ਸੀ। ਘੁੰਮਣ ਬ੍ਰਦਰਸ ਵੱਲੋਂ ਵੀ ਪ੍ਰਸ਼ਾਸਨ ‘ਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ ਕਿ ਕਿਵੇਂ ਸੰਦੀਪ ਸਿੰਘ ਖਾਲਸਾ ਦੇ ਨੀਲ ਤੱਕ ਪਾ ਦਿੱਤੇ ਗਏ ਹਨ ਤੇ ਹੁਣ ਵਿਰਸਾ ਸਿੰਘ ਵਲਟੋਹਾ ਵੀ ਉਨ੍ਹਾਂ ਦੇ ਹੱਕ ਵਿਚ ਆਏ ਹਨ। ਸੰਦੀਪ ਸਿੰਘ ਖਾਲਸਾ ਨੂੰ ਪਟਿਆਲਾ ਜੇਲ੍ਹ ਤੋਂ ਸੰਗਰੂਰ ਜੇਲ੍ਹ ਵਿਚ ਤਬਦੀਲ ਕੀਤਾ ਗਿਆ। ਆਖਿਰ ਕਿਉਂ ਅਦਾਲਤਾਂ ਦੇ ਹੁਕਮਾਂ ਦੀ ਉਲੰਘਣਾ ਪ੍ਰਸ਼ਾਸਨ ਵੱਲੋਂ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
























