ਨਵੀਂ ਦਿੱਲੀ : ਆਪਣੇ ਤੀਜੇ ਕੇਂਦਰੀ ਬਜਟ 2022 ਦੇ ਭਾਸ਼ਣ ਦੌਰਾਨ ਨਿਰਮਲਾ ਸੀਤਾਰਮਨ ਨੇ ਕ੍ਰਿਪਟੋ ਕਰੰਸੀ ਨੂੰ ਲੈ ਕੇ ਵੱਡਾ ਐਲਾਨ ਕੀਤਾ, ਜਿਸ ਮੁਤਾਬਕ ਵਰਚੁਅਲ ਕਰੰਸੀ ਤੋਂ ਹੋਣ ਵਾਲੀ ਕਮਾਈ ‘ਤੇ 30 ਫੀਸਦੀ ਦਾ ਟੈਕਸ ਲੱਗੇਗਾ। ਘਾਟਾ ਪੈਣ ‘ਤੇ ਵੀ ਇਹ ਟੈਕਸ ਭਰਨਾ ਪਏਗਾ।
ਕਮਾਈ ਦੀ ਲਾਗਤ ਨੂੰ ਛੱਡ ਕੇ ਅਜਿਹੀ ਕਮਾਈ ਦੀ ਕੈਲਕੁਲੇਸ਼ਨ ਕਰਦੇ ਸਮੇਂ ਕਿਸੇ ਵੀ ਖਰਚੇ ਜਾਂ ਭੱਤੇ ਦੇ ਸਬੰਧ ਵਿੱਚ ਕੋਈ ਕਟੌਤੀ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਕਾਪੋਰੇਟ ਟੈਕਸ ਨੂੰ ਘਟਾ ਕੇ 18 ਫੀਸਦੀ ਤੋਂ 15 ਫੀਸਦੀ ਕਰ ਦਿੱਤਾ ਗਿਆ ਹੈ, ਜਦਕਿ ਕਰਮਚਾਰੀਆਂ ਦੀ ਪੈਨਸ਼ਨ ਵਿੱਚ ਟੈਕਸ ‘ਤੇ ਛੋਟ ਦਿੱਤੀ ਗਈ ਹੈ। ਕਾਰਪੋਰੇਟ ਟੈਕਸ ‘ਤੇ ਸਰਚਾਰਜ ਹੁਣ 7 ਫੀਸਦੀ ਹੋਵੇਗਾ। ਉਥੇ ਹੀ NPS ਵਿੱਚ ਹੁਣ 14 ਫੀਸਦੀ ਤੱਕ ਯੋਗਦਾਨ ਕੀਤਾ ਜਾ ਸਕੇਗਾ। ਬਜਟ ਵਿੱਚ ਸਟਾਰਟਅਪ ਨੂੰ ਮਾਰਚ 2023 ਤੱਕ ਟੈਕਸ ਇਨਸੈਂਟਿਵ ਦੇਣ ਬਾਰੇ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਵਿੱਤ ਮੰਤਰੀ ਨੇ ਇਹ ਵੀ ਕਿਹਾ ਕਿ ਜਨਵਰੀ 2022 ਵਿੱਚ ਜੀਐਸਟੀ ਕੁਲੈਕਸ਼ਨ ਲਗਭਗ 1,40,986 ਕਰੋੜ ਰੁਪਏ ਸੀ, ਜੋ ਜੀਐਸਟੀ ਲਾਗੂ ਹੋਣ ਤੋਂ ਬਾਅਦ ਸਭ ਤੋਂ ਵੱਧ ਹੈ। ਦੂਜੇ ਪਾਸੇ ਆਮ ਨਾਗਰਿਕਾਂ ਦੀ ਸਹੂਲਤ ਨੂੰ ਦੇਖਦੇ ਹੋਏ ਹੁਣ ਸਾਲ 2022-23 ਤੋਂ ਈ-ਪਾਸਪੋਰਟ ਆ ਜਾਣਗੇ। ਭਵਿੱਖ ਨੂੰ ਦੇਖਦੇ ਹੋਏ, ਉਨ੍ਹਾਂ ਕੋਲ ਇੱਕ ਆਧੁਨਿਕ ਚਿੱਪ ਹੋਵੇਗੀ। ਵਿੱਤ ਮੰਤਰੀ ਨੇ ਕਿਹਾ ਪਾਸਪੋਰਟ ਸੇਵਾ ਕੇਂਦਰਾਂ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਨਵੀਂ ਤਕਨੀਕ ਆਧਾਰਿਤ ਪਾਸਪੋਰਟ ਸੇਵਾਵਾਂ ਪ੍ਰਦਾਨ ਕਰਨ ਲਈ ਅਲਾਟਮੈਂਟ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਵਿਤ ਮੰਤਰੀ ਨੇ ਬਜਟ ਵਿੱਚ ਹੋਰ ਸੈਕਟਰਸ ਲਈ ਵੀ ਕਈ ਵੱਡੇ ਐਲਾਨ ਕੀਤੇ ਹਨ ਜਿਨ੍ਹਾਂ ਵਿੱਚ-
- ਉਨ੍ਹਾਂ ਕਿਹਾ ਕਿ ਸਾਲ 2022-23 ਵਿੱਚ 80 ਲੱਖ ਨਵੇਂ ਘਰ ਬਣਾਏ ਜਾਣਗੇ ਅਤੇ ਇਸ ਤਹਿਤ 48,000 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਜਾਵੇਗੀ।
- ਸ਼ਹਿਰੀ ਖੇਤਰਾਂ ਵਿੱਚ ਨਵੇਂ ਮਕਾਨਾਂ ਅਤੇ ਪੇਂਡੂ ਖੇਤਰਾਂ ਲਈ ਆਧੁਨਿਕ ਮਕਾਨਾਂ ਦੀ ਉਸਾਰੀ ਲਈ ਹੋਰ ਫੰਡ ਅਲਾਟ ਕੀਤੇ ਜਾਣਗੇ।
- ਸਿੱਖਿਆ ਦੇ ਖੇਤਰ ਦੀ ਗੱਲ ਕਰੀਏ ਤਾਂ ਡਿਜੀਟਲ ਯੂਨੀਵਰਸਿਟੀਆਂ ਬਣਾਈਆਂ ਜਾਣਗੀਆਂ ਅਤੇ ਸਕੂਲਾਂ ਵਿੱਚ ਹਰ ਜਮਾਤ ਵਿੱਚ ਟੀ.ਵੀ. ਲਗਾਇਆ ਜਾਵੇਗਾ।
- ਸਕਿੱਲ ਇੰਡੀਆ ਮਿਸ਼ਨ ਰਾਹੀਂ ਯੁਵਾ ਸ਼ਕਤੀ ਬਣਾਉਣ ਅਤੇ ਸਰਕਾਰੀ ਸਕੀਮਾਂ ਤਹਿਤ ਹੁਨਰਮੰਦ ਕਾਮੇ ਬਣਾਉਣ ਲਈ ਕੰਮ ਕੀਤਾ ਜਾਵੇਗਾ।
- 100 ਗਤੀ ਸ਼ਕਤੀ ਕਾਰਗੋ ਟਰਮੀਨਸ ਬਣਾਏ ਜਾਣਗੇ। ਨੈਸ਼ਨਲ ਹਾਈਵੇਅ ਦੇ 25 ਹਜ਼ਾਰ ਕਿਲੋਮੀਟਰ ਦੇ ਵਿਕਾਸ ਲਈ 20,000 ਕਰੋੜ ਰੁਪਏ ਖਰਚ ਕੀਤੇ ਜਾਣਗੇ।
- ਵਿੱਤੀ ਸਾਲ 2021-22 ‘ਚ ਦੇਸ਼ ਦੀ ਆਰਥਿਕ ਵਿਕਾਸ ਦਰ 9.2 ਫੀਸਦੀ ਰਹਿਣ ਦਾ ਅਨੁਮਾਨ ਹੈ ਅਤੇ ਅਰਥਵਿਵਸਥਾ ਨੂੰ ਲੀਹ ‘ਤੇ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਦੇ ਨਤੀਜੇ ਸਾਹਮਣੇ ਆ ਰਹੇ ਹਨ। ਦੇਸ਼ ਵਿੱਚ 25 ਹਜ਼ਾਰ ਕਿਲੋਮੀਟਰ ਹਾਈਵੇਅ ਦਾ ਵਿਕਾਸ ਕੀਤਾ ਜਾਵੇਗਾ।
- ਦੇਸ਼ ਵਿੱਚ ਆਈਟੀ ਅਤੇ ਪ੍ਰਾਈਵੇਟ ਸੈਕਟਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਆਧੁਨਿਕ ਬੁਨਿਆਦੀ ਢਾਂਚੇ ‘ਤੇ ਧਿਆਨ ਦਿੱਤਾ ਜਾਵੇਗਾ। ਵਿੱਤ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ 25 ਹਜ਼ਾਰ ਕਿਲੋਮੀਟਰ ਦਾ ਹਾਈਵੇਅ ਤਿਆਰ ਕੀਤਾ ਜਾਵੇਗਾ।
- ਅਗਲੇ 3 ਸਾਲਾਂ ਵਿੱਚ 400 ਨਵੀਆਂ ਵੰਦੇ ਭਾਰਤ ਟਰੇਨਾਂ ਸ਼ੁਰੂ ਕੀਤੀਆਂ ਜਾਣਗੀਆਂ। ਦੇਸ਼ ਵਿੱਚ 60 ਲੱਖ ਨਵੀਆਂ ਨੌਕਰੀਆਂ ਦਾ ਪ੍ਰਬੰਧ ਕੀਤਾ ਜਾਵੇਗਾ। ਸਰਕਾਰ ਕੋਲ 30 ਲੱਖ ਵਾਧੂ ਨੌਕਰੀਆਂ ਦੇਣ ਦੀ ਸਮਰੱਥਾ ਹੈ।
- ਵਿੱਤ ਮੰਤਰੀ ਨੇ ਐਲਾਨ ਕੀਤਾ ਹੈ ਕਿ ਰੱਖਿਆ ਵਿੱਚ ਖੋਜ ਜਾਂ ਖੋਜ ਲਈ ਸਰਕਾਰ ਵੱਲੋਂ 25 ਫੀਸਦੀ ਬਜਟ ਅਲਾਟ ਕੀਤਾ ਜਾਵੇਗਾ। ਇਸ ਬਜਟ ‘ਚ ਰੱਖਿਆ ‘ਤੇ ਬਹੁਤ ਧਿਆਨ ਦਿੱਤਾ ਜਾ ਰਿਹਾ ਹੈ ਕਿਉਂਕਿ ਸਰਹੱਦਾਂ ‘ਤੇ ਵਾਧੂ ਹਾਲਾਤ ਹਨ।
- 5ਜੀ ਸੇਵਾ ਸਾਲ 2022 ਵਿੱਚ ਸ਼ੁਰੂ ਕੀਤੀ ਜਾਵੇਗੀ ਅਤੇ ਪਿੰਡਾਂ ਵਿੱਚ ਬਰਾਡਬੈਂਡ ਸੇਵਾ ਪ੍ਰਦਾਨ ਕਰਨ ਲਈ ਬੁਨਿਆਦੀ ਢਾਂਚਾ ਵਿਕਸਤ ਕੀਤਾ ਜਾਵੇਗਾ। ਦੂਰਸੰਚਾਰ ਖੇਤਰ ਵਿੱਚ ਨੌਕਰੀਆਂ ਦੇ ਨਵੇਂ ਮੌਕੇ ਖੋਜੇ ਜਾਣਗੇ।