Vizag Gas Leak: ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿੱਚ ਗੈਸ ਲੀਕ ਹੋਣ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗ੍ਰਹਿ ਮੰਤਰਾਲੇ ਅਤੇ ਐਨਡੀਐਮਏ ਦੇ ਅਧਿਕਾਰੀਆਂ ਨਾਲ ਸੀਐਮ ਜਗਨ ਮੋਹਨ ਰੈਡੀ ਨਾਲ ਗੱਲਬਾਤ ਕੀਤੀ ਹੈ । ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦਫਤਰ ਸਾਰੀ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਹਰ ਸੰਭਵ ਮਦਦ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਇਸ ਦੇ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਸਾਰਿਆਂ ਦੀ ਸੁਰੱਖਿਆ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ ਹੈ ।
ਇਸ ਦੇ ਨਾਲ ਹੀ ਇਸ ਘਟਨਾ ‘ਤੇ ਅਫਸੋਸ ਜ਼ਾਹਰ ਕਰਦਿਆਂ ਰਾਹੁਲ ਗਾਂਧੀ ਨੇ ਕਾਂਗਰਸੀ ਵਰਕਰਾਂ ਨੂੰ ਮਦਦ ਦੀ ਅਪੀਲ ਕੀਤੀ ਹੈ । ਰਾਹੁਲ ਨੇ ਕਿਹਾ, ‘ਮੈਂ ਕਾਂਗਰਸ ਦੇ ਵਰਕਰਾਂ ਅਤੇ ਨੇਤਾਵਾਂ ਨੂੰ ਪ੍ਰਭਾਵਿਤ ਲੋਕਾਂ ਨੂੰ ਹਰ ਲੋੜੀਂਦੀ ਸਹਾਇਤਾ ਦੇਣ ਦੀ ਅਪੀਲ ਕਰਦਾ ਹਾਂ । ਉਨ੍ਹਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਹਮਦਰਦੀ ਜੋ ਕਿਸੇ ਆਪਣੇ ਆਪ ਨੂੰ ਗੁਆ ਚੁੱਕੇ ਹਨ । ਮੈਂ ਅਰਦਾਸ ਕਰਦਾ ਹਾਂ ਕਿ ਹਸਪਤਾਲ ਵਿੱਚ ਭਰਤੀ ਜਲਦੀ ਸਿਹਤਮੰਦ ਹੋਣ ।
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਨਡੀਐਮਏ ਅਧਿਕਾਰੀਆਂ ਦੀ ਮੀਟਿੰਗ ਬੁਲਾਈ ਹੈ । ਇਹ ਮੀਟਿੰਗ 11 ਵਜੇ ਸ਼ੁਰੂ ਹੋਈ ਹੈ । ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਵਿਸ਼ਾਖਾਪਟਨਮ ਵਿੱਚ ਵਾਪਰੀ ਘਟਨਾ ਪ੍ਰੇਸ਼ਾਨ ਕਰਨ ਵਾਲੀ ਹੈ । ਐਨਡੀਐਮਏ ਅਧਿਕਾਰੀਆਂ ਅਤੇ ਸਬੰਧਿਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ । ਅਸੀਂ ਸਥਿਤੀ ‘ਤੇ ਲਗਾਤਾਰ ਨਿਗਰਾਨੀ ਕਰ ਰੱਖ ਰਹੇ ਹਾਂ ।