Voting begins for 8 MC : ਪੰਜਾਬ ਵਿੱਚ ਨਾਗਰਿਕ ਚੋਣਾਂ ਲਈ ਅੱਜ ਵੋਟਾਂ ਪੈ ਰਹੀਆਂ ਹਨ। ਵੋਟ ਪਾਉਣ ਲਈ 19000 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਨਾਲ ਹੀ 20 ਹਜ਼ਾਰ 510 ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਵੋਟਿੰਗ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗੀ। ਇਸ ਦੇ ਨਾਲ ਹੀ ਮੁਕਤਸਰ ਸਾਹਿਬ ਦੇ ਵਾਰਡ ਨੰਬਰ 4 ਦੇ ਕਾਂਗਰਸੀ ਉਮੀਦਵਾਰ ਅਤੇ ਸਿਟੀ ਕੌਂਸਲ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਯਾਦੂ ‘ਤੇ ਜਾਨਲੇਵਾ ਹਮਲਾ ਹੋਇਆ। ਇਸ ਤੋਂ ਇਲਾਵਾ ਵਾਰਡ ਨੰਬਰ 18 ਵਿਚ ਵੀ ਕਾਂਗਰਸੀ ‘ਤੇ ਹਮਲੇ ਦੀ ਗੱਲ ਕੀਤੀ ਗਈ ਹੈ। ਅੱਜ ਸਵੇਰੇ ਵਾਰਡ ਨੰਬਰ 26 ਵਿੱਚ ਬੂਥ ਨੰਬਰ ਇੱਕ ਦੀ ਈਵੀਐਮ ਖਰਾਬ ਹੋਣ ਨਾਲ ਵੋਟਿੰਗ ਰੁਕ ਗਈ।
ਦੱਸਣਯੋਗ ਹੈ ਕਿ ਪੰਜਾਬ ਵਿੱਚ ਨਗਰਪਾਲਿਕ ਲਈ ਕੁਲ 2302 ਵਾਰਡਾਂ ਲਈ 9222 ਉਮੀਦਵਰ ਚੋਣ ਮੈਦਨ ਵਿੱਚ ਹਨ। ਸੂਬੇ ਵਿੱਚ ਕੁਲ 4102 ਪੋਲਿੰਗ ਬੂਥ ਸਥਾਪਿਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 1708 ਸੰਵੇਦਨਸ਼ੀਲ ਬੂਥ ਅਤੇ 161 ਅਤਿ ਸੰਵੇਦਨਸ਼ੀਲ ਬੂਥ ਹਨ। ਜੋ ਵੋਟਰ ਸ਼ਮ 4 ਵਜੇ ਤੱਕ ਆਪਣੇ-ਆਪਣੇ ਪੋਲਿੰਗ ਬੂਥਾਂ ਵਿੱਚ ਦਾਖਿਲ ਹੋ ਜਾਣਗੇ ਉਨ੍ਹਾਂ ਨੂੰ ਵੋਟ ਪਾਉਣ ਦਾ ਮੌਕਾ ਦਿੱਤਾ ਜਾਵੇਗਾ। ਵੋਟਾਂ ਪਾਉਣ ਲਈ 7000 ਵੋਟਿੰਗ ਮਸ਼ੀਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੋਟਾਂ ਨੂੰ ਨਿਰਵਿਘਨ ਮੁਕੰਮਲ ਕਰਨ ਲਈ 20 ਹਜ਼ਾਰ 510 ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਲਗਭਗ 19 ਹਜ਼ਾਰ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਮੋਹਾਲੀ ਵਿੱਚ ਨਗਰ ਨਿਗਮ ਲਈ ਚੋਣਾਂ ਹੋ ਰਹੀਆਂ ਹਨ। ਵੋਟ ਪਾਉਣ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਮੁਹਾਲੀ ਫੇਜ਼ ਇੱਕ ਸ਼ਾਸਤਰੀ ਸਕੂਲ ਦੇ ਬਾਹਰ ਵੋਟਾਂ ਪਾਉਣ ਲਈ ਲੰਮੀ ਲਾਈਨ ਲੱਗ ਗਈ ਹੈ। ਪੰਜਾਬ ਦੀਆਂ ਅੱਠ ਮਿਉਂਸਪਲ ਕਾਰਪੋਰੇਸ਼ਨਾਂ ਅਤੇ 109 ਸਿਟੀ ਕੌਂਸਲਾਂ ਅਤੇ ਨਗਰ ਪੰਚਾਇਤਾਂ ਲਈ ਵੋਟਾਂ ਪੈ ਰਹੀਆਂ ਹਨ। ਵੋਟਿੰਗ ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਮੁਕੰਮਲ ਕਰਨ ਲਈ ਕੁੱਲ 30 ਆਈ.ਏ.ਐੱਸ., ਪੀ.ਸੀ.ਐੱਸ. ਅਧਿਕਾਰੀ ਨਿਗਰਾਨ ਨਿਯੁਕਤ ਕੀਤੇ ਗਏ ਹਨ।