ਤਰਨਤਾਰਨ ਵਿਧਾਨ ਸਭਾ ਸੀਟ ਵਿਧਾਇਕ ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ ਦੇ ਬਾਅਦ ਖਾਲੀ ਹੋਈ ਸੀ। ਤਰਨਤਾਰਨ ਜ਼ਿਮਨੀ ਚੋਣ ਲਈ ਵੋਟਿੰਗ ਸ਼ੁਰੂ ਹੋ ਗਈ ਹੈ ਤੇ 15 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ 1.92 ਲੱਖ ਵੋਟਰ ਕਰਨਗੇ । ਸ਼ਾਮ 6 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਵੋਟਿੰਗ ਲਈ 222 ਪੋਲਿੰਗ ਸਟੇਸ਼ਨ ਬਣਾਏ ਗਏ ਹਨ ਤੇ 1.92 ਲੱਖ ਵੋਟਰ ਆਪਣੇ ਅਧਿਕਾਰ ਦੀ ਵਰਤੋਂ ਕਰਨਗੇ।
ਤਰਨਤਾਰਨ ਸੀਟ ‘ਤੇ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੀ ਸੁਖਵਿੰਦਰ ਕੌਰ, ਭਾਜਪਾ ਤੋਂ ਹਰਜੀਤ ਸਿੰਘ ਸੰਧੂ, ਆਮ ਆਦਮੀ ਪਾਰਟੀ ਤੋਂ ਹਰਮੀਤ ਸਿੰਘ ਸੰਧੂ ਤੇ ਕਾਂਗਰਸ ਦੇ ਕਰਨਬੀਰ ਸਿੰਘ ਵਿਚ ਹੈ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਉਮੀਦਵਾਰ ਮਨਦੀਪ ਸਿੰਘ ਵੀ ਚੋਣਾਂ ਵਿਚ ਵੱਡਾ ਉਲਟਫੇਰ ਕਰ ਸਕਦੇ ਹਨ।
ਕਾਂਗਰਸੀ ਉਮੀਦਵਾਰ ਕਰਨਬੀਰ ਸਿੰਘ ਬੁਰਜ ਨੇ ਆਪਣੇ ਵੋਟ ਅਧਿਕਾਰ ਦੀ ਵਰਤੋਂ ਕਰ ਲਈ ਹੈ ਤੇ ਨਾਲ ਹੀ ਉਨ੍ਹਾਂ ਨੇ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ “ਉਮੀਦ ਕਰਦੇ ਹਾਂ ਕਿ ਕਾਂਗਰਸ ਹੀ ਜਿੱਤੇਗੀ। ਮੇਰੀ ਲੋਕਾਂ ਨੂੰ ਅਪੀਲ ਹੈ ਕਿ ਆਪਣੀ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰੋ। ਸਹੀ ਉਮੀਦਵਾਰ ਤੇ ਸਹੀ ਪਾਰਟੀ ਨੂੰ ਚੁਣ ਕੇ ਅੱਗੇ ਲੈ ਕੇ ਆਓ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੇ ਵੋਟ ਪਾਈ ਹੈ।
ਵੀਡੀਓ ਲਈ ਕਲਿੱਕ ਕਰੋ -:
























