ਪੰਜਾਬ ਵਿੱਚ ਲਗਾਤਾਰ ਪੈ ਰਹੇ ਮੀਂਹ ਕਕੇ ਕਈ ਤਰ੍ਹਾਂ ਦੇ ਹਾਦਸੇ ਹੋ ਰਹੇ ਹਨ। ਇਸ ਦੌਰਾਨ ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਿਰਾਸਤੀ ਮੋਤੀ ਮਹਿਲ ਦੀ ਚਾਰਦੀਵਾਰੀ ਦੀ ਇੱਕ ਕੰਧ ਭਾਰੀ ਮੀਂਹ ਕਰਕੇ ਢਹ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਸ ਕੰਧ ਦੀ ਚਿਨਾਈ ਗਾਰੇ ਨਾਲ ਕੀਤੀ ਗਈ ਸੀ। ਕਾਫੀ ਪੁਰਾਣੀ ਹੋਣ ਕਰਕੇ ਬੀਤੀ ਰਾਤ ਆਈ ਮੀਂਹ ਤੇ ਹਨੇਰੀ ਨਾਲ ਇਸ ਕੰਧ ਦਾ ਵੱਡਾ ਹਿੱਸਾ ਢਹਿ ਗਿਆ।
ਦੱਸ ਦੇਈਏ ਕਿ ਬੀਤੇ ਸਾਲ ਜੁਲਾਈ ਵਿੱਚ ਵੀ ਪਏ ਭਾਰੀ ਮੀਂਹ ਕਰਕੇ ਕੈਪਟਨ ਸਾਹਿਬ ਦੇ ਮੋਤੀ ਮਹਿਲ ਦੀ ਕੰਧ ਦਾ ਪੰਜਾਹ ਫੁੱਟ ਦੇ ਕਰੀਬ ਹਿੱਸਾ ਡਿੱਗ ਗਿਆ ਸੀ, ਜਿਸ ਨਾਲ ਮਹਿਲ ਦਾ ਨਜ਼ਾਰਾ ਦਿਸਣ ਲੱਗ ਗਿਆ ਸੀ।
ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਪੰਜਾਬ ਅਤੇ ਹਰਿਆਣਾ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ। ਪੰਜਾਬ ਦੇ 12 ਜ਼ਿਲ੍ਹਿਆਂ ਅਤੇ ਹਰਿਆਣਾ ਦੇ 11 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਮੌਸਮ ਨੇ ਬੁੱਧਵਾਰ ਨੂੰ ਪੰਜਾਬ ਦੇ ਮਾਝੇ ਅਧੀਨ ਪੈਂਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ ਅਤੇ ਪੂਰਬੀ ਮਾਲਵਾ ਜ਼ਿਲ੍ਹਿਆਂ ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੋਪੜ, ਪਟਿਆਲਾ ਅਤੇ ਮੋਹਾਲੀ ਵਿੱਚ ਭਾਰੀ ਮੀਂਹ ਮੀਂਹ ਦੀ ਚਿਤਾਵਨੀ ਹੈ।
ਵੀਡੀਓ ਲਈ ਕਲਿੱਕ ਕਰੋ -: