ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ (NCSC) ਵੱਲੋਂ ਪੰਜਾਬ ਦੇ ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਜਸਪ੍ਰੀਤ ਤਲਵਾੜ ਵਿਰੁੱਧ ਵਾਰੰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਨੂੰ ਜਸਪ੍ਰੀਤ ਤਲਵਾੜ ਨੂੰ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। NCSC ਅਦਾਲਤ ਦੇ ਅਧਿਕਾਰੀ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਸ IAS ਨੂੰ 17 ਜਨਵਰੀ ਨੂੰ ਸਵੇਰੇ 11 ਵਜੇ ਨਵੀਂ ਦਿੱਲੀ ਵਿੱਚ ਕਮਿਸ਼ਨ ਦੇ ਮੁੱਖ ਦਫ਼ਤਰ ਵਿੱਚ ਚੇਅਰਮੈਨ ਦੇ ਚੈਂਬਰ ਵਿੱਚ ਪੇਸ਼ ਕੀਤਾ ਜਾਵੇ।
ਜਾਣਕਾਰੀ ਅਨੁਸਾਰ ਜਸਪ੍ਰੀਤ ਤਲਵਾੜ ਸੰਮਨ ਜਾਰੀ ਹੋਣ ਦੇ ਬਾਵਜੂਦ ਜੂਨੀਅਰ ਅਤੇ ਜਨਰਲ ਕੈਟਾਗਰੀ ਦੇ ਪ੍ਰਿੰਸੀਪਲਾਂ ਨੂੰ ਸਿੱਖਿਆ ਅਫ਼ਸਰ/ਪ੍ਰਿੰਸੀਪਲ ਵਜੋਂ ਨਿਯੁਕਤ ਕਰਨ ਸਬੰਧੀ 2010 ਦੇ ਇੱਕ ਮਾਮਲੇ ਵਿੱਚ ਸੁਣਵਾਈ ਲਈ ਹਾਜ਼ਰ ਨਹੀਂ ਹੋਏ। ਜਿਸ ‘ਤੋਂ ਬਾਅਦ ਹੁਣ ਕਮਿਸ਼ਨ ਨੇ ਸਖ਼ਤੀ ਦਿਖਾਉਂਦੇ ਹੋਏ ਸਬੰਧਤ ਅਧਿਕਾਰੀ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕਰ ਦਿੱਤੇ ਹਨ। ਇਸ ਸਬੰਧੀ ਉਨ੍ਹਾਂ ਨੂੰ ਪੇਸ਼ ਕਰਨ ਦੀ ਜਿੰਮੇਵਾਰੀ ਡੀਜੀਪੀ ਪੰਜਾਬ ਨੂੰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਮੁੜ ਅੰਦੋਲਨ ਦੀ ਰਾਹ ‘ਤੇ ਕਿਸਾਨ, ਇਸ ਦਿਨ ਕਰ ‘ਤਾ ਰੇਲਾਂ ਰੋਕਣ ਦਾ ਐਲਾਨ
ਦੱਸ ਦੇਈਏ ਕਿ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਮਿਸ਼ਨ ਨੇ ਸਪੱਸ਼ਟ ਕਿਹਾ ਹੈ ਕਿ ਇਹ ਗ੍ਰਿਫ਼ਤਾਰੀ ਵਾਰੰਟ ਜਸਪ੍ਰੀਤ ਤਲਵਾੜ ਦੇ 2 ਜਨਵਰੀ ਨੂੰ ਕਮਿਸ਼ਨ ਸਾਹਮਣੇ ਪੇਸ਼ ਨਾ ਹੋਣ ਕਾਰਨ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਡੀਜੀਪੀ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਦੂਜੇ ਪਾਸੇ ਜੇਕਰ ਕਿਸੇ ਮਾਮਲੇ ਵਿੱਚ ਹੁਕਮਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਉਸ ਦਾ ਕਾਰਨ ਵੀ ਸਪੱਸ਼ਟ ਕਰਨ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: