ਪੰਜਾਬ ਵਿਚ ਪੈ ਰਹੇ ਭਾਰੀ ਮੀਂਹ ਕਰਕੇ ਹਾਲਾਤ ਬਹੁਤ ਹੀ ਖਰਾਬ ਹੋ ਚੁੱਕੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਆਫ਼ਤ ਪ੍ਰਭਾਵਿਤ ਸੂਬਾ ਐਲਾਨ ਦਿੱਤਾ ਗਿਆ ਹੈ ਕਿਉਂਕਿ ਪੰਜਾਬ ਦੇ ਸਾਰੇ ਦੇ ਸਾਰੇ 23 ਜ਼ਿਲ੍ਹੇ ਹੜ੍ਹ ਦੀ ਚਪੇਟ ਵਿਚ ਆ ਚੁੱਕੇ ਹਨ। ਪਿੰਡ ਸੰਘੇੜਾ ਵਿਚ ਸਤਲੁਜ ਦਰਿਆ ਕਰਕੇ ਪਾਣੀ ਦਾ ਲੈਵਲ ਬਹੁਤ ਵਧ ਗਿਆ ਹੈ ਜਿਸ ਕਰਕੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਥਾਵਾਂ ਉਤੇ ਜਾਣ ਦੀ ਅਪੀਲ ਕੀਤੀ ਗਈ ਹੈ।
ਅਜਿਹੇ ਵਿਚ ਸਤਲੁਜ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਹੀ ਵੱਧ ਚੁੱਕਾ ਹੈ। ਪਾਣੀ ਦਾ ਲੈਵਲ ਰੈੱਡ ਅਲਰਟ ਤੋਂ ਕਾਫੀ ‘ਤੇ ਹੋ ਚੁੱਕਾ ਹੈ। ਬੀਤੀ ਰਾਤ ਤੋਂ 3 ਫੁੱਟ ਪਾਣੀ ਦਾ ਪੱਧਰ ਸਤਲੁਜ ਦਰਿਆ ਵਿਚ ਵਧਿਆ ਹੈ ਜੋ ਕਿ ਕਾਫੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਸਤਲੁਜ ਨਦੀ ਦੇ ਓਵਰਫਲੋਅ ਹੋਣ ਕਾਰਨ ਕਈ ਜ਼ਿਲ੍ਹਿਆਂ ਵਿਚ ਹਾਲਾਤ ਹੋਰ ਖਰਾਬ ਹੋ ਸਕਦੇ ਹਨ।
ਇਹ ਵੀ ਪੜ੍ਹੋ : ਭਾਰੀ ਮੀਂਹ ਕਰਕੇ ਭਾਖੜਾ ਡੈਮ ‘ਚ ਵਧਿਆ ਪਾਣੀ ਦਾ ਪੱਧਰ, ਖਤਰੇ ਦੇ ਨਿਸ਼ਾਨ ਤੋਂ ਕਰੀਬ 2 ਫੁੱਟ ਹੇਠਾਂ ਡੈਮ ਦਾ ਪਾਣੀ
ਇੰਨਾ ਹੀ ਨਹੀਂ ਘੱਗਰ ਨਦੀ ਵੀ ਖਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਚੁੱਕੀ ਹੈ ਜਿਸ ਕਾਰਨ ਪਟਿਆਲਾ ਤੇ ਸੰਗਰੂਰ ਵਿਚ ਵੀ ਅਲਰਟ ਜਾਰੀ ਕਰ ਦਿੱਤਾ ਗਿਆ ਹੈ।ਸੂਬੇ ਦੇ ਖਰਾਬ ਹਾਲਤ ਨੂੰ ਦੇਖਦੇ ਹੋਏ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਭਲਕੇ ਪੰਜਾਬ ਆਉਣਗੇ। ਇਸ ਦੇ ਨਾਲ ਹੀ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਅੱਜ ਪੰਜਾਬ ਦੌਰੇ ‘ਤੇ ਆਉਣ ਵਾਲੇ ਹਨ ਉਹ ਇਥੇ ਹੜ੍ਹ ਨਾਲ ਵਿਗੜੇ ਹਾਲਾਤ ਤੇ ਚੱਲ ਰਹੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।
ਵੀਡੀਓ ਲਈ ਕਲਿੱਕ ਕਰੋ -:
























