ਪਠਾਨਕੋਟ ਦੇ ਮੁਹੱਲਾ ਰਾਮਪੁਰ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ ਜਿਥੇ ਇਕ ਵਿਅਕਤੀ ਦੀ ਮੌਤ ਨੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮ੍ਰਿਤਕ ਦੀ ਪਛਾਣ ਹਰੀਸ਼ ਸਰਮਾ ਵਜੋਂ ਹੋਈ ਹੈ ਤੇ ਵਾਟਰ ਸਪਲਾਈ ਕਰਮਚਾਰੀ ਵਜੋਂ ਕੰਮ ਕਰਦਾ ਸੀ ਤੇ ਉਸ ਦੇ ਸਹੁਰਿਆਂ ‘ਤੇ ਆਪਣੇ ਹੀ ਜਵਾਈ ਨੂੰ ਮਾਰਨ ਦੇ ਇਲਜ਼ਾਮ ਲੱਗੇ ਹਨ।
ਜਾਣਕਾਰੀ ਮੁਤਾਬਕ ਹਰੀਸ਼ ਸ਼ਰਮਾ ਦੇ ਸਹੁਰੇ ਵਾਲੇ ਉਸ ਨੂੰ ਡਾਕਖਾਨਾ ਰੋਡ ਉਤੇ ਸੁੱਟ ਕੇ ਚਲੇ ਗਏ ਸਨ ਜਿਸ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ, ਹਰੀਸ਼ ਕਾਫੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਸੀ। ਸਿਰ ਉਤੇ ਸੱਟਾਂ ਲੱਗੀਆਂ ਹੋਈਆਂ ਸਨ ਜਿਸ ਕਰਕੇ ਹਸਪਤਾਲ ਵਿਚ ਡਾਕਟਰ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : PM ਮੋਦੀ ਤੇ CM ਮਾਨ ਨੇ ਡਾ. ਬੀ.ਆਰ. ਅੰਬੇਡਕਰ ਨੂੰ ਉਨ੍ਹਾਂ ਦੀ ਜਯੰਤੀ ਮੌਕੇ ਭੇਟ ਕੀਤੀ ਸ਼ਰਧਾਂਜਲੀ
ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਪੁਲਿਸ ਨੇ ਕਿਹਾ ਕਿ ਜੇਕਰ ਸਹੁਰੇ ਵਾਲੇ ਦੋਸ਼ੀ ਪਾਏ ਗਏ ਤਾਂ ਬਣਦੀ ਕਾਰਵਾਈ ਕੀਤੀ ਜਾਵੇਗੀ। ਪੁਲਿਸ ਨੇ ਇਹ ਵੀ ਦੱਸਿਆ ਕਿ ਹਰੀਸ਼ ਸ਼ਰਮਾ ਦੀ ਆਪਣੇ ਚਾਚੇ ਸਹੁਰੇ ਨਾਲ ਕਿਸੇ ਗੱਲ ਨੂੰ ਲੈ ਕੇ ਲੜਾਈ ਹੋਈ ਸੀ, ਜਿਸ ਤੋਂ ਬਾਅਦ ਹਰੀਸ਼ ਦੇ ਸਿਰ ਉਤੇ ਗੰਭੀਰ ਸੱਟਾਂ ਲੱਗੀਆਂ ਸਨ। ਪੁਲਿਸ ਨੇ 3 ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। 7 ਨੂੰ ਕੇਸ ਵਿਚ ਨਾਮਜ਼ਦ ਕੀਤਾ ਗਿਆ ਹੈ। ਉਨ੍ਹਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਪੂਰੇ ਮਾਮਲੇ ਦੀ ਸੱਚਾਈ ਸਾਹਮਣੇ ਆ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
