ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹੁਸ਼ਿਆਰਪੁਰ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਵਪਾਰੀਆਂ ਨਾਲ ਮਿਲਣੀ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ‘ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਰਿਹਾ ਹੈ ਕਿ ਮੁੱਖ ਮੰਤਰੀ ਸਾਹਮਣੇ ਬੈਠੇ ਹਨ ਤੇ ਲੋਕਾਂ ਦੇ ਹੱਥਾਂ ਵਿਚ ਮਾਈਕ ਫੜਿਆ ਹੋਵੇ।
CM ਮਾਨ ਨੇ ਕਿਹਾ ਕਿ ਅਸੀਂ ਕੰਮ ਦੀ ਰਾਜਨੀਤੀ ਕਰਦੇ ਹਾਂ, ਧਰਮ ਜਾਂ ਨਫਰਤ ਦੀ ਰਾਜਨੀਤੀ ਨਹੀਂ। ਧਰਮ ਤੁਹਾਡਾ ਨਿੱਜੀ ਹੈ ਜੇਕਰ ਕਿਸੇ ਨੂੰ ਨਿੰਮ ਦੀ ਪੂਜਾ ਕਰਨ ਤੋਂ ਸੰਤੁਸ਼ਟੀ ਮਿਲਦੀ ਹੈ ਤਾਂ ਮੈਨੂੰ ਕੋਈ ਹੱਕ ਨਹੀਂ ਕਿ ਮੇਰੀ ਬੇਰ ਤੁਹਾਡੇ ਨਿੰਮ ਤੋਂ ਬੇਹਤਰ ਹੋਵੇ। ਬਸ ਦੇਸ਼ ਦੇ ਸਮੇਂ ਇਕ ਹੋ ਜਾਓ। CM ਮਾਨ ਨੇ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ, ਜਿਸ ਲਈ ਵੱਡੇ ਪੱਧਰ ‘ਤੇ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਲੋਕਾਂ ਦੀ ਭਲਾਈ ਲਈ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਕੇ ਨੀਤੀਆਂ ਬਣਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਹਰਿਆਣਾ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ PM ਮੋਦੀ ਨੇ ਨਾਇਬ ਸੈਣੀ ਨੂੰ ਦਿੱਤੀ ਵਧਾਈ
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਕੋਨੇ-ਕੋਨੇ ਦਾ ਦੌਰਾ ਕਰ ਕੇ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸਰਕਾਰ-ਕਿਸਾਨ ਮਿਲਣੀਆਂ ਕਾਰਵਾਈਆਂ ਗਈਆਂ ਸਨ ਤੇ ਹੁਣ ਵਪਾਰੀਆਂ ਅਤੇ ਉਦਯੋਗਪਤੀਆਂ ਦੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਲਈ ਸਰਕਾਰ-ਵਪਾਰ ਮਿਲਣੀਆਂ ਕਰਵਾ ਰਹੀ ਰਹੀ ਹੈ। ਵਪਾਰੀਆਂ ਤੋਂ ਪ੍ਰਾਪਤ ਸੁਝਾਵਾਂ ਅਨੁਸਾਰ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਕਈ ਅਹਿਮ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਇਹ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: