ਇਸ ਵੇਲੇ ਪਾਕਿਸਤਾਨ ਦੀ ਆਰਥਿਕ ਹਾਲਤ ਬਹੁਤ ਖਰਾਬ ਹੈ। ਇਸ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਲੋਕਾਂ ਨੂੰ ਰੋਜ਼ਾਨਾ ਦੇ ਕੰਮਾਂ ਲਈ ਕਾਫੀ ਸੰਘਰਸ਼ ਕਰਨਾ ਪੈਂਦਾ ਹੈ। ਇਸ ਨਾਲ ਉਨ੍ਹਾਂ ਦੀ ਆਮਦਨ ‘ਤੇ ਬਹੁਤ ਹੀ ਮਾੜਾ ਅਸਰ ਪੈ ਰਿਹਾ ਹੈ। ਇਸ ਸਭ ਦੇ ਵਿਚਾਲੇ ਪਾਕਿਸਤਾਨ ਵਿੱਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦਾ ਲੱਕ ਤੋੜ ਦਿੱਤਾ ਹੈ। ਇਸ ਦੌਰਾਨ ਲੋਕ ਸੜਕਾਂ ‘ਤੇ ਉਤਰ ਆਏ ਅਤੇ ਪਾਕਿਸਤਾਨ ‘ਚ ਬਿਜਲੀ ਦੀਆਂ ਵਧਦੀਆਂ ਕੀਮਤਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ।
ਹਾਲ ਹੀ ਵਿੱਚ ਇੱਕ ਪਾਕਿਸਤਾਨੀ ਯੂਟਿਊਬਰ ਸ਼ੋਏਬ ਚੌਧਰੀ ਲੋਕਾਂ ਵਿੱਚ ਗਿਆ ਅਤੇ ਦੇਸ਼ ਦੇ ਮੌਜੂਦਾ ਹਾਲਾਤਾਂ ‘ਤੇ ਉਨ੍ਹਾਂ ਦੀ ਰਾਏ ਜਾਣਨਾ ਚਾਹੁੰਦਾ ਸੀ। ਇਸ ‘ਤੇ ਇਕ ਪਾਕਿਸਤਾਨੀ ਬੰਦੇ ਨੇ ਕਿਹਾ ਕਿ ਸਾਡੇ ਕੋਲ ਏਸੀ ਹੈ ਪਰ ਉਸ ਨੂੰ ਚਲਾਉਣ ਦੀ ਹਿੰਮਤ ਨਹੀਂ ਹੈ। ਬਿਜਲੀ ਦੀਆਂ ਵਧਦੀਆਂ ਕੀਮਤਾਂ ਨੇ ਸਾਡਾ ਬੁਰਾ ਹਾਲ ਕਰ ਦਿੱਤਾ ਹੈ। ਅੱਜ ਦੇ ਹਾਲਾਤ ਇਹ ਹਨ ਕਿ ਲੋਕ A.C ਚਲਾਉਣ ਤੋਂ ਪਹਿਲਾਂ 100 ਵਾਰ ਸੋਚਦੇ ਹਨ। ਅਜਿਹਾ ਨਾ ਹੋਵੇ ਕਿ ਏਸੀ ਵੇਚ ਕੇ ਬਿੱਲ ਦਾ ਭਰਨਾ ਪਵੇ।
ਇਸਲਾਮਾਬਾਦ ਦੇ ਇਕ ਮੁੰਡੇ ਬਾਰੇ ਇਕ ਪਾਕਿਸਤਾਨੀ ਨੇ ਦੱਸਿਆ ਕਿ ਮੁੰਡੇ ਦੇ ਘਰ ਦਾ ਬਿਜਲੀ ਦਾ ਬਿੱਲ ਬਹੁਤ ਜ਼ਿਆਦਾ ਆਇਆ, ਜਿਸ ਕਾਰਨ ਉਸ ਨੂੰ ਆਪਣੀ ਬਾਈਕ ਵੇਚਣੀ ਪਈ। ਕੁਝ ਸਮੇਂ ਬਾਅਦ ਜਦੋਂ ਉਕਤ ਮੁੰਡੇ ਦੇ ਘਰ ਦੁਬਾਰਾ ਬਿਜਲੀ ਦਾ ਬਿੱਲ ਆਇਆ ਤਾਂ ਉਸ ਨੇ ਖੁਦਕੁਸ਼ੀ ਕਰ ਲਈ।
ਜਦੋਂ YouTuber ਨੇ ਵਪਾਰ ਬਾਰੇ ਗੱਲ ਕੀਤੀ ਤਾਂ ਪਾਕਿਸਤਾਨੀ ਵਿਅਕਤੀ ਨੇ ਕਿਹਾ ਕਿ ਸਾਡਾ ਦੇਸ਼ ਜਲਦੀ ਹੀ ਦੀਵਾਲੀਆ ਹੋ ਜਾਵੇਗਾ। ਸਾਡੇ ਦੇਸ਼ ਦੇ ਸਿਆਸਤਦਾਨ ਚੋਣਾਂ ਵੇਲੇ ਕਸ਼ਮੀਰ ਦਾ ਮੁੱਦਾ ਚੁੱਕ ਕੇ ਆਪਣੀ ਸਿਆਸਤ ਚਮਕਾਉਣ ਲੱਗ ਜਾਂਦੇ ਹਨ।
ਇਹ ਵੀ ਪੜ੍ਹੋ : ਹੁਣ ਰਾਹੁਲ ਗਾਂਧੀ ਬਣੇ ਸ਼ੈਫ, ਫੈਕਟਰੀ ‘ਚ ਪਹੁੰਚ ਕੇ ਚਾਕਲੇਟ ਬਣਾਉਣੀ ਸਿੱਖੀ, ਸ਼ੇਅਰ ਕੀਤੀ ਵੀਡੀਓ
ਪਾਕਿਸਤਾਨ ਵਿਚ ਕੰਮ ਕਰਨ ਵਾਲੇ ਇਕ ਇਲੈਕਟ੍ਰੀਸ਼ੀਅਨ ਨੇ ਦੱਸਿਆ ਕਿ ਦੇਸ਼ ਵਿਚ ਹਾਲਾਤ ਅਜਿਹੇ ਹਨ ਕਿ ਲੋਕ ਡਰਦੇ ਹਨ ਕਿ ਉਨ੍ਹਾਂ ਦੇ ਘਰਾਂ ਵਿਚ ਬਿਜਲੀ ਦੇ ਬਿੱਲ ਕਈ ਗੁਣਾ ਵੱਧ ਸਕਦੇ ਹਨ। ਇਸ ਦੇ ਲਈ ਉਹ ਲਗਾਤਾਰ ਆਪਣੇ ਘਰਾਂ ਦੀ ਬਿਜਲੀ ਦੀ ਜਾਂਚ ਕਰ ਰਹੇ ਹਨ। ਉਹ ਲੋਕ ਸਾਨੂੰ ਬਿਜਲੀ ਦੀ ਜਾਂਚ ਕਰਵਾਉਣ ਲਈ ਫੋਨ ਕਰ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -: