ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਬੀਤੇ ਦਿਨ ਤੋਂ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਓਂਰਜ ਚਿਤਾਵਨੀ ਜਾਰੀ ਕੀਤੀ ਹੈ। ਜ਼ਿਆਦਾਤਰ ਜ਼ਿਲ੍ਹਿਆਂ ‘ਚ ਕਾਲੇ ਬੱਦਲ ਛਾਏ ਹੋਏ ਹਨ ਤੇ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। 16 ਅਗਸਤ ਨੂੰ ਸੂਬੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ।
ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਮੀਂਹ ਦਾ ਅਨੁਮਾਨ ਹੈ। ਹਿਮਾਚਲ ਵਿਚ ਪੈ ਰਹੇ ਮੀਂਹ ਕਾਰਨ ਪੰਜਾਬ ਵਿਚ ਹੜ੍ਹ ਦਾ ਖਤਰਾ ਬਣਿਆ ਹੋਇਆ ਹੈ। ਦੂਜੇ ਪਾਸੇ ਕਪੂਰਥਲਾ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ ਤੇ ਹੁਸ਼ਿਆਰਪੁਰ ਵਿਚ ਭਾਰੀ ਮੀਂਹ ਦੇ ਨਾਲ ਤੇਜ਼ ਹਵਾਵਾਂ ਦੀ ਸੰਭਾਵਨਾ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਪੌਂਗ ਡੈਮ ਤੋਂ ਲਗਾਤਾਰ ਪਾਣੀ ਛੱਡੇ ਜਾਣ ਕਾਰਨ ਬਿਆਸ ਦਰਿਆ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਿਹਾ ਹੈ ਜਦੋਂ ਕਿ ਸਤਲੁਜ ਦਰਿਆ ਦਾ ਪਾਣੀ ਦਾ ਪੱਧਰ ਵਧ ਗਿਆ ਹੈ। ਇਸ ਕਰਕੇ ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ ਤੇ ਫਿਰੋਜ਼ਪੁਰ ਜ਼ਿਲ੍ਹਿਆਂ ਵਿਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ। ਸੁਲਤਾਨਪੁਰ ਲੋਧੀ ਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਈ ਖੇਤਰ ਇਸ ਪਾਣੀ ਵਿਚ ਡੁੱਬ ਚੁੱਕੇ ਹਨ। ਮੌਸਮ ਵਿਭਾਗ ਨੇ 14 ਤੇ 15 ਅਗਸਤ ਨੂੰ ਸੂਬੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਪ੍ਰਗਟਾਉਂਦੇ ਹੋਏ ਯੈਲੋ ਅਲਰਟ ਜਾਰੀ ਕੀਤਾ ਹੈ।
ਬੀਤੇ ਦਿਨੀਂ ਪੰਜਾਬ ਵਿਚ ਜ਼ਿਆਦਾਤਰ ਦਿਨ ਖੁਸ਼ਕ ਰਿਹਾ ਜਿਸ ਦੇ ਬਾਅਦ ਤਾਪਮਾਨ ਵਿਚ ਵਾਧਾ ਦੇਖਣ ਨੂੰ ਮਿਲਿਆ। ਪੰਜਾਬ ਦੇ ਔਸਤ ਅਧਿਕਤਮ ਤਾਪਮਾਨ ਵਿਚ 2.6 ਡਿਗਰੀ ਦਾ ਵਾਧਾ ਦੇਖਿਆ ਗਿਆ। ਹਾਲਾਂਕਿ ਸੂਬੇ ਦਾ ਔਸਤ ਤਾਪਮਾਨ ਸਾਧਾਰਨ ਦੇ ਕਰੀਬ ਬਣਿਆ ਹੋਇਆ ਹੈ। ਦੂਜੇ ਪਾਰੇ ਅਬੋਹਰ ਦਾ ਅਧਿਕਤਮ ਤਾਪਮਾਨ 36.2 ਡਿਗਰੀ ਦਰਜ ਕੀਤਾ ਗਿਆ ਜੋ ਸੂਬੇ ਵਿਚ ਸਭ ਤੋਂ ਵੱਧ ਰਿਹਾ।
ਇਹ ਵੀ ਪੜ੍ਹੋ: ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ, PRTC, ਪਨਬਸ ਦੇ ਕੱਚੇ ਮੁਲਾਜ਼ਮਾਂ ਨੇ ਕੀਤਾ ਹੜਤਾਲ ਦਾ ਐਲਾਨ
ਪੰਜਾਬ ਦੇ 7 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ ਤੇ ਫਤਹਿਗੜ੍ਹ ਸਾਹਿਬ ਵਿਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਦੂਜੇ ਪਾਰੇ ਹੋਰ ਜ਼ਿਲ੍ਹਿਆਂ ਵਿਚ ਮੌਸਮ ਸਾਧਾਰਨ ਰਹੇਗਾ। ਇਸ ਤੋਂ ਇਲਾਵਾ 16 ਅਗਸਤ ਤੱਕ ਵੀ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਮੋਹਾਲੀ ਤੇ ਫਤਿਹਗੜ੍ਹ ਸਾਹਿਬ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਬਾਅਦ ਆਉਣ ਵਾਲੇ ਕਈ ਦਿਨ ਖੁਸ਼ਕ ਰਹਿਣ ਵਾਲੇ ਹਨ ਤੇ ਤਾਪਮਾਨ ਵਿਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।
ਵੀਡੀਓ ਲਈ ਕਲਿੱਕ ਕਰੋ -:
























