ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਕਹਿਰ ਦੀ ਗਰਮੀ ਪੈ ਰਹੀ ਹੈ ਜਿਸ ਤੋਂ ਲੋਕ ਬਹੁਤ ਹੀ ਪ੍ਰੇਸ਼ਾਨ ਹਨ ਪਰ ਇਸੇ ਦੌਰਾਨ ਮੌਸਮ ਵਿਭਾਗ ਤੋਂ ਰਾਹਤ ਭਰੀ ਖਬਰ ਸਾਹਮਣੇ ਆਈ ਹੈ।
ਮਿਲੀ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਵਿਚ ਜਲਦ ਹੀ ਮਾਨਸੂਨ ਦੇ ਸਰਗਰਮ ਹੋਣ ਦੇ ਆਸਾਰ ਹਨ। ਅੱਜ ਬੱਦਲ ਛਾਏ ਰਹਿਣਗੇ ਤੇ ਅਗਲੇ 48 ਘੰਟਿਆਂ ਵਿਚ ਮੀਂਹ ਪੈਣ ਦੀ ਪੂਰੀ ਸੰਭਾਵਨਾ ਹੈ। ਸੋਮਵਾਰ ਤੋਂ ਬਾਅਦ ਕਈ ਦਿਨਾਂ ਤੱਕ ਮੌਸਮ ਸੁਹਾਵਨਾ ਬਣਿਆ ਰਹੇਗਾ।
ਬੀਤੇ ਹਫਤੇ ਸੋਮਵਾਰ ਤੇ ਮੰਗਲਵਾਰ ਨੂੰ ਵੀ ਮੀਂਹ ਪਿਆ ਸੀ ਪਰ ਇਸ ਤੋਂ ਬਾਅਦ ਲਗਾਤਾਰ ਧੁੱਪ ਨਿਕਲਣ ਕਾਰਨ ਤਾਪਮਾਨ ਹੋਰ ਵੀ ਜ਼ਿਆਦਾ ਵੱਧ ਗਿਆ, ਜਿਸ ਕਾਰਨ ਲੋਕ ਗਰਮੀ ਵਿਚ ਝੁਲਸ ਰਹੇ ਹਨ ਪਰ ਬੱਦਲ ਅਜੇ ਵੀ ਅੱਖ-ਮਿਚੋਲੀ ਖੇਡਦੇ ਨਜ਼ਰ ਆ ਰਹੇ ਹਨ।
ਸੋਮਵਾਰ ਨੂੰ ਸਵੇਰ ਤੋਂ ਹੀ ਬੱਦਲ ਛਾਏ ਰਹਿਣਗੇ, ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਹੈ। ਅਜਿਹੇ ਸੰਕੇਤ ਮੌਸਮ ਵਿਭਾਗ ਵੱਲੋਂ ਅਗਲੇ 2 ਦਿਨਾਂ ਨੂੰ ਲੈ ਕੇ ਆਏ ਹਨ। ਸਾਵਣ ਦਾ ਮਹੀਨਾ ਵੀ ਸ਼ੁਰੂ ਹੋ ਚੁੱਕਾ ਹੈ ਤੇ ਲੋਕ ਇਸੇ ਆਸ ਵਿਚ ਬੈਠੇ ਹਨ ਕਿ ਜਲਦ ਹੀ ਮੌਸਮ ਦਾ ਮਿਜਾਜ਼ ਬਦਲੇਗਾ ਤੇ ਤਪਦੀ ਗਰਮੀ ਤੋਂ ਸਾਰਿਆਂ ਨੂੰ ਨਿਜਾਤ ਮਿਲੇਗੀ।
ਇਹ ਵੀ ਪੜ੍ਹੋ : ਤਰਨਤਾਰਨ ਪੁਲਿਸ ਨੇ ਲੋਕਾਂ ਦੀ ਅਸ਼ਲੀਲ ਵੀਡੀਉ ਬਣਾ ਕੇ ਬਲੈਕਮੇਲ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼