ਪੰਜਾਬ ਦੇ ਲੋਕਾਂ ਲਈ ਰਾਹਤ ਦੀ ਖਬਰ ਹੈ। ਮੰਗਲਵਾਰ ਤੋਂ ਲੂ ਤੋਂ ਛੁਟਕਾਰਾ ਮਿਲੇਗਾ। ਪਾਰੇ ਵਿੱਚ ਵੀ ਕਮੀ ਆਏਗੀ। ਮੌਸਮ ਕੇਂਦਰ ਚੰਡੀਗੜ੍ਹ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਹੀਟ ਵੇਵ ਚੱਲੇਗੀ ਪਰ ਉਸ ਤੋਂ ਬਾਅਦ 14 ਜੂਨ ਤੋਂ ਬਾਅਦ ਮੌਸਮ ਵਿੱਚ ਤਬਦੀਲੀ ਵੇਖਣ ਨੂੰ ਮਿਲ ਸਕਦੀ ਹੈ।
ਇਸ ਦੌਰਾਨ ਪੰਜਾਬ ‘ਚ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਵੀ ਚੱਲਣਗੀਆਂ। 15 ਜੂਨ ਨੂੰ ਪੰਜਾਬ ਦੇ ਕੁਝ ਇਲਾਕਿਆਂ ‘ਚ ਗਰਜ ਨਾਲ ਛਿੱਟੇ ਪੈ ਸਕੇ ਹਨ, ਜਦਕਿ 16 ਜੂਨ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੇ ਆਸਾਰ ਹਨ। ਹਾਲਾਂਕਿ ਅਜੇ ਇਹ ਨਹੀਂ ਕਿਹਾ ਜਾ ਸਕਾਦ ਹੈ ਕਿ ਇਹ ਬਾਰਿਸ਼ ਮਾਨਸੂਨ ਦੀ ਹੋਵੇਗੀ ਜਾਂ ਪੱਛਮੀ ਗੜਬੜੀ ਦੀ।
ਭਾਰਤੀ ਮੌਸਮ ਵਿਭਾਗ ਮੁਤਾਬਕ ਉੱਤਰ ਪੂਰਬੀ ਇਲਾਕਿਆਂ ਸਣੇ ਮੈਦਾਨੀ ਰਾਜਾਂ ਵਿੱਚ ਤਬਦੀਲੀ ਦੇ ਸੰਕੇਤ ਮਿਲ ਰਹੇ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਜਿਹੋ ਜਿਹੇ ਹਾਲਾਤ ਬਣ ਹੇ ਹਨ ਉਸ ਮੁਤਾਬਕ ਪਹਿਲਾਂ ਹੀ ਮਾਨਸੂਨ ਦੇ ਸਰਗਰਮ ਹੋਣ ਦੀ ਸੰਭਾਵਨਾ ਹੈ। ਜੇ ਅਜਿਹਾ ਹੋਇਆ ਤਾਂ 15 ਤੋਂ 20 ਜੂਨ ਨੂੰ ਹੋਣ ਵਾਲੀ ਸੰਭਾਵਿਤ ਬਾਰਿਸ਼ ਨੂੰ ਪ੍ਰੀ-ਮਾਨਸੂਨ ਦੀ ਥਾਂ ਮਾਨਸੂਨ ਦੀ ਬਾਰਿਸ਼ ਐਲਾਨ ਕਰ ਦਿੱਤਾ ਜਾਏਗਾ।
ਇਸ ਦੇ ਅਸਰ 16 ਤੋਂ 21 ਜੂਨ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ ਐੱਨ.ਸੀ.ਆਰ. ਤੇ ਉੱਤਰ ਪ੍ਰਦੇਸ਼ ਵਿੱਚ ਵੇਖਣ ਨੂੰ ਮਿਲ ਸਕਦੇ ਹਨ। ਇਸ ਦੌਰਾਨ ਤੇਜ਼ ਹਵਾਲਾਂ 50-60 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲਣਗੀਆਂ, ਹਨੇਰੀ, ਗਰਜ ਚਮਕ ਦੇ ਨਾਲ ਹਲਕਾ ਮੀਂਹ ਤੇ ਕੁਝ ਥਾਵਾਂ ‘ਤੇ ਗੜੇਮਾਰੀ ਵੀ ਹੋ ਸਕਦੀ ਹੈ।
ਡਾ. ਮਨਮੋਹਨ ਸਿੰਘ ਨੇ ਕਿਹਾ ਕਿ ਇਹ ਰਾਹਤ ਦੀ ਗੱਲ ਹੈ ਕਿ ਲੋਕਾਂ ਨੂੰ ਕੜਕਦੀ ਧੁੱਪ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਵਿੱਚ ਮੌਸਮ ਖਰਾਬ ਰਿਹਾ। ਬਠਿੰਡਾ 45.8 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਗਰਮ ਰਿਹਾ। ਪਟਿਆਲਾ ਦਾ ਤਾਪਮਾਨ 45.4 ਡਿਗਰੀ ਸੈਲਸੀਅਸ ਅਤੇ ਲੁਧਿਆਣਾ ਦਾ 45 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੂਜੇ ਪਾਸੇ ਗੁਰਦਾਸਪੁਰ ਦਾ ਤਾਪਮਾਨ 44 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹੁਸ਼ਿਆਰਪੁਰ, ਚੰਡੀਗੜ੍ਹ, ਹੁਸ਼ਿਆਰਪੁਰ ਅਤੇ ਫਿਰੋਜ਼ਪੁਰ ਦਾ ਤਾਪਮਾਨ 43 ਡਿਗਰੀ ਸੈਲਸੀਅਸ ਤੋਂ ਵੱਧ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ -: