Weather Update Today: ਦੇਸ਼ ਦੇ ਜ਼ਿਆਦਾਤਰ ਰਾਜਾਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ‘ਚ ਭਾਰੀ ਮੀਂਹ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹਾਲਾਂਕਿ ਕੁਝ ਥਾਵਾਂ ‘ਤੇ ਲੋਕਾਂ ਨੂੰ ਪਾਣੀ ਭਰਨ ਵਰਗੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪਹਾੜੀ ਇਲਾਕਿਆਂ ਵਿੱਚ ਮੀਂਹ ਲੋਕਾਂ ਲਈ ਆਫ਼ਤ ਬਣ ਗਿਆ ਹੈ। ਮੌਸਮ ਵਿਭਾਗ ਮੁਤਾਬਕ ਝੱਜਮ ਦੀ ਬਾਰਿਸ਼ ਦੀ ਤੀਬਰਤਾ 29 ਜੂਨ ਤੱਕ ਜਾਰੀ ਰਹਿ ਸਕਦੀ ਹੈ ਅਤੇ 30 ਜੂਨ ਤੋਂ ਇਸ ਦੇ ਹੌਲੀ-ਹੌਲੀ ਘੱਟ ਹੋਣ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -:
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
ਦਿੱਲੀ ‘ਚ ਮੀਂਹ ਦੀ ਪ੍ਰਕਿਰਿਆ ਇਕ ਹਫਤਾ ਪਹਿਲਾਂ ਸ਼ੁਰੂ ਹੋਈ ਸੀ। ਜਿਸ ਕਾਰਨ ਲੋਕਾਂ ਨੂੰ ਗਰਮੀ ਦਾ ਅਹਿਸਾਸ ਨਹੀਂ ਹੋ ਰਿਹਾ। ਮੌਸਮ ਵਿਭਾਗ ਮੁਤਾਬਕ ਵੀਰਵਾਰ ਨੂੰ ਦਿੱਲੀ ‘ਚ ਹਨ੍ਹੇਰੀ-ਤੂਫਾਨ ਦੇ ਨਾਲ ਭਾਰੀ ਮੀਂਹ ਪੈ ਸਕਦਾ ਹੈ। ਦਿੱਲੀ ਵਿੱਚ 4 ਜੁਲਾਈ ਤੱਕ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਉੱਤਰ ਪ੍ਰਦੇਸ਼ ਵਿੱਚ ਵੀ ਆਈਐਮਡੀ ਨੇ ਰਾਜ ਦੇ 31 ਜ਼ਿਲ੍ਹਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।