ਪੰਜਾਬ-ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ ਲਗਾਤਾਰ ਵਧ ਰਿਹਾ ਹੈ। ਹਰ ਦਿਨ ਵੱਧ ਤੋਂ ਵੱਧ ਤੇ ਘੱਟੋ-ਘੱਟ ਪਾਰਾ ਤੇਜ਼ੀ ਨਾਲ ਵਧ ਰਿਹਾ ਹੈ। ਦੂਜੇ ਪਾਸੇ ਮੌਸਮ ਵਿਭਾਗ ਨੇ ਇਸ ਤੋਂ ਥੋੜ੍ਹੀ ਰਾਹਤ ਮਿਲਣ ਦਾ ਅਨੁਮਾਨ ਲਾਇਆ ਹੈ। ਪੱਛਮੀ ਗੜਬੜੀ ਕਾਰਨ ਜਿਥੇ ਪੰਜਾਬ-ਹਰਿਆਣਾ ਦੇ ਕਈ ਇਲਾਕਿਆਂ ਵਿੱਚ 5 ਮਾਰਚ ਨੂੰ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ, ਉਥੇ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਵੱਲੋਂ 8 ਮਾਰਚ ਤੱਕ ਮੌਸਮ ਬਦਲਣ ਵਾਲਾ ਰਹਿਣ ਦੀ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਕਰਕੇ ਦਿਨ ਦੇ ਤਾਪਮਾਨ ਵਿੱਚ ਹਲਕੀ ਗਿਰਾਵਟ ਅਤੇ ਰਾਤ ਦੇ ਤਾਪਮਾਨ ਵਿੱਚ ਹਲਕਾ ਵਾਧਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ 6 ਤੇ 7 ਮਾਰਚ ਨੂੰ ਮੌਸਮ ਖੁਸ਼ਕ ਬਣਿਆ ਰਹਿ ਸਕਦਾ ਹੈ, ਜਿਸ ਨਾਲ ਦੁਪਿਹਰ ਦੇ ਪਾਰੇ ਵਿੱਚ ਵਾਧੇ ਦੇ ਆਸਾਰ ਹਨ। ਦੂਜੇ ਪਾਸੇ ਪਿਛਲੇ 24 ਘੰਟੇ ਦੇ ਮੌਸਮ ਦੀ ਗੱਲ ਕਰੀਏ ਤਾਂ ਹਰਿਆਣਾ ਤੇ ਪੰਜਾਬ ਵਿੱਚ ਵੱਧ ਤੋਂ ਵੱਧ ਪਾਰਾ 29 ਤੋਂ 34 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਟੂਰਿਸਟ ਦੀ ਜਾਨ ਲੈਣ ਵਾਲਾ ਸਨੈਚਰ ਚੜ੍ਹਿਆ ਪੁਲਿਸ ਦੇ ਹੱਥੇ, ਰਿਟ੍ਰੀਟ ਵੇਖ ਕੇ ਪਰਤ ਰਹੀ ਸੀ ਕੁੜੀ
ਪੰਜਾਬ-ਹਰਿਆਣਾ ਸਣੇ ਦਿੱਲੀ ਐੱਨ.ਸੀ.ਆਰ. ਦੇ ਇਲਾਕਿਆਂ ਵਿੱਚ ਗਰਮੀ ਹੌਲੀ-ਹੌਲੀ ਆਪਣੇ ਪੈਰ ਪਸਾਰਨ ਲੱਗੀ ਹੈ। ਮੌਸਮ ਵਿਭਾਗ ਮੁਤਾਬਕ ਜਦੋਂ ਕਮਜ਼ੋਰ ਪੱਛਮੀ ਗੜਬੜੀ ਸਰਗਰਮ ਹੁੰਦੀ ਹੈ ਤਾਂ ਪਾਰੇ ਵਿੱਚ ਵਾਧਾ ਹੁੰਦਾ ਹੈ, ਦੂਜੇ ਪਾਸੇ ਜਦੋਂ ਪੱਛਮੀ ਗੜਬੜੀ ਅੱਗੇ ਨਿਕਲ ਜਾਂਦੀ ਹੈ ਤਾਂ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਜਾਂਦੀ ਹੈ। ਇਸ ਦੌਰਾਨ ਹਵਾਵਾਂ ਦੀ ਰਫਤਾਰ ਅਤੇ ਦਿਸ਼ਾ ਵਿੱਚ ਤਬਦੀਲੀ ਆ ਜਾਂਦੀ ਹੈ।
ਦੱਸ ਦੇਈਏ ਕਿ ਦੇਸ਼ ਭਰ ਦੇ ਵਧੇਰੇ ਰਾਜਾਂ ਵਿੱਚ ਗਰਮੀ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸੇ ਵਿਚਾਲੇ ਮੌਸਮ ਵਿਭਾਗ ਨੇ ਵੀ ਮਾਰਚ ਮਹੀਨੇ ਵਿੱਚ ਗਰਮੀ ਦਾ ਅਲਰਟ ਜਾਰੀ ਕਰ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: