ਪੰਜਾਬ ਵਿਚ ਜਲਦ ਮੌਸਮ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਹੈ ਤੇ ਨਾਲ ਹੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29 ਜਨਵਰੀ ਤੋਂ ਸਵੇਰ ਦੇ ਸਮੇਂ ਠੰਡ ਤੋਂ ਰਾਹਤ ਤਾਂ ਮਿਲੀ ਜਿਸ ਨਾਲ ਤਾਪਮਾਨ ਵਿਚ 2 ਤੋਂ 3 ਡਿਗਰੀ ਦਾ ਵਾਧਾ ਹੋਇਆ।
29 ਜਨਵਰੀ ਤੇ 1 ਫਰਵਰੀ ਨੂੰ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਹੀ ਹੈ ਜਿਸ ਦਾ ਅਸਰ ਪਹਾੜੀ ਖੇਤਰਾਂ ਵਿਚ ਦੇਖਣ ਨੂੰ ਮਿਲੇਗਾ। ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ ਤੇ ਮੋਗਾ ਵਿਚ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਦੂਜੇ ਪਾਸੇ ਐੱਸਏਐੱਸ ਨਗਰ, ਪਟਿਆਲਾ, ਰੂਪਨਗਰ, ਫਤਿਹਗੜ੍ਹ ਸਾਹਿਬ, ਲੁਧਿਆਣਾ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਹੁਸ਼ਿਆਰਪੁਰ, ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ ਤੇ ਪਠਾਨਕੋਟ ਵਿਚ ਸੰਘਣੀ ਧੁੰਦ ਰਹਿਣ ਦਾ ਅਨੁਮਾਨ ਹੈ। 29 ਜਨਵਰੀ ਤੋਂ ਤਾਪਮਾਨ ਵਿਚ 3 ਡਿਗਰੀ ਦਾ ਵਾਧਾ ਹੋ ਸਕਦਾ ਹੈ ਤੋ ਲੋਕਾਂ ਨੂੰ ਜਲਦ ਹੀ ਸੀਤ ਲਹਿਰ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਇਹ ਵੀ ਪੜ੍ਹੋ : ਰਾਮ ਮੰਦਰ ਟਰੱਸਟ ਦੀ ਅਪੀਲ- ‘ਫਿਲਹਾਲ ਅਯੁੱਧਿਆ ਨਾ ਆਉਣ ਸ਼ਰਧਾਲੂ’, ਮਹਾਕੁੰਭ ‘ਚ ਭੀੜ ਕਾਰਨ ਲਿਆ ਫੈਸਲਾ
29 ਜਨਵਰੀ ਦੀ ਰਾਤ ਤੋਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਦੇ ਪਹਾੜਾਂ ‘ਤੇ ਪਵੇਗਾ। ਮੈਦਾਨੀ ਇਲਾਕਿਆਂ ਵਿਚ ਵੀ ਇਸ ਦਾ ਹਲਕਾ ਅਸਰ ਦੇਖਣ ਨੂੰ ਮਿਲ ਸਕਦਾ ਹੈ। ਇਸ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਬਾਅਦ 30, 31 ਜਨਵਰੀ ਤੇ 1 ਫਰਵਰੀ ਨੂੰ ਪੰਜਾਬ ਦੇ ਮੈਦਾਨੀ ਇਲਾਕਿਆਂ ਵਿਚ ਮੀਂਹ ਤੇ ਬੂੰਦਾਬਾਦੀ ਦੀ ਸੰਭਾਵਨਾ ਹੈ। ਦੂਜਾ ਵੈਸਟਰਨ ਡਿਸਟਰਬੈਂਸ 1 ਫਰਵਰੀ ਤੋਂ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਵੀ ਪਹਾੜੀ ਇਲਾਕਿਆਂ ਵਿਚ ਸਭ ਤੋਂ ਵੱਧ ਦੇਖਣ ਨੂੰ ਮਿਲੇਗਾ।
ਵੀਡੀਓ ਲਈ ਕਲਿੱਕ ਕਰੋ -: