ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੇ ਕਿਸੇ ਵੀ ਉਲੰਘਣਾ ਨੂੰ ਰੋਕਣ ਲਈ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ ‘ਤੇ ਸੂਬੇ ਦੇ ਸਾਰੇ 24689 ਮਤਦਾਨ ਕੇਂਦਰਾਂ ‘ਤੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਵੈੱਬਸਾਕਸਟਿੰਗ ਦੀ ਵਿਵਸਥਾ ਕੀਤੀ ਜਾਵੇਗੀ। ਉਨ੍ਹਾਂ ਕਿਹਾਕਿ ਇਗ ਪਹਿਲਾ ਮੌਕਾ ਹੈ ਜਦੋਂ ਪੰਜਾਬ ਦੇ ਸਾਰੇ ਮਤਦਾਨ ਕੇਂਦਰਾਂ ‘ਤੇ 100 ਫੀਸਦੀ ਵੈੱਬਕਾਸਟਿੰਗ ਕੀਤੀ ਜਾਵੇਗੀ।
ਸੀ. ਈ. ਓ. ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਚਿੰਤਾਵਾਂ, ਵਿਸ਼ੇਸ਼ ਸੋਧਾਂ ਤੇ ਤਿਆਰੀਆਂ ‘ਤੇ ਚਰਚਾ ਕਰਨ ਲਈ ਸਾਰੇ ਰਾਜਨੀਤਕ ਦਲਾਂ ਦੇ ਪ੍ਰਤੀਨਿਧੀਆਂ ਨਾਲ ਬੈਠਕ ਕੀਤੀ। ਬੈਠਕ ਦੀ ਸ਼ੁਰੂਆਤ ਵਿਚ ਸਾਰੇ ਰਾਜਨੀਤਕ ਦਲਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ 2022 ਦੀਆਂ ਤਿਆਰੀਆਂ ਤੋਂ ਜਾਣੂ ਕਰਵਾਇਆ ਗਿਆ। ਚੋਣਾਂ ਦੌਰਾਨ ਸੁਰੱਖਿਆ ਬਾਰੇ ਇਕ ਰਾਜਨੀਤਕ ਦਲ ਦੇ ਸਵਾਲ ਦਾ ਜਵਾਬ ਦਿੰਦੇ ਡਾ. ਰਾਜੂ ਨੇ ਕਿਹਾ ਕਿ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਲਈ ਸੁਰੱਖਿਆ ਪਹਿਲੂਆਂ ਦੀ ਸਮੀਖਿਆ ਕੀਤੀ ਜਾਰਹੀ ਹੈ ਤੇ ਕੇਂਦਰੀ ਅਰਧ-ਸੈਨਿਕ ਬਲਾਂ ਦੀ ਮੰਗ ਲਈ ਆਖਰੀ ਮੁਲਾਂਕਣ 10 ਦਸੰਬਰ 2021 ਤਕ ਈ. ਸੀ. ਆਈ. ਨੂੰ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਵੇਦਨਸ਼ੀਲ ਮਤਦਾਨ ਕੇਂਦਰਾਂ ਤੇ ਸੰਵੇਨਦਸ਼ੀਲ ਇਲਾਕਿਆਂ ਵਿਚ ਵਾਧੂ ਤਾਇਨਾਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਡਾ. ਰਾਜੂ ਨੇ ਕਿਹਾ ਕਿ ਉਹ ਗੈਰ-ਜ਼ਮਾਨਤੀ ਵਾਰੰਟ ਮਾਮਲਿਆਂ, ਪੈਰੋਲ ਜੰਪਰਸ ਤੇ ਡਰੱਗ ਸਮਗਲਰਾਂ ਦੀ ਸਥਿਤੀ ਦੀ ਸਮੀਖਿਆ ਲਈ ਸੂਬੇ ਦੇ ਡੀ. ਸੀ., ਸੀ. ਪੀ., ਐੱਸ. ਐੱਸ. ਪੀ. ਤੇ ਈ.ਆਰ. ਓ. ਨਾਲ ਹਫਤਾਵਾਰੀ ਬੈਠਕ ਕਰ ਰਹੇ ਹਨ। ਹਰੇਕ ਜਿਲ੍ਹੇ ਵਿਚ ਲਾਇਸੈਂਸੀ ਹਥਿਆਰ ਜਮ੍ਹਾ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਤੇ ਉਹ ਇਹ ਨਿਸ਼ਚਿਤ ਕਰਨਗੇ ਕਿ ਘੱਟ ਤੋਂ ਘਆਟ 95 ਤੋਂ 98 ਫੀਸਦੀ ਹਥਿਆਰ ਥਾਣਿਆਂ ਜਾਂ ਗੰਨ ਹਾਊਸ ਵਿਚ ਜਮ੍ਹਾ ਕਰਾਏ ਜਾਣ। ਰਾਜੂ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੇ ਸੰਚਾਲਨ ਲਈ ਸੂਬੇ ਵਿਚ ਢਾਈ ਲੱਖ ਤੋਂ ਵੱਧ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਜਾਵੇਗਾ ਤੇ ਇਨ੍ਹਾਂ ਨੂੰ ਟ੍ਰੇਨਿੰਗ ਵੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਨਵਾਂ ਵੋਟਰ ਬੂਥ ਪੱਧਰ ਦੇ ਅਧਿਕਾਰੀ ਨਾਲ ਸੰਪਰਕ ਕਰਕੇ ਜਾਂ ਵੋਟਰ ਹੈਲਪਲਾਈਨ ਮੋਬਾਈਲ ਐਪਲੀਕੇਸ਼ਨ ਦਾ ਇਸਤੇਮਾਲ ਕਰਕੇ ਆਪਣੀ ਵੋਟ ਰਜਿਸਟਰ ਕਰਵਾ ਸਕਦਾ ਹੈ।