ਕੇਂਦਰ ਸਰਕਾਰ ਵਧਦੀ ਮਹਿੰਗਾਈ ਦੇ ਦੌਰ ‘ਚ ਲੋਕਾਂ ਨੂੰ ਰਾਹਤ ਦੇ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ ਕਣਕ ਦੀਆਂ ਕੀਮਤਾਂ ਵਿਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੂਤਰਾਂ ਅਨੁਸਾਰ ਸਰਕਾਰ ਵੱਲੋਂ 30 ਲੱਖ ਟਨ ਕਣਕ ਖੁੱਲ੍ਹੀ ਮੰਡੀ ਵਿੱਚ ਵੇਚਣ ਦਾ ਫੈਸਲੇ ਲਿਆ ਗਿਆ ਹੈ। ਇਸ ਨਾਲ ਕਣਕ ਅਤੇ ਆਟੇ ਦੀਆਂ ਕੀਮਤਾਂ ਵਿੱਚ 4 ਤੋਂ 6 ਰੁਪਏ ਪ੍ਰਤੀ ਕਿਲੋ ਦੀ ਗਿਰਾਵਟ ਆ ਸਕਦੀ ਹੈ।
ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਬੁੱਧਵਾਰ ਨੂੰ ਕਣਕ ਅਤੇ ਇਸ ਦੇ ਆਟੇ ਦੀਆਂ ਵਧਦੀਆਂ ਕੀਮਤਾਂ ਨੂੰ ਕਾਬੂ ਕਰਨ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ ਖੁੱਲੇ ਬਾਜ਼ਾਰ ਵਿੱਚ ਵੇਚਣ ਦਾ ਐਲਾਨ ਕੀਤਾ ਗਿਆ ਹੈ। ਇਹ ਕਣਕ ਅਗਲੇ 2 ਮਹੀਨਿਆਂ ਵਿੱਚ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ, ਆਟਾ ਮਿੱਲ ਮਾਲਕਾਂ ਨੂੰ ਈ-ਨਿਲਾਮੀ ਰਾਹੀਂ ਵੇਚੀ ਜਾਵੇਗੀ। ਕਣਕ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦੀ ਸੰਭਾਵਨਾ ਸੀਮਤ ਜਾਪਦੀ ਹੈ ਅਤੇ ਕੀਮਤਾਂ 2023-24 (ਅਪ੍ਰੈਲ ਤੋਂ ਮਾਰਚ) ਲਈ 21.25 ਰੁਪਏ ਪ੍ਰਤੀ ਕਿਲੋ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਤੋਂ ਉਪਰ ਰਹਿਣਗੀਆਂ।
ਇਹ ਵੀ ਪੜ੍ਹੋ : ਮੀਤ ਹੇਅਰ ਵੱਲੋਂ ਪੰਜਾਬ ਇੰਸਟੀਚਿਊਟ ਆਫ ਸਪੋਰਟਸ ਦੀ ਅਚਨਚੇਤ ਚੈਕਿੰਗ, ਠੇਕੇਦਾਰ ਨੂੰ ਤਾੜਨਾ ਪੱਤਰ ਜਾਰੀ
ਇਸ ਸਬੰਧੀ ਬਾਜ਼ਾਰ ਸੂਤਰਾਂ ਨੇ ਦੱਸਿਆ ਕਿ ਜਦੋਂ ਤੱਕ ਕੇਂਦਰ ਸਰਕਾਰ 2023-24 ਲਈ ਘੱਟੋ-ਘੱਟ ਸਮਰਥਨ ਮੁੱਲ ਤੋਂ ਵੱਧ ਬੋਨਸ ਦਾ ਐਲਾਨ ਨਹੀਂ ਕਰਦੀ ‘ਤਾਂ ਕੇਂਦਰ ਲਈ ਨਵੇਂ ਮਾਰਕੀਟਿੰਗ ਸੀਜ਼ਨ ਵਿੱਚ ਸਟਾਕਾਂ ਨੂੰ ਭਰਨਾ ਮੁਸ਼ਕਲ ਹੋ ਸਕਦਾ ਹੈ। ਇਸ ਦੇ ਨਾਲ ਹੀ ਦੱਸ ਦੇਈਏ ਕਿ ਇਸ ਸਾਲ ਕਣਕ ਦੇ ਆਟੇ ਦੀ ਔਸਤ ਕੀਮਤ 37.95 ਰੁਪਏ ਪ੍ਰਤੀ ਕਿਲੋ ਦਰਜ ਕੀਤੀ ਗਈ ਅਤੇ ਪਿਛਲੇ ਸਾਲ ਇਹ ਕੀਮਤ 31.41 ਰੁਪਏ ਪ੍ਰਤੀ ਕਿਲੋਗ੍ਰਾਮ ਸੀ।
ਵੀਡੀਓ ਲਈ ਕਲਿੱਕ ਕਰੋ -: