ਦਿੱਲੀ ਸਰਕਾਰ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਤਹਿਤ ਰਾਜਧਾਨੀ ‘ਚ ਰਹਿਣ ਵਾਲੀਆਂ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੇਣ ਜਾ ਰਹੀ ਹੈ। ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਕਿਹਾ ਕਿ ਔਰਤਾਂ ਲਈ 1000 ਰੁਪਏ ਦੀ ਪਹਿਲੀ ਕਿਸ਼ਤ ਸਤੰਬਰ ਤੋਂ ਸ਼ੁਰੂ ਹੋਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਔਰਤਾਂ ਦੇ ਖਾਤੇ ਵਿੱਚ ਹਰ ਮਹੀਨੇ 1000 ਰੁਪਏ ਦੇਣ ਨਾਲ ਉਹ ਪਰਿਵਾਰ ਵਿੱਚ ਫੈਸਲੇ ਲੈਣ ਦੀ ਸਥਿਤੀ ਵਿੱਚ ਆ ਜਾਣਗੀਆਂ। ਗਲੋਬਲ ਰਿਸਰਚ ਦਾ ਹਵਾਲਾ ਦਿੰਦੇ ਹੋਏ ਆਤਿਸ਼ੀ ਨੇ ਕਿਹਾ ਕਿ ਜਦੋਂ ਔਰਤ ਦੇ ਹੱਥ ‘ਚ ਪੈਸਾ ਆਉਂਦਾ ਹੈ ਤਾਂ ਉਹ ਫੈਸਲਾ ਲੈਣ ਵਾਲੀ ਬਣ ਜਾਂਦੀ ਹੈ ਅਤੇ ਪਰਿਵਾਰ ਲਈ ਬਿਹਤਰ ਫੈਸਲੇ ਲੈਣ ਦੇ ਯੋਗ ਹੁੰਦੀ ਹੈ।
ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੀ ਸਹਾਇਤਾ ਦੇਣ ਜਾ ਰਹੀ ਹੈ, ਯਾਨੀ ਜੇਕਰ ਤੁਹਾਡੀ ਉਮਰ 18 ਸਾਲ ਜਾਂ ਇਸ ਤੋਂ ਵੱਧ ਹੈ ਤਾਂ ਤੁਸੀਂ ਇਸ ਯੋਜਨਾ ਦਾ ਲਾਭ ਲੈ ਸਕਦੇ ਹੋ। ਇਸ ਦੇ ਨਾਲ ਹੀ ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਬਜਟ ਭਾਸ਼ਣ ਦੌਰਾਨ ਕਿਹਾ ਕਿ ਦਿੱਲੀ ਵਿੱਚ ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ 1,000 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਮਿਲੇਗੀ ਜੋ ਯੋਗਤਾ ਦੇ ਮਾਪਦੰਡ ਪੂਰੇ ਕਰਦੀਆਂ ਹਨ।
ਆਤਿਸ਼ੀ ਨੇ ਆਪਣਾ ਪਲੇਠਾ ਬੱਜਟ ਪੇਸ਼ ਕਰਦਿਆਂ ਕਿਹਾ ਕਿ ਸਿਰਫ਼ ਰਜਿਸਟਰਡ ਮਹਿਲਾ ਵੋਟਰ ਹੀ ਇਸ ਸਕੀਮ ਦੇ ਯੋਗ ਹੋਣਗੀਆਂ। ਇਸ ਸਕੀਮ ਦੀਆਂ ਯੋਗ ਔਰਤਾਂ ਨੂੰ ਇੱਕ ਫਾਰਮ ਭਰਨਾ ਹੋਵੇਗਾ ਜਿਸ ਵਿੱਚ ਐਲਾਨ ਕਰਨਾ ਹੋਵੇਗਾ ਕਿ ਉਹ ਕਿਸੇ ਪੈਨਸ਼ਨ ਸਕੀਮ ਦਾ ਹਿੱਸਾ ਨਹੀਂ ਹੈ, ਨਾ ਹੀ ਸਰਕਾਰੀ ਕਰਮਚਾਰੀ ਹੈ ਅਤੇ ਨਾ ਹੀ ਉਸ ਦਾ ਕੋਈ ਆਮਦਨ ਟੈਕਸ ਕੱਟਦਾ ਹੈ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਸਕੀਮ ਨੂੰ ਔਰਤਾਂ ਦੇ ਸ਼ਕਤੀਕਰਨ ਲਈ ‘ਦੁਨੀਆਂ ਦੀ ਸਭ ਤੋਂ ਵੱਡੀ ਸਕੀਮ’ ਕਰਾਰ ਦਿੱਤਾ ਹੈ।
ਇਹ ਵੀ ਪੜ੍ਹੋ : ਫਰੀਦਕੋਟ ਨੇੜੇ ਵਾਪਰਿਆ ਸੜਕ ਹਾ.ਦਸਾ ! ਸੇਮ ਨਾਲੇ ‘ਚ ਡਿੱਗੀ ਸਕਾਰਪਿਓ ਗੱਡੀ, ਇੱਕ ਵਿਅਕਤੀ ਦੀ ਹੋਈ ਮੌ.ਤ
ਦੱਸ ਦਈਏ ਕਿ ਹਰ ਮਹੀਨੇ 1000 ਰੁਪਏ ਦੀ ਸਹਾਇਤਾ ਰਾਸ਼ੀ ਲੈਣ ਲਈ ਔਰਤ ਦਾ ਦਿੱਲੀ ਦਾ ਹੋਣਾ ਲਾਜ਼ਮੀ ਹੈ। ਸਿਰਫ਼ ਉਨ੍ਹਾਂ ਔਰਤਾਂ ਨੂੰ ਹੀ ਇਸ ਦਾ ਲਾਭ ਮਿਲੇਗਾ ਜਿਨ੍ਹਾਂ ਕੋਲ ਦਿੱਲੀ ਦਾ ਵੋਟਰ ਆਈਡੀ ਕਾਰਡ ਹੈ। ਇਸ ਤੋਂ ਇਲਾਵਾ ਜੇਕਰ ਕੋਈ ਮਹਿਲਾ ਇਨਕਮ ਟੈਕਸ ਅਦਾ ਕਰ ਰਹੀ ਹੈ ਜਾਂ ਪਹਿਲਾਂ ਹੀ ਦਿੱਲੀ ਸਰਕਾਰ ਦੀ ਕਿਸੇ ਸਕੀਮ ਅਧੀਨ ਕਿਸੇ ਪੈਨਸ਼ਨ ਸਕੀਮ ਦੀ ਲਾਭਪਾਤਰੀ ਹੈ ਜਾਂ ਸਰਕਾਰੀ ਕਰਮਚਾਰੀ ਹੈ ਤਾਂ ਉਹ ਇਸ ਸਕੀਮ ਦਾ ਲਾਭ ਨਹੀਂ ਲੈ ਸਕੇਗੀ।
ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ ਇਹ ਵੀ ਘੋਸ਼ਣਾ ਕੀਤੀ ਹੈ ਕਿ ਦਿੱਲੀ ਵਿੱਚ ਕੋਈ ਵੀ ਔਰਤ ਜੋ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੇ ਤਹਿਤ ਯੋਗਤਾ ਦੇ ਮਾਪਦੰਡਾਂ ਨੂੰ ਪੂਰਾ ਕਰਦੀ ਹੈ, ਅਗਲੇ ਵਿੱਤੀ ਸਾਲ ਤੋਂ ਲਾਭਾਂ ਲਈ ਅਪਲਾਈ ਕਰਨ ਦੇ ਯੋਗ ਹੋਵੇਗੀ। ਉਨ੍ਹਾਂ ਕਿਹਾ ਕਿ ਵਿੱਤੀ ਸਹਾਇਤਾ ਪ੍ਰਾਪਤ ਕਰਨ ਲਈ ਲਾਭਪਾਤਰੀ ਨੂੰ ਵੋਟਰ ਸ਼ਨਾਖਤੀ ਕਾਰਡ ਦੇ ਨਾਲ ਆਧਾਰ, ਪੈਨ ਅਤੇ ਬੈਂਕ ਖਾਤੇ ਦੇ ਵੇਰਵੇ ਦੇਣੇ ਹੋਣਗੇ।
ਵੀਡੀਓ ਲਈ ਕਲਿੱਕ ਕਰੋ -: