ਭਾਰਤ ਵਿੱਚ ਕੋਵਿਡ-19 ਦੇ ਮਾਮਲੇ ਸਥਿਰ ਹੋਣ ਜਾਂ ਕੁਝ ਥਾਵਾਂ ‘ਤੇ ਘਟਣ ਦੇ ਬਾਵਜੂਦ ਦੇਸ਼ ਵਿੱਚ ਮਹਾਂਮਾਰੀ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ । ਦੱਖਣ-ਪੂਰਬੀ ਏਸ਼ੀਆ ਵਿੱਚ WHO ਦੀ ਖੇਤਰੀ ਨਿਰਦੇਸ਼ਕ ਪੂਨਮ ਸਿੰਘ ਨੇ ਖੁਦ ਸ਼ਨੀਵਾਰ ਨੂੰ ਇੱਕ ਬਿਆਨ ਵਿੱਚ ਇਹ ਗੱਲ ਕਹੀ। ਮਾਹਿਰਾਂ ਨੇ ਕਿਹਾ ਕਿ ਹੁਣ ਦੇਸ਼ ਵਿੱਚ ਹੁਣ ਸੰਕਰਮਣ ਦੀ ਰਫ਼ਤਾਰ ਨੂੰ ਘਟਾਉਣ, ਸਿਹਤ ਉਪਾਵਾਂ ਨੂੰ ਲਾਗੂ ਕਰਨ ਅਤੇ ਮਹਾਂਮਾਰੀ ਵਿਰੁੱਧ ਟੀਕਾਕਰਨ ਮੁਹਿੰਮ ਨੂੰ ਤੇਜ਼ ਕਰਨ ਦੀ ਲੋੜ ਹੈ।
ਭਾਰਤ ਵਿੱਚ ਕੋਵਿਡ-19 ਦੀ ਮੌਜੂਦਾ ਸਥਿਤੀ ‘ਤੇ ਪੂਨਮ ਸਿੰਘ ਨੇ ਕਿਹਾ ਕਿ ਇਨਫੈਕਸ਼ਨ ਦਾ ਖਤਰਾ ਅਜੇ ਵੀ ਬਣਿਆ ਹੋਇਆ ਹੈ ਅਤੇ ਹੁਣ ਤੱਕ ਕੋਈ ਵੀ ਦੇਸ਼ ਇਸ ਮੁਸ਼ਕਿਲ ਤੋਂ ਬਾਹਰ ਨਹੀਂ ਆਇਆ ਹੈ । ਕੁਝ ਸ਼ਹਿਰਾਂ ਜਾਂ ਰਾਜਾਂ ਵਿੱਚ ਜਿੱਥੇ ਕੋਰੋਨਾ ਦੇ ਮਾਮਲੇ ਘਟਣੇ ਸ਼ੁਰੂ ਹੋ ਗਏ ਹਨ, ਉੱਥੇ ਵੀ ਸੰਕਰਮਣ ਦਾ ਖ਼ਤਰਾ ਘੱਟ ਨਹੀਂ ਹੋਇਆ ਹੈ। ਸਾਨੂੰ ਅਜੇ ਵੀ ਸਾਵਧਾਨੀ ਵਰਤਣ ਦੀ ਲੋੜ ਹੈ। ਕੋਵਿਡ ਪ੍ਰੋਟੋਕੋਲ ਅਤੇ ਟੀਕਾਕਰਨ ਪ੍ਰੋਗਰਾਮਾਂ ਨੂੰ ਤੇਜ਼ ਕਰਨ ਲਈ ਯਤਨ ਕਰਨੇ ਪੈਣਗੇ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਸੁਖਬੀਰ ਬਾਦਲ ਨੇ ਜਲਾਲਾਬਾਦ ਤੋਂ ਦਾਖਲ ਕੀਤਾ ਨਾਮਜ਼ਦਗੀ ਪੱਤਰ
WHO ਦੀ ਇਹ ਪ੍ਰਤੀਕਿਰਿਆ ਕੇਂਦਰੀ ਸਿਹਤ ਮੰਤਰਾਲੇ ਦੇ ਉਸ ਬਿਆਨ ਤੋਂ ਬਾਅਦ ਆਈ ਹੈ ਜਿਸ ਵਿੱਚ ਸਰਕਾਰ ਨੇ ਕਈ ਥਾਵਾਂ ‘ਤੇ ਮਾਮਲੇ ਸਥਿਰ ਹੋਣ ਦਾ ਦਾਅਵਾ ਕੀਤਾ ਸੀ। ਇੱਕ ਪ੍ਰੈਸ ਕਾਨਫਰੰਸ ਦੌਰਾਨ ਜੁਆਇੰਟ ਸਕੱਤਰ ਲਵ ਅਗਰਵਾਲ ਨੇ ਕਿਹਾ ਸੀ ਕਿ ਕੁਝ ਹਿੱਸਿਆਂ ਵਿੱਚ ਸੰਕ੍ਰਮਣ ਦੀ ਰਫਤਾਰ ਸਥਿਰ ਹੋਣ ਦੇ ਸੰਕੇਤ ਮਿਲੇ ਹਨ। ਜਿਸ ‘ਤੇ ਸਾਵਧਾਨੀ ਦੇ ਨਾਲ ਧਿਆਨ ਦੇਣ ਦੀ ਲੋੜ ਹੈ। ਭਾਰਤ ਵਿੱਚ ਸ਼ਨੀਵਾਰ ਨੂੰ 2 ਲੱਖ 35 ਹਜ਼ਾਰ ਤੋਂ ਵੱਧ ਲੋਕ ਸੰਕਰਮਿਤ ਪਾਏ ਗਏ ਹਨ, ਜੋ ਕਿ ਸ਼ੁੱਕਰਵਾਰ ਤੋਂ ਲਗਭਗ 16 ਹਜ਼ਾਰ ਘੱਟ ਹਨ।
ਭਾਰਤ ਵਿੱਚ ਤੀਜੀ ਲਹਿਰ ਲਈ ਜ਼ਿੰਮੇਵਾਰ ਓਮੀਕ੍ਰੋਨ ਬਾਰੇ WHO ਦੇ ਮਾਹਰ ਨੇ ਕਿਹਾ ਕਿ ਪਿਛਲੇ ਵੈਰੀਐਂਟ ਦੇ ਮੁਕਾਬਲੇ ਓਮੀਕ੍ਰੋਨ ਨੂੰ ਗੰਭੀਰ ਰੂਪ ਨਾਲ ਬਿਮਾਰੀ ਪੈਣ ਅਤੇ ਮੌਤ ਦਾ ਘੱਟ ਜੋਖਮ ਦੇਖਿਆ ਗਿਆ ਹੈ । ਹਾਲਾਂਕਿ, ਜ਼ਿਆਦਾ ਲੋਕਾਂ ਦੇ ਸੰਕਰਮਿਤ ਹੋਣ ਕਾਰਨ ਕਈ ਦੇਸ਼ਾਂ ਵਿੱਚ ਹਸਪਤਾਲ ਵਿੱਚ ਦਾਖਲ ਹੋਣ ਦੇ ਮਾਮਲਿਆਂ ਵਿੱਚ ਵਾਧਾ ਹੋਇਆ ਹੈ। ਇਸ ਨਾਲ ਉੱਥੋਂ ਦੀ ਸਿਹਤ ਸੰਭਾਲ ਪ੍ਰਣਾਲੀ ‘ਤੇ ਵੀ ਦਬਾਅ ਵੱਧ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: