Wife was killed by hitting : ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਵਿੱਚ ਇੱਕ ਪਤੀ ਨੇ ਆਪਣੀ ਪਤਨੀ ਦੇ ਸਿਰ ’ਤੇ ਲੋਹੇ ਦੀ ਰਾਡ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਗੁਰਪ੍ਰੀਤ ਕੌਰ ਦਾ ਵਿਆਹ 18 ਸਾਲ ਪਹਿਲਾਂ ਮੇਜਰ ਸਿੰਘ ਨਾਲ ਹੋਇਆ ਸੀ ਅਤੇ ਉਨ੍ਹਾਂ ਦਾ ਇੱਕ ਪੁੱਤਰ ਵੀ ਹੈ, ਜਿਸਦੀ ਉਮਰ 16 ਸਾਲ ਹੈ। ਮ੍ਰਿਤਕ ਦੀ ਮਾਂ ਗੁਰਪ੍ਰੀਤ ਕੌਰ ਦਾ ਦੋਸ਼ ਹੈ ਕਿ ਉਸ ਦਾ ਜਵਾਈ ਅਕਸਰ ਉਸਦੀ ਧੀ ਨੂੰ ਤੰਗ-ਪ੍ਰੇਸ਼ਾਨ ਕਰਦਾ ਸੀ ਅਤੇ ਜਦੋਂ ਵੀ ਉਹ ਆਪਣੀ ਧੀ ਨੂੰ ਮਿਲਣ ਜਾਂਦੀ ਸੀ ਤਾਂ ਉਹ ਉਸ ਨਾਲ ਮਾੜਾ ਬੋਲਦਾ ਸੀ। ਇਸ ਕਾਰਨ ਉਸਨੇ ਆਪਣੀ ਧੀ ਦੇ ਘਰ ਜਾਣਾ ਬੰਦ ਕਰ ਦਿੱਤਾ, ਪਰ ਇੱਕ ਦਿਨ ਫ਼ੋਨ ਆਇਆ ਕਿ ਉਸਦੀ ਧੀ ਦੀ ਮੌਤ ਹੋ ਗਈ ਹੈ ਅਤੇ ਉਸ ਦਾ ਪਤੀ ਹੀ ਉਸ ਦਾ ਕਾਤਿਲ ਹੈ।
ਦਰਅਸਲ, ਇਹ ਮਾਮਲਾ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਦੇ ਚਾਹਲ ਪਿੰਡ ਦਾ ਹੈ। ਮ੍ਰਿਤਕ ਦੀ ਮਾਂ ਕੁਲਵਿੰਦਰ ਕੌਰ ਨੇ ਦੱਸਿਆ ਕਿ ਉਸ ਦੀ ਧੀ ਦੇ ਵਿਆਹ ਨੂੰ 21 ਸਾਲ ਹੋਏ ਸਨ। ਜਿਵੇਂ ਕੁਝ ਘਰਾਂ ਵਿਚ ਲੜਾਈ-ਝਗੜਾ ਹੁੰਦਾ ਹੀ ਰਹਿੰਦਾ ਸੀ ਉਵੇਂ ਹੀ ਲੋਕ ਫੈਸਲਾ ਕਰਵਾ ਦਿੰਦੇ ਸਨ। ਉਸ ਦਾ ਪਤੀ ਕੋਈ ਕੰਮ ਨਹੀਂ ਕਰਦਾ ਸੀ ਅਤੇ ਮੇਰੀ ਧੀ ਬਹੁਤ ਮੁਸ਼ਕਲ ਨਾਲ ਸਮਾਂ ਕੱਟ ਰਹੀ ਸੀ। ਉਸ ਨੇ ਆਪਣੀ ਪਤਨੀ ਦੇ ਸਿਰ ਵਿੱਚ ਰਾਡ ਮਾਰ ਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕਾ ਦੀ ਮਾਂ ਨੇ ਕਿਹਾ ਕਿ ਉਸ ਨੂੰ ਇਨਸਾਫ ਮਿਲਣਾ ਚਾਹੀਦਾ ਹੈ।
ਏਐਸਆਈ ਕੇਵਲ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸੂਚਨਾ ਮਿਲੀ ਕਿ ਪਿੰਡ ਚਾਹਲ ਵਿੱਚ ਪਤੀ ਨੇ ਪਤਨੀ ਦੀ ਹੱਤਿਆ ਕਰ ਦਿੱਤੀ ਹੈ। ਪਤੀ-ਪਤਨੀ ਵਿਚਕਾਰ ਅਕਸਰ ਲੜਾਈ ਹੁੰਦੀ ਰਹਿੰਦੀ ਸੀ। ਇਸ ਦੌਰਾਨ ਦੋਵਾਂ ਵਿਚ ਲੜਾਈ ਇੰਨੀ ਵਧ ਗਈ ਕਿ ਪਤੀ ਨੇ ਆਪਣੀ ਪਤਨੀ ਦੇ ਸਿਰ ‘ਤੇ ਲੋਹੇ ਦੀ ਰਾਡ ਮਾਰ ਕੇ ਕਤਲ ਕਰ ਦਿੱਤਾ। ਦੋਸ਼ੀ ਅਜੇ ਵੀ ਪੁਲਿਸ ਦੀ ਪਕੜ ਤੋਂ ਬਾਹਰ ਹੈ। ਅਸੀਂ 302 ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।