ਪੰਜਾਬ ਵਿੱਚ ਕੜਾਕੇ ਦੀ ਠੰਡ ਤੇ ਧੁੰਦ ਪੈ ਰਹੀ ਹੈ। ਮੌਸਮ ਵਿਭਾਗ ਨੇ ਵੀ ਅਗਲੇ ਪੰਜ ਦਿਨਾਂ ਲਈ ਅਲਰਟ ਜਾਰੀ ਕੀਤਾ ਹੈ, ਇਸ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਪਹਿਲਾਂ ਸਕੂਲ 2 ਜਨਵਰੀ ਨੂੰ ਖੁੱਲ੍ਹਣੇ ਸਨ ਪਰ ਹੁਣ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 9 ਜਨਵਰੀ ਨੂੰ ਖੁੱਲ੍ਹਣਗੇ।
ਦੱਸ ਦੇਈਏ ਕਿ ਪੱਛਮੀ ਗੜਬੜੀ ਦੇ ਲੰਘਣ ਦੇ ਨਾਲ ਹੀ ਅੱਜ ਦੁਬਾਰਾ ਤੋਂ ਧੁੰਦ ਛਾਅ ਜਾਵੇਗੀ। ਇਸ ਤੋਂ ਇਲਾਵਾ ਸ਼ਨੀਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਕੇ ਉੱਤਰ-ਪੱਛਮੀ ਹੋ ਜਾਵੇਗੀ, ਜਿਸ ਨਾਲ ਠੰਡ ਵਿੱਚ ਵਾਧਾ ਹੋਵੇਗਾ। ਉੱਥੇ ਹੀ ਪੱਛਮੀ ਗੜਬੜੀ ਦੇ ਪ੍ਰਭਾਵ ਨਾਲ ਸ਼ੁੱਕਰਵਾਰ ਨੂੰ ਵੀ ਬੱਦਲ ਛਾਏ ਰਹੇ। ਇਹੀ ਨਹੀਂ ਸ਼ਾਮ ਨੂੰ ਕਈ ਜ਼ਿਲ੍ਹਿਆਂ ਵਿੱਚ ਹਲਕਾ ਧੁੰਦ ਦੇਖਣ ਨੂੰ ਮਿਲੀ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਦੇ ਮੁਤਾਬਕ ਪੰਜਾਬ ਦੇ ਤਕਰੀਬਨ ਸਾਰੇ ਹੀ ਜ਼ਿਲ੍ਹਿਆ ਦੇ ਵਿੱਚ ਸੰਘਣੀ ਧੁੰਦ ਛਾਈ ਰਹੇਗੀ ਅਤੇ ਦਿਨ ਦੇ ਵਿੱਚ ਠੰਡ ਵਧੇਗੀ।
ਇਹ ਵੀ ਪੜ੍ਹੋ : ਭੇੜੀਏ ਵਾਂਗ ਦਿਸਣ ਲਈ ਨੌਜਵਾਨ ਨੇ ਖਰਚੇ 18 ਲੱਖ ਰੁ., ਬਚਪਨ ਦਾ ਸੁਪਨਾ ਕੀਤਾ ਪੂਰਾ
ਮੌਸਮ ਵਿਭਾਗ ਮੁਤਾਬਕ ਰਾਤ ਦੇ ਤਾਪਮਾਨ ਵਿੱਚ ਚਾਰ ਡਿਗਰੀ ਤੱਕ ਗਿਰਾਵਟ ਆ ਸਕਦੀ ਹੈ, ਨਾਲ ਹੀ ਸੀਤ ਲਹਿਰ ਦਾ ਕਹਿਰ ਵੀ ਵਧੇਗਾ। ਕਈ ਇਲਾਕਿਆਂ ਵਿੱਚ ਧੁੰਦ ਵੀ ਪਏਗੀ। ਇੱਕ-ਦੋ ਇਲਾਕਿਆਂ ਵਿੱਚ ਸੰਘਣੀ ਧੁੰਦ ਛਾਏਗੀ। 29 ਦਸੰਬਰ ਨੂੰ ਉੱਚੀਆਂ ਪਹਾੜੀਆਂ ‘ਤੇ ਬਰਫਬਾਰੀ ਹੋਈ। ਅਜਿਹੇ ਵਿੱਚ ਬਰਫੀਲੀਆਂ ਹਵਾਵਾਂ ਫਿਰ ਤੋਂ ਮੈਦਾਨੀ ਇਲਾਕਿਆਂ ਵੱਲ ਆਉਣਗੀਆਂ, ਜਿਸ ਨਾਲ ਪਾਰਾ ਡਿੱਗੇਗਾ।
ਵੀਡੀਓ ਲਈ ਕਲਿੱਕ ਕਰੋ -: