ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਾਲੋਨੀ ਤੋਂ ਖਬਰ ਸਾਹਮਣੇ ਆਈ ਹੈ ਜਿਥੇ ਇਕ ਬਜ਼ੁਰਗ ਮਹਿਲਾ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਵੀਨਾ ਰਾਣੀ ਵਜੋਂ ਹੋਈ ਹੈ ਤੇ ਉਸ ਦੀ ਉਮਰ 67 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕਾ ਦੀ ਲਾਸ਼ ਘਰ ਵਿਚ ਖੂਨ ਨਾਲ ਲੱਥਪੱਥ ਹਾਲਤ ਵਿਚ ਮਿਲੀ ਜਿਸ ‘ਤੇ ਤੇਜ਼ਧਾਰ ਹਥਿਆਰਾਂ ਦੇ ਨਿਸ਼ਾਨ ਸਨ।
ਮਿਲੀ ਜਾਣਕਾਰੀ ਮੁਤਾਬਕ ਵੀਨਾ ਰਾਣੀ ਬਿਜਲੀ ਬੋਰਡ ਤੋਂ ਰਿਟਾਇਰਡ ਸੀ ਤੇ ਆਪਣੀ ਧੀ ਸਿਮੀ ਦੇ ਘਰ ਦੇ ਕੋਲ ਹੀ ਰਹਿੰਦੀ ਸੀ। ਅਣਪਛਾਤੇ ਹਮਲਾਵਰਾਂ ਵੱਲੋਂ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮੁਲਜ਼ਮਾਂ ਨੇ ਕਥਿਤ ਤੌਰ ‘ਤੇ ਵੀਨਾ ਰਾਣੀ ਦੇ ਰਿਸ਼ਤੇਦਾਰ ਨੂੰ ਪਾਰਟੀ ਦੇ ਬਹਾਨੇ ਉਪਰ ਬੁਲਾਇਆ ਤੇ ਉਸ ਨੂੰ ਸ਼ਰਾਬ ਵਿਚ ਨਸ਼ੀਲਾ ਪਦਾਰਥ ਪਿਲਾ ਕੇ ਬੇਹੋਸ਼ ਕਰ ਦਿੱਤਾ। ਇਸ ਮਗਰੋਂ ਦੇਰ ਰਾਤ 1 ਵਜੇ ਬਜ਼ੁਰਗ ਮਹਿਲਾ ‘ਤੇ ਹਮਲਾ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।
ਇਹ ਵੀ ਪੜ੍ਹੋ : ਪੰਜ ਤੱਤਾਂ ‘ਚ ਵਿਲੀਨ ਹੋਏ ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ, ਦੋਵਾਂ ਪੁੱਤਰਾਂ ਨੇ ਦਿੱਤੀ ਅਗਨੀ
ਘਰ ਦਾ ਸਾਮਾਨ ਸਾਮਾਨ ਬਿਖਰਿਆ ਹੋਇਆ ਸੀ ਜਿਸ ਕਰਕੇ ਪੁਲਿਸ ਇਸ ਨੂੰ ਲੁੱਟ ਦੇ ਇਰਾਦੇ ਨਾਲ ਕੀਤੀ ਗਈ ਹੱਤਿਆ ਮੰਨ ਰਹੀ ਹੈ। ਘਰ ਵਿਚ ਸੋਨੇ-ਚਾਂਦੀ ਦੇ ਗਹਿਣੇ ਮੌਜੂਦ ਸਨ ਜਿਨ੍ਹਾਂ ਨੂੰ ਲੈ ਕੇ ਮੁਲਜ਼ਮ ਫਰਾਰ ਹੋ ਗਏ। ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਹਰ ਪਹਿਲੂ ਤੋਂ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
























