ਲਗਾਤਾਰ ਪੈ ਰਿਹਾ ਮੀਂਹ ਲੋਕਾਂ ਲਈ ਆਫਤ ਬਣ ਚੁੱਕਾ ਹੈ। ਬਹੁਤ ਸਾਰੀਆਂ ਜਾਨਾਂ ਜਾ ਰਹੀਆਂ ਹਨ। ਤਪਾ ਮੰਡੀ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੇ ਇਕ ਗਰੀਬ ਪਰਿਵਾਰ ਦੀ ਮਹਿਲਾ ਦੀ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਪਤਨੀ ਆਪਣੇ ਪਤੀ ਤੇ ਛੋਟੇ ਜਿਹੇ ਬੱਚੇ ਨਾਲ ਘਰ ਵਿਚ ਮੌਜੂਦ ਸੀ ਪਰ ਮੀਂਹ ਕਰਕੇ ਛੱਤ ਡਿੱਗ ਗਈ। ਜਿਸ ਵਿਚ ਪਤਨੀ ਦੀ ਜਾਨ ਚਲੀ ਗਈ। ਹਾਦਸੇ ਵਿਚ 13 ਸਾਲ ਦੇ ਬੱਚੇ ਦੀ ਜਾਨ ਵਾਲ-ਵਾਲ ਬਚ ਗਈ। ਘਰ ‘ਚ ਪਿਆ ਸਾਰਾ ਸਮਾਨ ਵੀ ਚਕਨਾਚੂਰ ਹੋ ਗਿਆ।
ਮ੍ਰਿਤਕਾ ਦੀ ਪਛਾਣ ਸੋਨੀਆ ਵਜੋਂ ਹੋਈ ਹੈ ਤੇ ਉਹ ਮਿਹਨਤ-ਮਜ਼ਦੂਰੀ ਕਰਕੇ ਆਪਣੇ ਪਰਿਵਾਰ ਦਾ ਪਾਲਣ-ਪੋਸ਼ਣ ਕਰ ਰਹੀ ਸੀ। ਮਾਸੂਮ ਬੱਚਾ ਮਾਂ ਨੂੰ ਯਾਦ ਕਰ-ਕਰਕੇ ਰੋ ਰਿਹਾ ਹੈ। ਪਿੰਡ ਵਾਲਿਆਂ ਵੱਲੋਂ ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤੇ ਮੁਆਵਜ਼ਾ ਦਿੱਤਾ ਜਾਵੇ ਤਾਂ ਜੋ ਇਹ ਆਪਣਾ ਗੁਜ਼ਾਰਾ ਕਰ ਸਕਣ। ਡੀਐੱਸਪੀ ਤਪਾ ਵੱਲੋਂ ਵੀ ਇਸ ਮੰਦਭਾਗੀ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ ਤੇ ਨਾਲ ਹੀ ਪਰਿਵਾਰ ਦੀ ਮਦਦ ਦਾ ਭਰੋਸਾ ਵੀ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























