ਜਲੰਧਰ ‘ਚ ਮੰਗਲਵਾਰ ਸਵੇਰੇ ਕਰੀਬ 7 ਵਜੇ ਕੁਝ ਬਦਮਾਸ਼ਾਂ ਨੇ ਘਰ ‘ਚ ਦਾਖਲ ਹੋ ਕੇ ਇਕ ਪਰਿਵਾਰ ਦੇ ਮੈਂਬਰਾਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ, ਜਦਕਿ ਇਕ ਵਿਅਕਤੀ ਜ਼ਖਮੀ ਹੈ। ਜ਼ਖਮੀ ਦੀ ਪਛਾਣ ਦੀਪਕ ਵਜੋਂ ਹੋਈ ਹੈ, ਜੋਕਿ ਮ੍ਰਿਤਕ ਔਰਤ ਦਾ ਮੁੰਡਾ ਹੈ, ਜਦਕਿ ਔਰਤ ਦਾ ਪਤੀ ਦੁਬਈ ਵਿੱਚ ਗਿਆ ਹੋਇਆ ਹੈ।
ਮਾਮਲਾ ਮਹਿਤਪੁਰ ਇਲਾਕੇ ਦਾ ਹੈ। ਗੋਲੀਆਂ ਚਲਾ ਕੇ ਬਦਮਾਸ਼ ਫਰਾਰ ਹੋ ਗਏ। ਗੋਲੀਆਂ ਚੱਲਣ ਦੀ ਆਵਾਜ਼ ਸੁਣ ਕੇ ਆਸਪਾਸ ਦੇ ਲੋਕ ਘਰ ਦੇ ਬਾਹਰ ਇਕੱਠੇ ਹੋ ਗਏ ਅਤੇ ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਔਰਤ ਅਤੇ ਦੀਪਕ ਨਾਂ ਦਾ ਵਿਅਕਤੀ ਖੂਨ ਨਾਲ ਲੱਥਪੱਥ ਪਏ ਸਨ। ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਸਰਕਾਰੀ ਹਸਪਤਾਲ ਪਹੁੰਚਾਇਆ। ਹਸਪਤਾਲ ਵਿੱਚ ਡਾਕਟਰਾਂ ਨੇ ਔਰਤ ਨੂੰ ਮ੍ਰਿਤਕ ਐਲਾਨ ਦਿੱਤਾ।
ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਬਾਈਕ ‘ਤੇ ਸਵਾਰ ਹੋ ਕੇ ਪਿੰਡ ਉਧੋਵਾਲ ਦੀ ਔਰਤ ਦੇ ਘਰ ਆਇਆ ਸੀ। ਉਨ੍ਹਾਂ ਕਿਹਾ ਸੀ ਕਿ ਉਹ ਬਿਜਲੀ ਮੀਟਰ ਦੀ ਰੀਡਿੰਗ ਲੈਣ ਆਇਆ ਹੈ, ਜਿਸ ‘ਤੇ ਔਰਤ ਨੇ ਦਰਵਾਜ਼ਾ ਖੋਲ੍ਹ ਦਿੱਤਾ ਅਤੇ ਉਸ ਨੂੰ ਅੰਦਰ ਆਉਣ ਦਿੱਤਾ। ਅੰਦਰ ਵੜਦਿਆਂ ਹੀ ਨੌਜਵਾਨ ਨੇ ਪਿਸਤੌਲ ਕੱਢ ਕੇ ਔਰਤ ‘ਤੇ ਗੋਲੀ ਚਲਾ ਦਿੱਤੀ। ਇਸ ਕਾਰਨ ਔਰਤ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸ ਨੂੰ ਬਚਾਉਣ ਆਇਆ ਉਸ ਦਾ ਮੁੰਡਾ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਵਰਲਡ ਟੈਸਟ ਚੈਂਪੀਅਨਸ਼ਿਪ ਫਾਈਨਲ 2023 ਲਈ ਟੀਮ ਇੰਡੀਆ ਦਾ ਐਲਾਨ, ਰਹਾਣੇ ਦੀ ਹੋਈ ਵਾਪਸੀ
ਹਮਲੇ ‘ਚ ਦੀਪਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਮਲਾਵਰ ਕੌਣ ਸਨ ਅਤੇ ਉਨ੍ਹਾਂ ਨੇ ਹਮਲਾ ਕਿਉਂ ਕੀਤਾ। ਫਿਲਹਾਲ ਪੁਲਿਸ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: