ਹੈਦਰਾਬਾਦ ਵਿੱਚ ਸਵੇਰ ਦੀ ਸੈਰ ‘ਤੇ ਨਿਕਲੀਆਂ ਦੋ ਔਰਤਾਂ ਨੂੰ ਕੀ ਪਤਾ ਸੀ ਕਿ ਰਾਹ ਵਿੱਚ ਉਨ੍ਹਾਂ ਦੀ ਮੌਤ ਉਡੀਕ ਕਰ ਰਹੀ ਹੈ। ਇੱਥੇ ਇੱਕ ਤੇਜ਼ ਰਫ਼ਤਾਰ ਕਾਰ ਨੇ ਦੀ ਲਪੇਟ ਵਿੱਚ ਆਉਣ ਨਾਲ ਦੋ ਔਰਤਾਂ ਅਤੇ ਇੱਕ ਬੱਚੇ ਦੀ ਮੌਤ ਹੋ ਗਈ। ਇਹ ਘਟਨਾ ਉਦੋਂ ਵਾਪਰੀ ਜਦੋਂ ਤਿੰਨੋਂ ਹੈਦਰਾਬਾਦ ਦੇ ਨਰਸਿੰਘੀ ਥਾਣਾ ਖੇਤਰ ਦੇ ਅਧੀਨ ਮੇਨ ਰੋਡ ‘ਤੇ ਸਵੇਰ ਦੀ ਸੈਰ ਲਈ ਨਿਕਲੇ ਸਨ। ਇਹ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਇਕ ਤੇਜ਼ ਰਫਤਾਰ ਕਾਰ ਬੇਕਾਬੂ ਹੋ ਗਈ ਅਤੇ ਫਿਰ ਸੜਕ ਕਿਨਾਰੇ ਪੈਦਲ ਜਾ ਰਹੇ ਤਿੰਨ ਲੋਕਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਤਿੰਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਹ ਘਟਨਾ ਮੰਗਲਵਾਰ (4 ਜੁਲਾਈ) ਸਵੇਰ ਦੀ ਦੱਸੀ ਜਾ ਰਹੀ ਹੈ।
ਨਰਸੰਘੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਸ਼ਾਂਤੀ ਨਗਰ ਕਲੋਨੀ ਦੇ ਰਹਿਣ ਵਾਲੇ ਸਨ। ਮ੍ਰਿਤਕ ਔਰਤਾਂ ਵਿੱਚੋਂ ਇੱਕ ਦਾ ਨਾਂ ਅਨੁਰਾਧਾ ਅਤੇ ਉਸ ਦੀ ਧੀ ਦਾ ਨਾਂ ਮਮਤਾ ਹੈ। ਸਥਾਨਕ ਲੋਕਾਂ ਮੁਤਾਬਕ ਕਾਰ ਤੇਜ਼ ਰਫਤਾਰ ਅਤੇ ਲਾਪਰਵਾਹੀ ਨਾਲ ਚਲਾਈ ਜਾ ਰਹੀ ਸੀ।
ਇਹ ਵੀ ਪੜ੍ਹੋ : ਮੰਤਰੀ ਬੈਂਸ ਨੇ ਕੇਂਦਰ ਅੱਗੇ ਸਿੱਖਿਆ ਨੂੰ ਲੈ ਕੇ ਚੁੱਕਿਆ ਮੁੱਦਾ, ਪੰਜਾਬੀ ਇਤਿਹਾਸ ਨੂੰ ਲੈ ਕੇ ਰੱਖੀ ਮੰਗ
ਸੀਸੀਟੀਵੀ ਫੁਟੇਜ ਵਿੱਚ ਕਾਰ ਨੂੰ ਦੇਖ ਕੇ ਲੱਗ ਰਿਹਾ ਸੀ ਕਿ ਡਰਾਈਵਰ ਪੂਰੀ ਤਰ੍ਹਾਂ ਕੰਟਰੋਲ ਗੁਆ ਚੁੱਕਾ ਸੀ। ਕਾਰ ਤਿੰਨਾਂ ਨੂੰ ਟੱਕਰ ਮਾਰ ਕੇ ਸੜਕ ਦੇ ਦੂਜੇ ਪਾਸੇ ਚਲੀ ਗਈ। ਹਾਦਸੇ ਦੀ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: