ਪੰਜਾਬ ਦੀਆਂ ਮਹਿਲਾਵਾਂ ਲਈ ਸੀਐੱਮ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਜਲਦ ਹੀ ਸਰਕਾਰ ਮਹਿਲਾਵਾਂ ਨੂੰ ਹਰ ਮਹੀਨੇ 1100 ਰੁਪਏ ਦੇ ਸਕਦੀ ਹੈ। ਇਸ ਲਈ ਸਰਕਾਰ ਨੇ ਤਿਆਰੀ ਸ਼ੁਰੂ ਕਰ ਲਈ ਹੈ ਤੇ 2026 ਦੇ ਬਜਟ ਤੋਂ ਪਹਿਲਾਂ ਅਸੀਂ ਆਪਣਾ ਵਾਅਦਾ ਪੂਰਾ ਕਰਾਂਗੇ ।
ਇਹ ਐਲਾਨ ਖੁਦ ਮੁੱਖ ਮੰਤਰੀ ਨੇ ਇਕ ਟੀਵੀ ਇੰਟਰਵਿਊ ਵਿਚ ਕੀਤਾ। ਉਨ੍ਹਾਂ ਕਿਹਾ ਕਿ ਕਈ ਗਾਰੰਟੀਆਂ ਪਹਿਲਾਂ ਹੀ ਪੂਰੀਆਂ ਕਰ ਦਿੱਤੀਆਂ ਗਈਆਂ ਹਨ ਤੇ ਹੁਣ ਮਹਿਲਾਵਾਂ ਦੀ ਇਸ ਗਾਰੰਟੀ ‘ਤੇ ਵੀ ਕੰਮ ਸ਼ੁਰੂ ਹੋ ਗਿਆ ਹੈ। ਆਮ ਆਦਮੀ ਪਾਰਟੀ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪਣੇ ਘੋਸ਼ਣਾ ਪੱਤਰ ਨੂੰ ਗਾਰੰਟੀਆਂ ਦਾ ਨਾਂ ਦਿੱਤਾ ਸੀ ਜਿਸ ਵਿਚ ਮਹਿਲਾਵਾਂ ਨੂੰ ਆਰਥਿਕ ਮਦਦ ਦੇਣ ਦਾ ਵਾਅਦਾ ਸ਼ਾਮਲ ਸੀ।
ਇਹ ਵੀ ਪੜ੍ਹੋ : ‘ਕੱਲ੍ਹ ਤੋਂ ਦੇਸ਼ ‘ਚ GST ਬਚਤ ਤਿਓਹਾਰ ਹੋਣ ਜਾ ਰਿਹਾ ਸ਼ੁਰੂ, ਵਿਕਾਸ ਦੀ ਵਧੇਗੀ ਰਫ਼ਤਾਰ’- ਦੇਸ਼ ਦੇ ਨਾਂ ਸੰਬੋਧਨ ‘ਚ ਬੋਲੇ PM ਮੋਦੀ
ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਚ ਮਹਿਲਾਵਾਂ ਨਾਲ ਵਾਅਦਾ ਕੀਤਾ ਸੀ ਕਿ ਜੇਕਰ ਉਨ੍ਹਾਂ ਦੀ ਸਰਕਾਰ ਬਣਦੀ ਹੈ ਤਾਂ ਸੂਬੇ ਦੀ 18 ਸਾਲ ਤੋਂ ਉਪਰ ਦੀ ਹਰ ਮਹਿਲਾ ਨੂੰ ਹਰ ਮਹੀਨੇ 1000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਮੁਫਤ ਬਿਜਲੀ, ਪਾਣੀ ਦਾ ਵੀ ਵਾਅਦਾ ਕੇਜਰੀਵਾਲ ਨੇ ਕੀਤਾ। ਇਨ੍ਹਾਂ ਵਾਅਦਿਆਂ ਦਾ ਅਸਰ ਇਹ ਹੋਇਆ ਕਿ ਆਪ ਨੇਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਵਿਚੋਂ 92 ਸੀਟਾਂ ਜਿੱਤੀਆਂ ਤੇ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਬਣੀ। ਸਰਕਾਰ ਬਣਦੇ ਹੀ ਮੁਫਤ ਬਿਜਲੀ, ਪਾਣੀ ਦੇ ਵਾਅਦੇ ਤਾਂ ਪੂਰੇ ਕਰ ਦਿੱਤੇ ਗਏ ਪਰ ਮਹਿਲਾਵਾਂ ਨੂੰ ਆਰਥਿਕ ਸਹਾਇਤਾ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
























