ਪੰਜਾਬ ਵਿਚ ਅੱਜ 6 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਤੇ ਕਈ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਦੂਜੇ ਪਾਸੇ ਬਾਕੀ ਜ਼ਿਲ੍ਹਿਆਂ ਵਿਚ ਹਲਕੀ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ, ਪਠਾਨਕੋਟ, ਗੁਰਦਾਸਪੁਰ, ਫਾਜ਼ਿਲਕਾ, ਮੁਕਤਸਰ, ਬਠਿੰਡਾ ਤੇ ਮਾਨਸਾ ਵਿਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਸ ਤੋਂ ਇਲਾਵਾ ਹੋਰ ਜ਼ਿਲ੍ਹਿਆਂ ਵਿਚ ਵੀ ਕੁਝ ਥਾਵਾਂ ‘ਤੇ ਹਲਕੀ ਤੋਂ ਮੱਧਮ ਮੀਂਹ ਪੈ ਸਕਦਾ ਹੈ।
ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ। ਹੁਣ ਇਹ ਸਾਧਾਰਨ ਦੇ ਕਰੀਬ ਪਹੁੰਚ ਗਿਆ ਹੈ। ਸਭ ਤੋਂ ਵੱਧ ਤਾਪਮਾਨ ਗੁਰਦਾਸਪੁਰ ਵਿਚ ਦਰਜ ਕੀਤਾ ਗਿਆ ਹੈ ਜਿਥੇ ਤਾਪਮਾਨ 35 ਡਿਗਰੀ ਸੈਲਸੀਅਸ ਹੈ। ਦੂਜੇ ਪਾਸੇ ਅੰਮ੍ਰਿਤਸਰ ਵਿਚ 23 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਜਦੋਂ ਕਿ ਇਸ ਮਹੀਨੇ ਸਾਧਾਰਨ ਤੋਂ 1 ਫੀਸਦੀ ਵੱਧ ਮੀਂਹ ਦਰਜ ਕੀਤਾ ਗਿਆ ਹੈ।
ਮੌਸਮ ਵਿਭਾਗ ਮੁਤਾਬਕ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਜ਼ਿਲ੍ਹਿਆਂ ਵਿਚ ਕਈ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਦੋਂ ਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਫਿਰੋਜ਼ਪੁਰ, ਮੋਗਾ, ਲੁਧਿਆਣਾ, ਬਰਨਾਲਾ, ਸੰਗਰੂਰ ਮਾਨਸਾ ਜ਼ਿਲ੍ਹਿਆਂ ਵਿਚ ਕੁਝ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ। ਮੋਹਾਲੀ, ਫਤਿਹਗੜ੍ਹ ਸਾਹਿਬ ਤੇ ਪਟਿਆਲਾ ਜ਼ਿਲ੍ਹਿਆਂ ਵਿਚ ਵੱਖ-ਵੱਖ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਫਾਜ਼ਿਲਕਾ, ਮੁਕਤਸਰ ਤੇ ਬਠਿੰਡਾ ਵਿਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ ਇਸ ਮਾਨਸੂਨ ਸੀਜ਼ਨ ਦੀ ਸ਼ੁਰੂਆਤ 1 ਜੂਨ ਤੋਂ ਹੋਈ ਸੀ। ਹੁਣ ਤੱਕ ਸੂਬੇ ਦੇ 4 ਜ਼ਿਲ੍ਹਿਆਂ ਵਿਚ ਬਹੁਤ ਜ਼ਿਆਦਾ ਤੇ 2 ਜਿਲ੍ਹਿਆਂ ਵਿਚ ਵੱਧ ਮੀਂਹ ਦਰਜ ਕੀਤਾ ਗਿਆ ਜਦੋਂ ਕਿ 6 ਜ਼ਿਲ੍ਹਿਆਂ ਵਿਚ ਘੱਟ ਮੀਂਹ ਰਿਕਾਰਡ ਕੀਤਾ ਗਿਆ ਹੈ। ਹੁਸ਼ਿਆਰਪੁਰ, ਕਪੂਰਥਲਾ, ਮੁਕਤਸਰ, ਬਠਿੰਡਾ, ਸੰਗਰੂਰ ਤੇ ਮੋਹਾਲੀ ਵਿਚ 20 ਤੋਂ 59 ਫੀਸਦੀ ਦੇ ਵਿਚ ਮੀਂਹ ਪਿਆ। ਦੂਜੇ ਪਾਸੇ ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਮਾਨਸਾ, ਜਲੰਧਰ, ਐੱਸਬੀਐੱਸ ਨਗਰ, ਫਤਿਹਗੜ੍ਹ ਸਾਹਿਬ ਤੇ ਮਾਨਸਾ ਵਿਚ ਸਾਧਾਰਨ ਮੀਂਹ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਦੌੜਾਕ ਫੌਜਾ ਸਿੰਘ ਨੂੰ ਟੱ.ਕ/ਰ ਮਾ.ਰ/ਨ ਵਾਲਾ NRI ਮੁਲਜ਼ਮ ਗ੍ਰਿਫ਼ਤਾਰ, ਅੱਜ ਕੋਰਟ ‘ਚ ਕੀਤਾ ਜਾਵੇਗਾ ਪੇਸ਼
17 ਤਰੀਕ ਨੂੰ ਕੁਝ ਥਾਵਾਂ ‘ਤੇ ਹਲਕਾ ਤੋਂ ਮੱਧਮ ਮੀਂਹ ਪੈ ਸਕਦਾ ਹੈ ਜਦੋਂ ਕਿ 18 ਤੇ 21 ਨੂੰ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸ ਲਈ ਲੋਕਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਤੇ ਮੋਹਾਲੀ ਵਿਚ ਹਲਕੇ ਬੱਦਲ ਛਾਏ ਰਹਿਣਗੇ ਤੇ ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 25 ਡਿਗਰੀ ਦੇ ਵਿਚ ਰਹਿਣ ਦਾ ਅਨੁਮਾਨ ਹੈ।
ਵੀਡੀਓ ਲਈ ਕਲਿੱਕ ਕਰੋ -:
























