ਪੰਜਾਬ ‘ਚ ਅਗਲੇ 2 ਦਿਨਾਂ ਤੱਕ ਸਾਰੇ ਜ਼ਿਲ੍ਹਿਆਂ ‘ਚ ਮੀਂਹ ਪਏਗਾ। ਮੌਸਮ ਵਿਭਾਗ ਨੇ ਪੂਰੇ ਸੂਬੇ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹੜ੍ਹ ਕਾਰਨ ਸੂਬੇ ‘ਚ 32 ਲੋਕਾਂ ਦੀ ਮੌਤ ਹੋ ਗਈ ਹੈ ਜਦਕਿ 3 ਲੋਕ ਲਾਪਤਾ ਹਨ।
ਸਰਕਾਰੀ ਬੁਲਾਰੇ ਮੁਤਾਬਕ ਹੁਣ ਤੱਕ 26 ਹਜ਼ਾਰ ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। 148 ਰਾਹਤ ਕੈਂਪਾਂ ਵਿੱਚ 3,731 ਲੋਕ ਰਹਿ ਰਹੇ ਹਨ। 15 ਜ਼ਿਲ੍ਹੇ ਤਰਨਤਾਰਨ, ਫਿਰੋਜ਼ਪੁਰ, ਫਤਿਹਗੜ੍ਹ ਸਾਹਿਬ, ਫਰੀਦਕੋਟ, ਹੁਸ਼ਿਆਰਪੁਰ, ਰੋਪੜ, ਪਟਿਆਲਾ, ਮੋਗਾ, ਲੁਧਿਆਣਾ, ਮੋਹਾਲੀ, ਨਵਾਂਸ਼ਹਿਰ, ਫਾਜ਼ਿਲਕਾ, ਜਲੰਧਰ, ਕਪੂਰਥਲਾ ਅਤੇ ਸੰਗਰੂਰ ਹੜ੍ਹਾਂ ਨਾਲ ਪ੍ਰਭਾਵਿਤ ਹਨ। ਉਨ੍ਹਾਂ ਦੇ 1,414 ਪਿੰਡਾਂ ਵਿੱਚ ਹੜ੍ਹ ਦਾ ਪਾਣੀ ਦਾਖ਼ਲ ਹੋ ਗਿਆ ਹੈ।
ਉਥੇ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਕੂਲਾਂ ਨੂੰ ਲੈ ਕੇ ਵੀ ਵੱਡਾ ਫੈਸਲਾ ਲਿਆ ਗਿਆ ਹੈ। ਜਲੰਧਰ ਦੇ ਲੋਹੀਆਂ ਖਾਸ ਬਲਾਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਤੇ ਸਿੱਖਿਅਕ ਸੰਸਥਾਵਾਂ ਵਿੱਚ 17 ਤੇ 18 ਜੁਲਾਈ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਨ੍ਹਾਂ ਦੇ ਨਾਂ ਹੇਠਾਂ ਦਿੱਤੇ ਗਏ ਹਨ-
ਉਥੇ ਹੀ ਹੜ੍ਹ ਸੰਕਟ ਨੂੰ ਵੇਖਦੇ ਹੋਏ ਕਪੂਰਥਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਸੁਲਤਾਨਪੁਰ ਲੋਧੀ ਦੇ ਕੁਝ ਸਕੂਲਾਂ ਨੂੰ 22 ਜੁਲਾਈ ਨੂੰ ਬੰਦ ਰੱਖਣ ਦਾ ਫੈਸਲਾ ਲਿਆ ਹੈ, ਜਿਨ੍ਹਾਂ ਵਿੱਚ ਪ੍ਰਾਇਮਰੀ ਸਕੂਲ ਚੰਨਣਵਿੰਡੀ, ਸਰਕਾਰੀ ਪ੍ਰਾਇਮਰੀ ਸਕੂਲ ਤੇ ਸੀਨੀਅਰ ਸੈਕੰਡਰੀ ਸਕੂਲ ਸ਼ੇਖਮਾਂਗਾ, ਸਰਕਾਰੀ ਪ੍ਰਾਇਮਰੀ ਸਕੂਲ ਤਕੀਆ, ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਵਾਟਾਂਵਾਲੀ, ਪ੍ਰਾਇਮਰੀ ਸਕੂਲ ਭੜੋਆਨਾ, ਪ੍ਰਾਇਮਰੀ ਸਕੂਲ ਸ਼ੇਰਪੁਰ ਸਧਾ, ਪ੍ਰਾਇਮਰੀ ਸਕੂਲ ਭਾਗੋ ਅਰਾਈਆਂ, ਪ੍ਰਾਇਮਰੀ ਸਕੂਲ ਮੰਡ ਇੰਦਰਪੁਰ ਅਤੇ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਸ਼ਾਹਵਾਲਾ, ਡਾ. ਪ੍ਰਾਇਮਰੀ ਅਤੇ ਸੀਨੀਅਰ ਸੈਕੰਡਰੀ ਸਕੂਲ ਜੱਬੋਵਾਲ ਸ਼ਾਮਲ ਹਨ, ਜਦਕਿ ਬਾਕੀ ਸਕੂਲ 17 ਜੁਲਾਈ ਤੋਂ ਖੁੱਲ੍ਹਣਗੇ।
ਇਹ ਵੀ ਪੜ੍ਹੋ : ਫਿਰੋਜ਼ਪੁਰ ਵਾਲਿਆਂ ਦੀ ਉਡੀਕ ਖ਼ਤਮ, ਜਲਦ ਬਣੇਗਾ PGI ਸੈਟੇਲਾਈਟ ਸੈਂਟਰ, ਅਮਿਤ ਸ਼ਾਹ ਰੱਖਣਗੇ ਨੀਂਹ ਪੱਥਰ
ਦੂਜੇ ਪਾਸੇ ਐਤਵਾਰ ਨੂੰ ਪੌਂਗ ਡੈਮ ਦੇ 5 ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਜਿਸ ਵਿੱਚੋਂ ਫਿਲਹਾਲ 22700 ਕਿਊਸਿਕ ਪਾਣੀ ਛੱਡਿਆ ਗਿਆ ਹੈ। ਇਹ ਪਾਣੀ ਸਿੱਧਾ ਬਿਆਸ ਵਿੱਚ ਆਵੇਗਾ। ਜਿਸ ਕਾਰਨ ਬਿਆਸ ਦੇ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਹੈ। ਬਿਆਸ ਦੇ ਆਸਪਾਸ ਦੇ ਇਲਾਕਿਆਂ ਨੂੰ ਅਲਰਟ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਮਾਝੇ ਵਿੱਚ ਵੀ ਹੁਣ ਹੜ੍ਹਾਂ ਦਾ ਖ਼ਤਰਾ ਮੰਡਰਾ ਰਿਹਾ ਹੈ। ਪਠਾਨਕੋਟ ਨੇੜੇ ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ 4 ਮੀਟਰ ਹੇਠਾਂ ਰਹਿ ਗਿਆ ਹੈ। ਡੈਮ ਦਾ ਪਾਣੀ 523 ਮੀਟਰ ਤੱਕ ਪਹੁੰਚ ਗਿਆ ਹੈ। ਜਦਕਿ ਇਸ ਦਾ ਖਤਰੇ ਦਾ ਪੱਧਰ 527 ਮੀਟਰ ਹੈ। ਅਜਿਹੇ ‘ਚ ਫਲੱਡ ਗੇਟ ਕਿਸੇ ਵੀ ਸਮੇਂ ਖੁੱਲ੍ਹ ਸਕਦੇ ਹਨ।
ਵੀਡੀਓ ਲਈ ਕਲਿੱਕ ਕਰੋ -: